ਪੰਜਾਬ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਕੌਮੀ ਮਾਰਗ ਬਿਊਰੋ | October 28, 2025 09:17 PM



ਚੰਡੀਗੜ੍ਹ-
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਗਰਤਲਾ ਵਿਖੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨਾਲ ਮੁਲਾਕਾਤ ਕਰਕੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਡਾ. ਰਵਜੋਤ ਸਿੰਘ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲੀਦਾਨ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਨੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਮੇਤ ਇਨ੍ਹਾਂ ਯਾਦਗਾਰੀ ਸਮਾਰੋਹਾਂ ਦੇ ਮੁੱਖ ਪਹਿਲੂਆਂ ਬਾਰੇ ਵੀ ਚਾਨਣਾ ਪਾਇਆ। ਉਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸਹਾਦਤ ਸਿਰਫ ਸਿੱਖ ਇਤਿਹਾਸ ਦਾ ਹਿੱਸਾ ਨਹੀਂ ਹੈ, ਇਹ ਸਾਰੀ ਮਨੁੱਖਤਾ ਲਈ ਆਜਾਦੀ, ਸਹਿਣਸੀਲਤਾ ਅਤੇ ਨਿਆਂ ਦਾ ਸੰਦੇਸ਼ ਹੈ।
 
ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਤ੍ਰਿਪੁਰਾ ਨੂੰ ਦੱਸਿਆ ਕਿ ਇੱਕ ਪੂਰੇ ਮਹੀਨੇ ਦੌਰਾਨ ਹੋਣ ਵਾਲੇ ਇਨ੍ਹਾਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਵਿਦੇਸ਼ੀ ਰਾਜਦੂਤਾਂ ਨੂੰ ਵੀ ਸ਼ਮੂਲੀਅਤ ਲਈ ਸੱਦਾ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਮਾਨਿਕ ਸਾਹਾ ਨੇ ਸੱਦੇ ਨੂੰ ਸਵੀਕਾਰ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸ਼ਾਂਤੀ, ਧਾਰਮਿਕ ਆਜ਼ਾਦੀ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸਦੀਵੀਂ ਸੰਦੇਸ਼ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ।

Have something to say? Post your comment

 
 
 

ਪੰਜਾਬ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਕੀਰਤਨ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ

ਪੰਜਾਬ ਵਿੱਚ ਹੜਾਂ ਦੌਰਾਨ ਐਡਵੋਕੇਟ ਧਾਮੀ ਦੀਆਂ ਸੇਵਾਵਾਂ ਪੰਜਾਬੀਆਂ ਦੇ ਦਿਲਾਂ ਵਿੱਚ ਘਰ ਕਰ ਗਈਆਂ ਨੇ

ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਰਿਕਾਰਡ ਕਮੀ ਆਈ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਕਸ਼ਮੀਰ ਤੋਂ ਨਗਰ ਕੀਰਤਨ ਸਜਾਉਣ ਸਬੰਧੀ ਭਲਕੇ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਕਰਾਂਗੇ ਮੁਲਾਕਾਤ- ਐਡਵੋਕੇਟ ਧਾਮੀ

ਬੀਤੇ ਦਿਨੀਂ ਪਿੰਡ ਕੌਲਪੁਰ ’ਚ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਸਬੰਧ ’ਚ ਹੋਇਆ ਪਸ਼ਚਾਤਾਪ ਸਮਾਗਮ