ਅੰਮ੍ਰਿਤਸਰ-¸ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਫ਼ੇਅਰਵੈਲ ਪਾਰਟੀ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਆਯੋਜਿਤ ਕੀਤੇ ਗਏ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਰਸਿੰਗ ਕੋਰਸ ਦੀ ਟ੍ਰੇਨਿੰਗ ਸੰਪੂਰਨ ਕਰਨ ’ਤੇ ਵਿਦਿਆਰਥੀਆਂ ਲਈ ਆਯੋਜਿਤ ਕੀਤੇ ਗਏ ਉਕਤ ਪ੍ਰੋਗਰਾਮ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। ਉਪਰੰਤ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਆਏ ਹੋਏ ਮਹਿਮਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਨਰਸਿੰਗ ਕੋੋਰਸ ਪੂਰਾ ਕਰ ਰਹੇੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਕਾਲਜ ਲੋੜੀਂਦੀਆਂ ਸਫ਼ਲਤਾਪੂਰਵਕ ਗਤੀਵਿਧੀਆਂ ਸਦਕਾ ਪ੍ਰੋਫ਼ੈਸ਼ਨਲ ਸਿਖਲਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਹੈ।
ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਉਕਤ ਟ੍ਰੇਨਿੰਗ ਮੁਕੰਮਲ ਕਰ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਭਵਿੱਖ ’ਚ ਮਿਹਨਤ ਕਰਕੇ ਵੱਧ ਤੋਂ ਵੱਧ ਤਰੱਕੀਆਂ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਭੰਗੜਾ, ਗਾਣਾ ਅਤੇ ਮਾਡਲਿੰਗ ਪੇਸ਼ ਕਰਕੇ ਸਮਾਗਮ ਨੂੰ ਮਨਮੋਹਕ ਬਣਾਇਆ।
ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਕਰਵਾਏ ਮੁਕਾਬਲਿਆਂ ’ਚ ਮਾਡਲਿੰਗ ਪ੍ਰਤੀਯੋਗਤਾ ’ਚ ਮਿਸ ਫ਼ੇਅਰਵੈਲ ਜਸਮੀਤ ਕੌਰ, ਮਿਸਟਰ ਫ਼ੇਅਰਵੈਲ ਹਰਵਿੰਦਰ ਸਿੰਘ, ਮਿਸ ਚਾਰਮਿੰਗ ਜਸਪ੍ਰੀਤ ਕੌਰ ਅਤੇ ਮਿਸਟਰ ਹੈਂਡਸਮ ਸਚਿਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਪੜਾਈ ’ਚ ਚੰਗੀ ਕਾਰਗੁਜਾਰੀ ਅਤੇ ਵੱਖ-ਵੱਖ ਮੁਕਾਬਲਿਆਂ ’ਚ ਇਨਾਮ ਜਿੱਤਣ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਵੀ ਬੁਲੰਦੀਆਂ ਛੂਹਦੇ ਹੋਏ ਨਾਮਣਾ ਖੱਟਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਗੀਤ—ਸੰਗੀਤ ਨੇ ਪਾਰਟੀ ਦਾ ਖੂਬ ਰੰਗ ਬੰਨਿਆ ।