ਪੰਜਾਬ

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | October 27, 2025 10:10 PM

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ।
ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਦੇ ਤਹਿਤ ਮੁਹਾਲੀ ਵਿਖੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਹੋਏ ਖੁਲਾਸੇ ਦੇ ਆਧਾਰ 'ਤੇ ਅਪਰਾਧ ਵਿੱਚ ਹੋਰ ਮੁਲਜ਼ਮਾਂ ਦੀ ਸ਼ਮੂਲੀਅਤ ਅਤੇ ਕਾਰਜ-ਪ੍ਰਣਾਲੀ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 
 
 

ਪੰਜਾਬ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰਸਟ ਵੱਲੋਂ ਚੋਪਿਹਰਾ ਜਾਪ ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਰਾਮ ਦਾਸ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨਾ ਦਾ ਸੁਨੇਹਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸੈਮੀਨਾਰ ਰੋਕਣ ਨੂੰ ਲੈ ਕੇ ਰਜਿਸਟਰਾਰ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਵਫ਼ਦ

ਬੁੱਢਾ ਦਲ ਮੁਖੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ-ਸਿੰਘ ਸਾਹਿਬ ਨੇ ਕੀਤਾ ਸਨਮਾਨਤ

ਐਡਵੋਕੇਟ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਪੰਥਕ ਕਾਰਜ ਸ਼ਲਾਘਾਯੋਗ-ਜਥੇਦਾਰ ਕਰਨੈਲ ਸਿੰਘ ਪੰਜੋਲੀ

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ