ਪੰਜਾਬ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | October 30, 2025 07:36 PM

ਚੰਡੀਗੜ੍ਹ- ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿੱਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ ₹693.04 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਸਦਾ ਤੋਂ ਉਦੇਸ਼ ਔਰਤਾਂ ਨੂੰ ਸਿਰਫ਼ ਸਹਾਇਤਾ ਨਹੀਂ, ਸਸ਼ਕਤੀਕਰਨ ਦੇ ਮੌਕੇ ਦੇਣਾ ਹੈ। ਸਰਕਾਰ ਚਾਹੁੰਦੀ ਹੈ ਕਿ ਹਰ ਔਰਤ ਆਤਮਨਿਰਭਰ ਬਣੇ ਅਤੇ ਆਪਣੀ ਜ਼ਿੰਦਗੀ ਆਦਰ ਅਤੇ ਗੌਰਵ ਨਾਲ ਬਤੀਤ ਕਰ ਸਕੇ। ਇਹੀ ਕਾਰਨ ਹੈ ਕਿ ਰਾਜ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਲਗਾਤਾਰ ਹੋਰ ਮਜ਼ਬੂਤ ਤੇ ਪ੍ਰਭਾਵਸ਼ਾਲੀ ਬਣਾਉਣ ਉੱਤੇ ਧਿਆਨ ਦੇ ਰਹੀ ਹੈ।

ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਭਲਾਈ ਲਈ ₹1170 ਕਰੋੜ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਇਸ ਸਕੀਮ ਦਾ ਫ਼ਾਇਦਾ ਪਹੁੰਚ ਸਕੇ।

Have something to say? Post your comment

 
 
 

ਪੰਜਾਬ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵਿਕਾਸ ਕਾਰਜਾਂ ਦਾ ਸੁਭ-ਅਰੰਭ

ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਅਗਲੇ ਹੁਕਮਾਂ ਤਕ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜਿਆ

ਪੰਥਕ ਏਕਤਾ ਹੀ ਪੰਜਾਬ ਦੇ ਭਲੇ ਦੀ ਗਰੰਟੀ : ਭਾਈ ਮਨਦੀਪ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਲਈ ਰਵਾਨਾ

ਪੰਜਾਬ ਵਿੱਚ ਝੋਨੇ ਦੀ ਖਰੀਦ ਵਿੱਚ ਤੇਜ਼ੀ: ਆਮਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ, ਕਿਸਾਨਾਂ ਨੂੰ 21,000 ਕਰੋੜ ਰੁਪਏ ਦੀ ਅਦਾਇਗੀ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫਤਰ ‘ਤੇ ਲਾਇਆ ਤਾਲਾ