ਨਵੀਂ ਦਿੱਲੀ - ਡੇਰਾ ਰੂਮੇਵਾਲਾ ਭੁੱਚੋ ਮੰਡੀ ਦੇ ਬਾਬਾ ਸੁਖਦੇਵ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾ ਕੇ ਬੈਠਣ ਦੀ ਵੀਡੀਓ ਵਾਇਰਲ ਹੋਈ ਜਿਸ ਤੇ ਸਿੱਖ ਆਗੂਆਂ ਵੱਲੋਂ ਸਖਤ ਇਤਰਾਜ਼ ਪ੍ਰਗਟਾਇਆ ਗਿਆ ਅੱਜ ਚ ਪ੍ਰਧਾਨੀ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ ਸਿੱਖ ਆਗੂਆਂ ਵੱਲੋਂ ਐਸਐਸਪੀ ਬਠਿੰਡਾ ਨੂੰ ਮੰਗ ਪੱਤਰ ਦਿੰਦੇ ਹੋਏ ਬਾਬਾ ਸੁਖਦੇਵ ਸਿੰਘ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਗੁਰੂ ਸਾਹਿਬ ਦੇ ਬਰਾਬਰ ਕੁਰਸੀ ਲਾ ਕੇ ਐਟ ਕੇ ਬੇਅਦਬੀ ਕਰਨ ਤੇ ਠੋਸ ਕਾਰਵਾਈ ਮੰਗੀ ਗਈ। ਜ਼ਿਕਰ ਯੋਗ ਹੈ ਕਿ ਬਾਬਾ ਸੁਖਦੇਵ ਸਿੰਘ ਡੇਰਾ ਮੁਖੀ ਡੇਰਾ ਰੂਮੀ ਵਾਲਾ ਭੁੱਚੋ ਮੰਡੀ ਦੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾ ਕੇ ਬੈਠਣ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਤੇ ਸਿੱਖ ਸੰਸਥਾਵਾਂ ਅਤੇ ਸਿੱਖ ਆਗੂਆਂ ਵੱਲੋਂ ਸਖਤ ਰੋਸ ਪ੍ਰਗਟਾਇਆ ਗਿਆ ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਇਸ ਮਾਮਲੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬਾਨ ਦਾ ਕੋਈ ਐਕਸ਼ਨ ਸਾਹਮਣੇ ਨਹੀਂ ਆਇਆ ਨਾ ਹੀ ਹਾਲੇ ਤੱਕ ਡੇਰਾ ਮੁਖੀ ਬਾਬਾ ਸੁਖਦੇਵ ਸਿੰਘ ਦਾ ਖੁਦ ਦਾ ਕੋਈ ਪੱਖ ਸਾਹਮਣੇ ਆਇਆ ਹੈ। ਪ੍ਰੰਤੂ ਅੱਜ ਸਿੱਖ ਆਗੂਆਂ ਵੱਲੋਂ ਐਸਐਸਪੀ ਨੂੰ ਮੰਗ ਪੱਤਰ ਦੇ ਕੇ ਕਾਰਵਾਈ ਮੰਗੀ ਗਈ ਹੈ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਡੇਰਾ ਰੂਮੀ ਵਾਲਾ ਦੇ ਮੁਖੀ ਸੁਖਦੇਵ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾ ਕੇ ਬੈਠਣਾ ਬਹੁਤ ਹੀ ਨਿੰਦਣਯੋਗ ਅਤੇ ਭਾਵਨਾਵਾਂ ਨੂੰ ਆਹਤ ਕਰਨ ਦੀ ਕਾਰਵਾਈ ਹੈ ਜੋ ਬੰਜਰ ਗੁਨਾਹ ਹੈ ਜਿਸ ਲਈ ਸੁਖਦੇਵ ਸਿੰਘ ਤੇ ਭਾਵਨਾਵਾਂ ਨੂੰ ਆਹਤ ਕਰਨ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ ਉਹਨਾਂ ਹੈਰਾਨਗੀ ਪ੍ਰਗਟਾਈ ਕਿ ਇਹ ਮਾਮਲਾ ਤੇਜੀ ਨਾਲ ਵਾਇਰਲ ਹੋਣ ਦੇ ਬਾਵਜੂਦ ਇਸ ਮਾਮਲੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਕੋਈ ਕਾਰਵਾਈ ਸਾਹਮਣੇ ਨਹੀਂ ਆਈ ਜਦੋਂ ਕਿ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਬਾਬਾ ਸੁਖਦੇਵ ਸਿੰਘ ਖਿਲਾਫ ਕਾਰਵਾਈ ਕਰਨ ਉਹਨਾਂ ਇਹ ਵੀ ਕਿਹਾ ਕਿ ਜੇਕਰ ਇਸ ਮਾਮਲੇ ਤੇ ਡੇਰਾ ਮੁਖੀ ਵੱਲੋਂ ਮੁਾਫੀ ਨਾ ਮੰਗੀ ਗਈ ਤਾਂ ਆਉਂਦੇ ਦਿਨਾਂ ਵਿੱਚ ਸਿੱਖ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਡਿਆ ਜਾਵੇਗਾ।