ਨੈਸ਼ਨਲ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਤਰਾਵੜੀ ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਨਿੰਮ ਸਾਹਿਬ ਕੈਂਥਲ ਹਰਿਆਣਾ ਲਈ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 28, 2025 07:01 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਤੋਂ ਸੰਗਤਾਂ ਦੀ ਹਾਜ਼ਰੀ ’ਚ ਅਗਲੇ ਪੜਾਅ ਗਰੁਦੁਆਰਾ ਨਿੰਮ ਸਾਹਿਬ ਕੈਂਥਲ ਹਰਿਆਣਾ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਰਸਤੇ ’ਚ ਵੱਖ-ਵੱਖ ਪੜਾਵਾਂ ’ਤੇ ਹਰਿਆਣਾ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸੇ ਦੌਰਾਨ ਗੁਰੂ ਘਰ ਦੇ ਸ਼ਰਧਾਲੂ ਸ. ਬਿਕਰਮਜੀਤ ਸਿੰਘ ਨੇ ਪਾਲਕੀ ਸਾਹਿਬ ਅਤੇ ਸ਼ਸਤਰਾਂ ਵਾਲੀ ਬੱਸ ਸਮੇਤ ਹੋਰ ਗੱਡੀਆਂ ਵਿਚ ਤੇਲ ਦੀ ਸੇਵਾ ਕੀਤੀ।
ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਤੇਜਿੰਦਰਪਾਲ ਸਿੰਘ ਲਾਡਵਾਂ, ਹਰਿਆਣਾ ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ, ਬਾਬਾ ਜੋਗਾ ਸਿੰਘ ਤਰਾਵੜੀ, ਬਾਬਾ ਸੁੱਖਾ ਸਿੰਘ ਕਰਨਾਲ, ਬਾਬਾ ਜੋਗਾ ਸਿੰਘ ਨਾਨਕਸਰ ਕਰਨਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਮੀਤ ਮੈਨੇਜਰ ਸ. ਕੁਲਵੰਤ ਸਿੰਘ, ਹਰਿਆਣਾ ਕਮੇਟੀ ਦੇ ਮੈਂਬਰ ਸ. ਪਲਵਿੰਦਰ ਸਿੰਘ, ਬੀਬੀ ਅਨੂਪ ਕੌਰ, ਸ. ਸੁਖਜਿੰਦਰ ਸਿੰਘ ਮਸਾਣਾਂ, ਬੀਬੀ ਜਸਬੀਰ ਕੌਰ ਮਸਾਣਾਂ, ਸ. ਹਰਦੀਪ ਸਿੰਘ ਲਾਂਗਰਾ ਸਾਬਕਾ ਚੇਅਰਮੈਨ, ਸ. ਕਾਲਾ ਸਿੰਘ ਵਿਰਕ, ਸ. ਪ੍ਰਤਾਪ ਸਿੰਘ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸ. ਸੁਖਵਿੰਦਰ ਸਿੰਘ, ਸਾਬਕਾ ਇੰਚਾਰਜ ਸ. ਮਨਪ੍ਰੀਤ ਸਿੰਘ, ਸ. ਜਸਬੀਰ ਸਿੰਘ ਲੌਂਗੋਵਾਲ, ਸ. ਪ੍ਰਤਾਪ ਸਿੰਘ ਮਸੂਰੀ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਨੈਸ਼ਨਲ

ਹਰ ਪਾਸੇ ਵਿਵਾਦ ਪੈਦਾ ਕਰਨਾ ਭਾਜਪਾ ਦਾ ਵਿਚਾਰਧਾਰਕ ਦੀਵਾਲੀਆਪਨ ਹੈ: ਪਵਨ ਖੇੜਾ

ਜਾਗ੍ਰਿਤੀ ਯਾਤਰਾ ਦੀ ਸੰਪੂਰਨਤਾ ਉਪਰੰਤ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਗੁਰੂ ਜੀ ਦੇ ਸ਼ਸਤ੍ਰ ਪਟਨਾ ਸਾਹਿਬ ਪਹੁੰਚੇ

ਯੂਕੇ ਦੇ ਵਾਲਸਾਲ ਵਿਚ 20 ਸਾਲਾਂ ਪੰਜਾਬੀ ਔਰਤ ਨਾਲ ਜਬਰਜਿਨਾਹ, ਸਿੱਖ ਆਗੂਆਂ ਤੇ ਸਿੱਖ ਐਮਪੀ ਨੇ ਕੀਤੀ ਨਿੰਦਾ

ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਬਣਾਏ 5 ਘਰਾਂ ਦੀਆਂ ਚਾਬੀਆਂ ਗਿਆਨੀ ਰਘੁਬੀਰ ਸਿੰਘ ਜੀ ਵੱਲੋਂ ਹੜ੍ਹ ਪੀੜਤਾਂ ਨੂੰ ਸੌਂਪੀਆਂ ਗਈਆਂ

ਚੀਫ਼ ਜਸਟਿਸ ਬੀ.ਆਰ. ਗਵਈ ਨੇ ਜਸਟਿਸ ਸੂਰਿਆ ਕਾਂਤ ਨੂੰ ਆਪਣੇ ਉੱਤਰਾਧਿਕਾਰੀ ਵਜੋਂ ਸਿਫ਼ਾਰਸ਼ ਕੀਤੀ

ਤਾਜਿਕਸਤਾਨ ਵਿੱਚ ਫਸੇ 7 ਪੰਜਾਬੀ ਨੌਜਵਾਨ ਸੁਰੱਖਿਅਤ ਵਾਪਸ ਆਏ

ਸ਼ਹੀਦੀ ਨਗਰ ਕੀਰਤਨ ਫ਼ਤਿਹ ਨਗਰ ਨਵੀਂ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਲਈ ਹੋਇਆ ਰਵਾਨਾ

ਬਾਬਾ ਸੁਖਦੇਵ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕੁਰਸੀ ਲਾਉਣ ਉਪਰ ਕਾਰਵਾਈ ਦੀ ਮੰਗ: ਬਾਬਾ ਮਹਿਰਾਜ

ਅਸਾਮ ਤੋਂ ਚਲ ਕੇ ਦਿੱਲੀ ਪੁੱਜੇ ਸ਼ਹੀਦੀ ਨਗਰ ਕੀਰਤਨ ਨੂੰ ਮਿਲਿਆ ਰਿਕਾਰਡ ਤੋੜ ਸੰਗਤਾਂ ਦਾ ਹੁੰਗਾਰਾ: ਪਰਮਜੀਤ ਸਿੰਘ ਵੀਰਜੀ

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ