ਪੰਜਾਬ

ਸ਼ਹੀਦੀ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਇਕੱਤਰਤਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 28, 2025 07:01 PM

ਨਵੀਂ ਦਿੱਲੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਅਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਭਲਕੇ 29 ਅਕਤੂਬਰ ਨੂੰ ਪੰਜਾਬ ਪੁੱਜੇਗਾ। ਨਗਰ ਕੀਰਤਨ ਦੇ ਪ੍ਰਬੰਧਾਂ ਦੀ ਤਿਆਰੀ ਲਈ ਅੱਜ ਸਮੀਖਿਆ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ ਸਾਹਿਬਾਨ ਅਤੇ ਮਾਲਵਾ ਜੋਨ ਦੇ ਪ੍ਰਚਾਰਕ ਢਾਡੀ ਅਤੇ ਕਵੀਸ਼ਰ ਸਿੰਘਾਂ ਤੋਂ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਭਲਕੇ 29 ਅਕਤੂਬਰ 2025 ਨੂੰ ਕੈਂਥਲ ਹਰਿਆਣਾ ਤੋਂ ਚਲ ਕੇ ਪੰਜਾਬ ਵਿੱਚ ਦਾਖਲ ਹੋਵੇਗਾ ਅਤੇ ਰਾਤ ਦਾ ਪੜਾਅ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਹੋਵੇਗਾ। 30 ਅਕਤੂਬਰ ਨੂੰ ਇਹ ਨਗਰ ਕੀਰਤਨ ਸੰਗਰੂਰ ਤੋਂ ਗੁਰਦੁਆਰਾ ਗੁਰੂਸਰ ਸਾਹਿਬ ਹੰਢਿਆਇਆ, ਬਰਨਾਲਾ, 31 ਅਕਤੂਬਰ ਨੂੰ ਬਰਨਾਲਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, 1 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਮੁਕਤਸਰ ਸਾਹਿਬ, 2 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਖ਼ਾਲਸਾ ਦੀਵਾਨ, ਫਰੀਦਕੋਟ ਅਤੇ 3 ਨਵੰਬਰ ਨੂੰ ਫਰੀਦਕੋਟ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਪੁੱਜੇਗਾ। ਇਸੇ ਤਰ੍ਹਾਂ 4 ਨਵੰਬਰ ਨੂੰ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ, 5 ਨਵੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ, 6 ਨਵੰਬਰ ਨੂੰ ਤਰਨ ਤਾਰਨ ਤੋਂ ਗੁਰਦੁਆਰਾ ਪਾ: ਛੇਵੀਂ, ਛੇਹਰਟਾ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੁੰਦਾ ਹੋਇਆ 7 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇਹ ਨਗਰ ਕੀਰਤਨ ਵੱਖ ਵੱਖ ਜਿ਼ਿਲ੍ਹਿਆਂ ਤੋਂ ਹੁੰਦਾ ਹੋਇਆ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਗਤਾਂ ਵਿੱਚ ਵੱਡਾ ਉਤਸ਼ਾਹ ਹੈ ਅਤੇ ਵੱਖ ਵੱਖ ਪੜਾਵਾਂ ਤੇ ਸੰਗਤ ਨੇ ਭਰਵੇਂ ਸਵਾਗਤ ਦੇ ਪ੍ਰਬੰਧ ਕੀਤੇ ਹਨ। ਉਨ੍ਹਾਂ ਸੰਗਤਾਂ ਨੂੰ ਵੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਕੱਤਰਤਾ ਵਿੱਚ ਜਥੇਦਾਰ ਗਿਆਨੀ ਟੇਕ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ, ਇੰਚਾਰਜ ਸ. ਭੋਲਾ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ, ਸ. ਅਮਰੀਕ ਸਿੰਘ, ਸ. ਨਿਰਮਲ ਸਿੰਘ, ਸ. ਨਿਰਮਲਜੀਤ ਸਿੰਘ, ਸ. ਰਜਿੰਦਰ ਸਿੰਘ, ਸ. ਗੁਰਸੇਵਕ ਸਿੰਘ, ਸ. ਇੰਦਰਜੀਤ ਸਿੰਘ, ਸ. ਜਗਦੇਵ ਸਿੰਘ, ਸ. ਭਾਗ ਸਿੰਘ, ਸ. ਹਰਭਗਵਾਨ ਸਿੰਘ, ਸ. ਰਾਜਪਾਲ ਸਿੰਘ, ਸ. ਬਲਕਾਰ ਸਿੰਘ, ਸ. ਇੰਦਰਜੀਤ ਸਿੰਘ, ਸ. ਜਗਜੀਤ ਸਿੰਘ ਸਮੇਤ ਪ੍ਰਚਾਰਕ ਢਾਡੀ ਤੇ ਕਵੀਸ਼ਰ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਕੀਰਤਨ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ

ਪੰਜਾਬ ਵਿੱਚ ਹੜਾਂ ਦੌਰਾਨ ਐਡਵੋਕੇਟ ਧਾਮੀ ਦੀਆਂ ਸੇਵਾਵਾਂ ਪੰਜਾਬੀਆਂ ਦੇ ਦਿਲਾਂ ਵਿੱਚ ਘਰ ਕਰ ਗਈਆਂ ਨੇ

ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਰਿਕਾਰਡ ਕਮੀ ਆਈ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਭਲਕੇ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ- ਐਡਵੋਕੇਟ ਧਾਮੀ