ਨੈਸ਼ਨਲ

ਸ਼ਹੀਦੀ ਨਗਰ ਕੀਰਤਨ ਫ਼ਤਿਹ ਨਗਰ ਨਵੀਂ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਹੋਇਆ ਰਵਾਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 27, 2025 07:19 PM

ਨਵੀਂ ਦਿੱਲੀ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਦਿੱਲੀ ਤੋਂ ਸੰਗਤਾਂ ਦੀ ਹਾਜ਼ਰੀ ’ਚ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਪ੍ਰੇਰਣਾ ਵੀ ਕੀਤੀ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਅੱਜ ਇਹ ਨਗਰ ਕੀਰਤਨ ਹਰਿਆਣੇ ’ਚ ਦਾਖ਼ਲ ਹੋਇਆ, ਜਿਥੇ ਸੰਗਤਾਂ ਵੱਲੋਂ ਖ਼ਾਲਸਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਭਾਈ ਪਰਮਜੀਤ ਸਿੰਘ ਵੀਰਜੀ, ਜਤਿੰਦਰ ਸਿੰਘ ਸੋਨੂੰ, ਗੁਰਮੀਤ ਸਿੰਘ ਫਿਲੀਪੀਨਸ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮਿੰਦਰ ਸਿੰਘ ਮਠਾਰੂ, ਸ. ਹਰਮਨਜੀਤ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਸ. ਜਤਿੰਦਰ ਸਿੰਘ ਸੋਨੂੰ, ਸ. ਰਮਨਦੀਪ ਸਿੰਘ, ਸ. ਕਰਤਾਰ ਸਿੰਘ ਚਾਵਲਾ, ਸ. ਜਗਮੋਹਨ ਸਿੰਘ ਅਨੰਦ, ਸ. ਤਰਵਿੰਦਰਪਾਲ ਸਿੰਘ, ਸ. ਮਨਮੋਹਨ ਸਿੰਘ, ਸ. ਦਵਿੰਦਰ ਸਿੰਘ ਭਸੀਨ, ਸ. ਗੁਰਮੀਤ ਸਿੰਘ ਜੱਗੀ, ਸ. ਰਮਿੰਦਰਪਾਲ ਸਿੰਘ ਬਖ਼ਸ਼ੀ, ਸੁਪਰਵਾਈਜ਼ਰ ਸ. ਦਰਸ਼ਨ ਸਿੰਘ, ਸ. ਭੁਪਿੰਦਰ ਸਿੰਘ, ਸ. ਮੋਹਨਦੀਪ ਸਿੰਘ, ਸ. ਮਿਲਖਾ ਸਿੰਘ, ਸ. ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਸ. ਅਮਰਜੀਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਮਨਵੀਤ ਸਿੰਘ, ਸ. ਜਸਬੀਰ ਸਿੰਘ ਜੱਸੀ, ਸ. ਸੁਰਿੰਦਰਪਾਲ ਸਿੰਘ ਸਮਾਣਾ, ਸ. ਸਰਬਜੀਤ ਸਿੰਘ ਰਮਦਾਸ, ਪ੍ਰਚਾਰਕ ਭਾਈ ਪ੍ਰਭ ਸਿੰਘ, ਸੁਖਚੈਨ ਸਿੰਘ ਅਤਲਾ ਮੁੱਖ ਸੇਵਾਦਾਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਅਮ੍ਰਿਤਪਾਲ ਸਿੰਘ ਸਿੱਧੂ ਲੋਗੋਵਾਲ ਬਹਾਦਰ ਸਿੰਘ ਦੋਦੜਾ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਨੈਸ਼ਨਲ

ਹਰ ਪਾਸੇ ਵਿਵਾਦ ਪੈਦਾ ਕਰਨਾ ਭਾਜਪਾ ਦਾ ਵਿਚਾਰਧਾਰਕ ਦੀਵਾਲੀਆਪਨ ਹੈ: ਪਵਨ ਖੇੜਾ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਤਰਾਵੜੀ ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਨਿੰਮ ਸਾਹਿਬ ਕੈਂਥਲ ਹਰਿਆਣਾ ਲਈ ਰਵਾਨਾ

ਜਾਗ੍ਰਿਤੀ ਯਾਤਰਾ ਦੀ ਸੰਪੂਰਨਤਾ ਉਪਰੰਤ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਗੁਰੂ ਜੀ ਦੇ ਸ਼ਸਤ੍ਰ ਪਟਨਾ ਸਾਹਿਬ ਪਹੁੰਚੇ

ਯੂਕੇ ਦੇ ਵਾਲਸਾਲ ਵਿਚ 20 ਸਾਲਾਂ ਪੰਜਾਬੀ ਔਰਤ ਨਾਲ ਜਬਰਜਿਨਾਹ, ਸਿੱਖ ਆਗੂਆਂ ਤੇ ਸਿੱਖ ਐਮਪੀ ਨੇ ਕੀਤੀ ਨਿੰਦਾ

ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਬਣਾਏ 5 ਘਰਾਂ ਦੀਆਂ ਚਾਬੀਆਂ ਗਿਆਨੀ ਰਘੁਬੀਰ ਸਿੰਘ ਜੀ ਵੱਲੋਂ ਹੜ੍ਹ ਪੀੜਤਾਂ ਨੂੰ ਸੌਂਪੀਆਂ ਗਈਆਂ

ਚੀਫ਼ ਜਸਟਿਸ ਬੀ.ਆਰ. ਗਵਈ ਨੇ ਜਸਟਿਸ ਸੂਰਿਆ ਕਾਂਤ ਨੂੰ ਆਪਣੇ ਉੱਤਰਾਧਿਕਾਰੀ ਵਜੋਂ ਸਿਫ਼ਾਰਸ਼ ਕੀਤੀ

ਤਾਜਿਕਸਤਾਨ ਵਿੱਚ ਫਸੇ 7 ਪੰਜਾਬੀ ਨੌਜਵਾਨ ਸੁਰੱਖਿਅਤ ਵਾਪਸ ਆਏ

ਬਾਬਾ ਸੁਖਦੇਵ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾਉਣ ਉਪਰ ਕਾਰਵਾਈ ਦੀ ਮੰਗ: ਬਾਬਾ ਮਹਿਰਾਜ

ਅਸਾਮ ਤੋਂ ਚਲ ਕੇ ਦਿੱਲੀ ਪੁੱਜੇ ਸ਼ਹੀਦੀ ਨਗਰ ਕੀਰਤਨ ਨੂੰ ਮਿਲਿਆ ਰਿਕਾਰਡ ਤੋੜ ਸੰਗਤਾਂ ਦਾ ਹੁੰਗਾਰਾ: ਪਰਮਜੀਤ ਸਿੰਘ ਵੀਰਜੀ

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ