ਪੰਜਾਬ

ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਭਲਕੇ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 28, 2025 07:02 PM

ਅੰਮ੍ਰਿਤਸਰ-ਜੰਮੂ ਸਥਿਤ ਲਖਨਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆ ਨੂੰ ਸੌਂਪੀ ਗਈ ਸੀ।
ਇਸ ਮੌਕੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਜਗਤ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਇਸੇ ਸਾਲ ਨਵੰਬਰ ਮਹੀਨੇ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਤਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਕੀਤੀ ਫ਼ਰਿਆਦ ਮਗਰੋਂ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹੀਦੀ ਸ਼ਤਾਬਦੀ ਮੌਕੇ ਕਸ਼ਮੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਣ ਵਾਲਾ ਨਗਰ ਕੀਰਤਨ ਇਤਿਹਾਸਕ ਹੋਵੇਗਾ, ਜੋ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਸੰਕਲਪ ਦੇ ਰੂਬਰੂ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਤਿਹਾਸਕ ਨਗਰ ਕੀਰਤਨ ਜੰਮੂ ਕਸ਼ਮੀਰ ਦੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਭਲਕੇ 29 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਮੁਲਾਕਾਤ ਸਮੇਂ ਨਗਰ ਕੀਰਤਨ ਦੀਆਂ ਤਰੀਕਾਂ ਨਿਰਧਾਰਤ ਕਰਨ ਦੇ ਨਾਲ-ਨਾਲ ਸਮੁੱਚੇ ਪ੍ਰਬੰਧਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਦੀਆਂ ਸਮੂਹ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਜਿਥੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ, ਉਥੇ ਹੀ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਾਰਸੇਵਾ ਤਰਨ ਤਾਰਨ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸੀਨੀਅਰ ਅਕਾਲੀ ਆਗੂ ਜਥੇਦਾਰ ਸੁੱਚਾ ਸਿੰਘ ਲੰਗਾਹ, ਸ. ਨਰਿੰਦਰ ਸਿੰਘ ਬਾੜਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਜਤਿੰਦਰਪਾਲ ਸਿੰਘ ਐਕਸੀਅਨ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਜ਼ਿਲ੍ਹਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਭੋਲਾ ਸਿੰਘ, ਸ. ਨਿਰਮਲ ਸਿੰਘ ਕਰਤਾਰ ਪਬਲਿਕ ਸਕੂਲ, ਸ. ਨਵਜੋਤ ਸਿੰਘ ਪ੍ਰਧਾਨ ਨੌਜਵਾਨ ਸਭਾ, ਸ. ਸੁਖਦੇਵ ਸਿੰਘ ਸਮਾਜ ਸੇਵੀ, ਸ. ਗੁਰਦੀਪ ਸਿੰਘ ਲੱਛੀਪੁਰ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਦੇ ਮੈਨੇਜਰ ਸ. ਸਰਬਜੀਤ ਸਿੰਘ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਭਾਈ ਹਰਭਿੰਦਰ ਸਿੰਘ, ਯੂਥ ਅਕਾਲੀ ਆਗੂ ਸ. ਜਸਪ੍ਰੀਤ ਸਿੰਘ ਰਾਣਾ, ਪ੍ਰਚਾਰਕ ਭਾਈ ਬਟਨਾਮ ਸਿੰਘ, ਭਾਈ ਵਰਿਆਮ ਸਿੰਘ ਤੇ ਭਾਈ ਮਿਹਰਬਾਨ ਸਿੰਘ ਅਤੇ ਹੋਰ ਮੌਜੂਦ ਸਨ।

Have something to say? Post your comment

 
 
 

ਪੰਜਾਬ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਕੀਰਤਨ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ

ਪੰਜਾਬ ਵਿੱਚ ਹੜਾਂ ਦੌਰਾਨ ਐਡਵੋਕੇਟ ਧਾਮੀ ਦੀਆਂ ਸੇਵਾਵਾਂ ਪੰਜਾਬੀਆਂ ਦੇ ਦਿਲਾਂ ਵਿੱਚ ਘਰ ਕਰ ਗਈਆਂ ਨੇ

ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਰਿਕਾਰਡ ਕਮੀ ਆਈ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਬੀਤੇ ਦਿਨੀਂ ਪਿੰਡ ਕੌਲਪੁਰ ’ਚ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਸਬੰਧ ’ਚ ਹੋਇਆ ਪਸ਼ਚਾਤਾਪ ਸਮਾਗਮ