ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 30, 2025 06:08 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਅੱਜ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਪੁੱਜੇ ਬੁਲਾਰਿਆਂ ਨੇ ਨੌਵੇਂ ਪਾਤਸ਼ਾਹ ਜੀ ਵੱਲੋਂ ਧਰਮਾਂ ਦੀ ਅਜ਼ਾਦੀ ਲਈ ਦਿੱਤੀ ਸ਼ਹਾਦਤ ਦੇ ਸੰਕਲਪ ਨੂੰ ਯਾਦ ਕੀਤਾ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਰੌਸ਼ਨੀ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੇ ਦੇਸ਼ ਦੇ ਲੋਕਾਂ ਨੂੰ ਧਾਰਮਿਕ ਅਜ਼ਾਦੀ ਨਾਲ ਜਿਊਣ ਦਾ ਮਾਰਗ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੇ ਆਖ਼ਰੀ ਸਮੇਂ ਤੱਕ ਮੁੱਖ ਗੁਰੂ ਵੱਲ ਰੱਖਣ ਦੀ ਇੱਛਾ ਨੇ ਗੁਰੂ ਪ੍ਰਤੀ ਸਮਰਪਣ ਦੀ ਮਿਸਾਲ ਕਾਇਮ ਕੀਤੀ। ਇਸੇ ਤਰ੍ਹਾਂ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਸੰਸਾਰ ’ਤੇ ਅਮਨ ਦੇ ਸੁਨੇਹੇ ਲਈ ਨੌਵੇਂ ਪਾਤਸ਼ਾਹ ਜੀ ਵੱਲੋਂ ਦੂਸਰਿਆਂ ਲਈ ਦਿੱਤੀ ਸ਼ਹਾਦਤ ਨੂੰ ਵਿਸ਼ਵ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਭਾਈ ਲੱਖੀ ਸ਼ਾਹ ਵਣਜਾਰਾ ਤੇ ਭਾਈ ਜੈਤਾ ਜੀ ਦੀ ਕੁਰਬਾਨੀ ਨੂੰ ਯਾਦ ਕਰਨਾ ਵੀ ਸਾਡਾ ਫ਼ਰਜ਼ ਹੈ। ਸੈਮੀਨਰ ਦੌਰਾਨ ਡਾ. ਰੌਣਕੀ ਰਾਮ, ਡਾ. ਗੁਰਚਰਨਜੀਤ ਸਿੰਘ ਲਾਂਬਾ, ਡਾ. ਪਿਆਰੇ ਲਾਲ ਗਰਗ, ਡਾ. ਮੁਹੰਮਦ ਸਲੀਮ, ਡਾ. ਧਰਮ ਸਿੰਘ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੇ ਉਦੇਸ਼ ਨੂੰ ਸੀਮਤ ਨਹੀਂ ਕੀਤਾ ਜਾ ਸਕਦਾ। ਦੁਨੀਆਂ ਦੇ ਇਤਿਹਾਸ ਅੰਦਰ ਧਰਮ ਦੀ ਰੱਖਵਾਲੀ ਅਤੇ ਮਨੁਖੀ ਅਧਿਕਾਰਾਂ ਲਈ ਦਿੱਤੀ ਸ਼ਹਾਦਤ ਵੱਡੇ ਅਰਥ ਰੱਖਦੀ ਹੈ ਅਤੇ ਇਹ ਸ਼ਹਾਦਤ ਜ਼ੁਲਮੀ ਹਕੀਮਤ ਦੇ ਵਿਰੁੱਧ ਅਤੇ ਮਜ਼ਲੂਮਾਂ ਦੀ ਰਾਖੀ ਲਈ ਸੀ। ਬੁਲਾਰਿਆਂ ਨੇ ਕਿਹਾ ਕਿ ਅੱਜ ਵੀ ਹੁਕਮਰਾਨਾਂ ਵੱਲੋਂ ਦੂਸਰੇ ਧਰਮਾਂ ਨੂੰ ਕਮਜ਼ੋਰ ਕਰਨ ਦੇ ਯਤਨਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਇਸ ਮੌਕੇ ਖਾਲਸਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਹਿਲ ਸਿੰਘ ਨੇ ਧੰਨਵਾਦੀ ਭਾਸ਼ਣ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਸੰਦੇਸ਼ ਨੂੰ ਪ੍ਰਚਾਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਅਤੇ ਖਾਲਸਾ ਕਾਲਜ ਦੇ ਪ੍ਰਬੰਧਕਾਂ ਵੱਲੋਂ ਵਿਦਵਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਟੇਜ਼ ਦੀ ਸੰਚਾਲਨ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਵੱਲੋਂ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਖ਼ਾਲਸਾ ਕਾਲਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਹਿਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਚੀਫ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਸ. ਸੰਤੋਖ ਸਿੰਘ ਸੇਠੀ, ਇੰਚਾਰਜ ਸ. ਜੋਗੇਸ਼ਵਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ, ਮੈਨੇਜਰ ਸ. ਗੁਰਪ੍ਰੀਤ ਸਿੰਘ ਖੈਰਾਬਾਦ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਸ. ਰਣਜੀਤ ਸਿੰਘ ਜਲੰਧਰ ਅਤੇ ਹੋਰ ਮੌਜੂਦ ਸਨ।

Have something to say? Post your comment

 
 
 

ਪੰਜਾਬ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵਿਕਾਸ ਕਾਰਜਾਂ ਦਾ ਸੁਭ-ਅਰੰਭ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਅਗਲੇ ਹੁਕਮਾਂ ਤਕ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜਿਆ

ਪੰਥਕ ਏਕਤਾ ਹੀ ਪੰਜਾਬ ਦੇ ਭਲੇ ਦੀ ਗਰੰਟੀ : ਭਾਈ ਮਨਦੀਪ ਸਿੰਘ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਲਈ ਰਵਾਨਾ

ਪੰਜਾਬ ਵਿੱਚ ਝੋਨੇ ਦੀ ਖਰੀਦ ਵਿੱਚ ਤੇਜ਼ੀ: ਆਮਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ, ਕਿਸਾਨਾਂ ਨੂੰ 21,000 ਕਰੋੜ ਰੁਪਏ ਦੀ ਅਦਾਇਗੀ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫਤਰ ‘ਤੇ ਲਾਇਆ ਤਾਲਾ