ਚੰਡੀਗੜ੍ਹ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਰਜਿਸਟਰਾਰ ਨੂੰ ਮਿਲ ਕੇ ਵਿਦਿਆਰਥੀ ਜਥੇਬੰਦੀ ਸੱਥ ਦੇ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਲਖਬੀਰ ਸਿੰਘ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸ. ਰਜਿੰਦਰ ਸਿੰਘ ਟੌਹੜਾ ਸਮੇਤ ਹੋਰ ਮੌਜੂਦ ਸਨ।
ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਹਰਭਜਨ ਸਿੰਘ ਵਕਤਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਆਪਣੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜੋ ਜਲਦ ਸ਼੍ਰੋਮਣੀ ਕਮੇਟੀ ਦੇ ਮਾਨਯੋਗ ਪ੍ਰਧਾਨ ਸਾਹਿਬ ਨੂੰ ਸੌਂਪੀ ਜਾਵੇਗੀ।