ਅੰਮ੍ਰਿਤਸਰ -ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਅਗਲੇ ਹੁਕਮਾਂ ਤਕ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਹਾਜਰ ਹੋਣ ਦਾ ਦਫਤਰੀ ਹੁਕਮ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਆਰਡਰ ਨੰਬਰ 4286 ਰਾਹੀ ਅਗਲੇ ਹੁਕਮਾਂ ਤਕ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ 31 ਅਕਤਬਰ ਨੂੰ ਹਾਜਰ ਹੋਣ ਲਈ ਕਿਹਾ ਗਿਆ ਹੈ।ਕਿਹਾ ਜਾ ਰਿਹਾ ਹੈ ਕਿ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੀ ਡਿਉਟੀ ਅਸਾਮ ਤੋ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੈ 2 ਨਵੰਬਰ ਨੂੰ ਆ ਰਹੇ ਨਗਰ ਕੀਰਤਨ ਦਾ ਸਵਾਗਤ ਲਈ ਲਗਾਈ ਗਈ ਹੈ।ਪਰ ਦਫਤਰ ਵਲੋ ਜਾਰੀ ਆਰਡਰ ਵਿਚ ਉਨਾਂ ਨੂੰ ਅਗਲੇ ਹੁਕਮਾਂ ਤਕ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਰਹਿ ਕੇ ਡਿਉਟੀ ਕਰਨ ਲਈ ਕਿਹਾ ਗਿਆ ਹੈ। ਇਥੇ ਹੀ ਬਸ ਨਹੀ ਦਫਤਰੀ ਆਰਡਰ ਵਿਚ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੇ ਨਾਮ ਤੋ ਪਹਿਲਾਂ ਵਰਤੇ ਜਾਣ ਵਾਲੇ ਸਤਿਕਾਰਤ ਸ਼ਬਦ ਸਿੰਘ ਸਾਹਿਬ ਵੀ ਨਹੀ ਲਿਖੇ ਗਏ ਤੇ ਕੇਵਲ ਗਿਆਨੀ ਸੁਲਤਾਨ ਸਿੰਘ ਹੀ ਲਿਖ ਕੇ ਸੰਬੋਧਨ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਓਐਡੀ ਸ੍ਰ ਸਤਬੀਰ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅਗਲੇ ਹੁਕਮਾਂ ਤੱਕ ਡਿਊਟੀ ਲਗਾਈ ਗਈ ਹੈ। ਜਿਸ ਦਾ ਕਾਰਨ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੇ ਆਸ ਪਾਸ ਦੇ ਇਲਾਕਿਆਂ ਵਿਚ ਅਸਾਮ ਤੋਂ ਸ਼ੁਰੂ ਸ਼ਹੀਦੀ ਨਗਰ ਕੀਰਤਨ ਕਾਰਨ ਲਗਾਈ ਗਈ ਹੈ।