ਪੰਜਾਬ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਕੌਮੀ ਮਾਰਗ ਬਿਊਰੋ | October 29, 2025 09:17 PM


ਚੰਡੀਗੜ੍ਹ-ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ।

ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ, ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫਸਲ ਦਾ ਪੂਰਾ ਮੁੱਲ ਮਿਲ ਸਕੇ।

Have something to say? Post your comment

 
 
 

ਪੰਜਾਬ

ਪੰਜਾਬ ਵਿੱਚ ਝੋਨੇ ਦੀ ਖਰੀਦ ਵਿੱਚ ਤੇਜ਼ੀ: ਆਮਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ, ਕਿਸਾਨਾਂ ਨੂੰ 21,000 ਕਰੋੜ ਰੁਪਏ ਦੀ ਅਦਾਇਗੀ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫਤਰ ‘ਤੇ ਲਾਇਆ ਤਾਲਾ

ਖ਼ਾਲਸਾ ਕਾਲਜ ਨਰਸਿੰਗ ਵਿਖੇ ਫੇਅਰਵੈਲ ਪਾਰਟੀ ਕਰਵਾਈ ਗਈ

ਦੇਹ ਵਪਾਰ ਦੀ ਰਾਜਧਾਨੀ ਬਣਦੀ ਜਾ ਰਹੀ ਹੈ ਗੁਰੂ ਨਗਰੀ ਅੰਮ੍ਰਿਤਸਰ

ਸਿੱਖਾਂ ਦੀ ਨਿਕੰਮੀ ਤੇ ਨਕਾਰਾ ਲੀਡਰਸ਼ਿਪ ਦੀ ਵਜ੍ਹਾ ਕਰਕੇ 42 ਸਾਲ ਤੋਂ ਸਾਨੂੰ ਇਨਸਾਫ ਨਹੀਂ ਮਿਲਿਆ- ਗਿਆਨੀ ਹਰਪ੍ਰੀਤ ਸਿੰਘ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਔਰਤਾਂ ਨਾਲ ਕੀਤੇ ਧੋਖੇ ਲਈ ਉਹ ਆਪ ਨੂੰ ਤਰਨ ਤਾਰਨ ਜ਼ਿਮਨੀ ਚੋਣ ’ਚ ਸਬਕ ਸਿਖਾਉਣ: ਹਰਸਿਮਰਤ ਕੌਰ ਬਾਦਲ

ਮੰਤਰੀ ਅਰੋੜਾ ਨੇ ਜੇ.ਵੀ.-ਹੀਰੋ ਮੋਟਰਜ਼ ਅਤੇ ਐਸ.ਟੀ.ਪੀ. ਜਰਮਨੀ ਦੇ ਸਾਂਝੇ ਉੱਦਮ ਦੀ ਸ਼ੂਰਆਤ ਸਬੰਧੀ ਕਰਵਾਏ ਸਮਾਗਮ ਦੀ ਕੀਤੀ ਪ੍ਰਧਾਨਗੀ

ਐਡਵਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨਾਲ ਕੀਤੀ ਮੁਲਾਕਾਤ