ਪੰਜਾਬ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵਿਕਾਸ ਕਾਰਜਾਂ ਦਾ ਸੁਭ-ਅਰੰਭ

ਕੌਮੀ ਮਾਰਗ ਬਿਊਰੋ | October 30, 2025 09:03 PM

ਪਟਿਆਲਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ‘ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸੁਰੂਆਤ ਕੀਤੀ ਗਈ।

ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ‘ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।
‘ਆਪ‘ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ ਵਿਰਾਸਤ ਅਤੇ ਸਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਕੰਪਲੈਕਸ ਵਿੱਚ ਕਾਲੀ ਮਾਤਾ ਨੂੰ ਸਮਰਪਿਤ ਮੁੱਖ ਮੰਦਰ ਦੇ ਨਾਲ ਸਕਤੀ ਦੇ ਬ੍ਰਹਮ ਸਵਰੂਪ ਸ੍ਰੀ ਰਾਜ ਰਾਜੇਸਵਰੀ ਜੀ ਦਾ ਪ੍ਰਾਚੀਨ ਮੰਦਰ ਵੀ ਹੈ।

‘ਆਪ‘ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਧਾ ਦੇ ਇਹ ਦੋਵੇਂ ਅਸਥਾਨ ਮੰਦਰ ਦੇ ਕੰਪਲੈਕਸ ਨੂੰ ਅਧਿਆਤਮਿਕ ਤੌਰ ‘ਤੇ ਵਧੇਰੇ ਮਹੱਤਵਪੂਰਨ ਅਤੇ ਵਾਸਤੂ-ਕਲਾ ਦੇ ਪੱਖ ਤੋਂ ਵਧੇਰੇ ਵਿਲੱਖਣ ਬਣਾਉਂਦੇ ਹਨ, ਜਿੱਥੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਆਧੁਨਿਕ ਬੁਨਿਆਦੀ ਢਾਂਚੇ ਨਾਲ ਬੇਹੱਦ ਸੁੰਦਰ ਸੁਮੇਲ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਸਪੱਸਟ ਹੁੰਦੀ ਹੈ ਕਿ ਇਥੇ ਲਗਪਗ 10, 000 ਸਰਧਾਲੂ ਰੋਜਾਨਾ, ਲਗਭਗ 40, 000 ਹਰ ਸਨੀਵਾਰ ਨੂੰ ਆਉਂਦੇ ਹਨ ਅਤੇ ਨਵਰਾਤਰੀ ਦੇ ਤਿਉਹਾਰ ਦੌਰਾਨ ਇਹ ਗਿਣਤੀ ਲਗਪਗ ਇੱਕ ਲੱਖ ਹੋ ਜਾਂਦੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਲਈ 73.52 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਸੁਰੂ ਕੀਤੇ ਹਨ।

‘ਆਪ‘ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੰਦਰ ਦੇ ਸਰੋਵਰ ਨੂੰ ਭਾਖੜਾ ਨਹਿਰ ਤੋਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਇਸ ਪ੍ਰੋਜੈਕਟ ਲਈ 1.15 ਕਰੋੜ ਰੁਪਏ ਦੀ ਰਾਸ਼ੀ ਮਨਜੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੰਦਰ ਦੇ ਮੌਜੂਦਾ ਸੀਵਰੇਜ ਸਿਸਟਮ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਢਾਂਚੇ ਨੂੰ 49.06 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਕੰਪਲੈਕਸ ਦੇ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤਾ ਜਾ ਰਿਹਾ ਹੈ, ਜੋ ਨਾ ਸਿਰਫ ਸਥਾਨਕ ਨਿਵਾਸੀਆਂ ਸਗੋਂ ਇਥੇ ਆਉਣ ਵਾਲੇ ਸਰਧਾਲੂਆਂ ਨੂੰ ਵੀ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੀ ਅਧਿਆਤਮਿਕਤਾ ਅਤੇ ਸੁੰਦਰਤਾ ਵਿੱਚ ਵਾਧਾ ਕਰਨ ਲਈ ਪ੍ਰਮੁੱਖ ਤੀਰਥ ਅਸਥਾਨਾਂ ਦੀ ਤਰ੍ਹਾਂ ਸਰੋਵਰ ਨਜਦੀਕ ਇੱਕ ਲਾਈਟ ਐਂਡ ਸਾਊਂਡ ਸੋਅ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨਵੀਂ ਬਣੀ ਇਮਾਰਤ ਵਿੱਚ 15.11 ਲੱਖ ਰੁਪਏ ਦੀ ਲਾਗਤ ਨਾਲ ਇੱਕ ਲਿਫਟ ਲਗਾਈ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਧਾਲੂਆਂ ਦੀ ਸਹੂਲਤ ਲਈ ਸਰੋਵਰ ਦੇ ਨੇੜੇ ਨਵਾਂ ਰਸਤਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਨਵੀਂ ਇਮਾਰਤ, ਗਲਿਆਰਾ, ਚਾਰਦੀਵਾਰੀ, ਪ੍ਰਵੇਸ ਦੁਆਰ ਅਤੇ ਸਰੋਵਰ ਸਬੰਧੀ ਪ੍ਰੋਜੈਕਟ ਸਮੂਹਿਕ ਤੌਰ ‘ਤੇ ਸੁਰੂ ਕੀਤੇ ਗਏ ਹਨ। ਸਿੱਖ ਅਤੇ ਹਿੰਦੂ ਪਰੰਪਰਾਵਾਂ ਮੁਤਾਬਕ ਆਉਣ ਵਾਲੇ ਸ਼ਰਧਾਲੂਆਂ ਖਾਸ ਕਰਕੇ ਦੂਰ-ਦੁਰਾਡੇ ਜਾਂ ਆਰਥਿਕ ਤੌਰ ‘ਤੇ ਕਮਜੋਰ ਸਰਧਾਲੂਆਂ ਲਈ ਭਗਵੰਤ ਸਿੰਘ ਮਾਨ ਰੋਜਾਨਾ ਲੰਗਰ ਸੇਵਾ ਸੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਮੁਕੰਮਲ ਤੌਰ ‘ਤੇ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ ਦੇ ਨਾਲ ਪੱਥਰ ਦਾ ਕੰਮ ਅਤੇ ਰਸਤੇ ਦੀ ਤਿਆਰੀ ਸਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਅਤੇ ਇਸਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਇਸਦੀ ਸਾਨ ਵਿੱਚ ਵਾਧਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਸਰ ਜ਼ਿਆਦਾ ਟ੍ਰੈਫਿਕ ਦੌਰਾਨ ਵਰਤੇ ਜਾਂਦੇ ਪਿਛਲੇ ਗੇਟ ਨੂੰ ਦੁਬਾਰਾ ਖੋਲ੍ਹਣ ਅਤੇ ਇਸ ਦੇ ਨਵੀਨੀਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਦਰ ਦੇ ਸਾਰੇ ਪ੍ਰਵੇਸ ਦੁਆਰਾਂ ਨੂੰ ਰਵਾਇਤੀ ਵਾਸਤੂ ਕਲਾ ਮੁਤਾਬਕ ਮੁੜ ਡਿਜਾਈਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਆਖਰੀ ਦਿਨਾਂ ਅਤੇ ਨਵਰਾਤਰੀ ਦੌਰਾਨ, ਜਦੋਂ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਹੁੰਦੀ ਹੈ ਤਾਂ ਉਨ੍ਹਾਂ ਦੀ ਸੁਚੱਜੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬੈਰੀਕੇਡ ਵਾਲੀਆਂ ਲੇਨਾਂ ਅਤੇ ਸਾਈਨ ਬੋਰਡਾਂ ਦੇ ਨਾਲ ਇੱਕ ਯੋਜਨਾਬੱਧ ਕਤਾਰ ਪ੍ਰਬੰਧਨ ਪ੍ਰਣਾਲੀ ਸੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਹਿਰੀ ਯੋਜਨਾਬੰਦੀ ਅਤੇ ਵਿਰਾਸਤ ਦੇ ਮਾਹਰਾਂ ਨਾਲ ਸਲਾਹ-ਮਸਵਰਾ ਕਰਕੇ ਭਵਿੱਖੀ ਉਸਾਰੀ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸਬੰਧੀ ਸਹੂਲਤਾਂ, ਸੈਨੀਟੇਸਨ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਕਵਰ ਕਰਦਿਆਂ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭੀੜ-ਭੜੱਕੇ ਨੂੰ ਰੋਕਣ ਅਤੇ ਪ੍ਰਸਾਦ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ, ਮਾਤਾ ਵੈਸਨੋ ਦੇਵੀ ਮੰਦਰ ਦੀ ਤਰ੍ਹਾਂ ਇੱਕ ਟੋਕਨ ਪ੍ਰਣਾਲੀ ਸੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੌਸਮਾਂ ਦੌਰਾਨ ਬਜੁਰਗ ਸਰਧਾਲੂਆਂ, ਮਾਵਾਂ ਅਤੇ ਅਪਾਹਜ ਵਿਅਕਤੀਆਂ ਦੀ ਸਹੂਲਤ ਲਈ ਸੰਗਤ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸਨਡ ਹਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਦਾ ਫਰਜ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲੇ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਸਾਨਦਾਰ ਅਤੀਤ ਨਾਲ ਜੁੜੀ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਰਧਾਲੂਆਂ ਦੇ ਠਹਿਰਨ ਲਈ ਮੰਦਰ ਅੰਦਰ ਇੱਕ ਹਾਲ ਬਣਾਇਆ ਗਿਆ ਹੈ ਅਤੇ 300 ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇੱਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਸ ਮੌਕੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਅਗਲੇ ਹੁਕਮਾਂ ਤਕ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜਿਆ

ਪੰਥਕ ਏਕਤਾ ਹੀ ਪੰਜਾਬ ਦੇ ਭਲੇ ਦੀ ਗਰੰਟੀ : ਭਾਈ ਮਨਦੀਪ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਲਈ ਰਵਾਨਾ

ਪੰਜਾਬ ਵਿੱਚ ਝੋਨੇ ਦੀ ਖਰੀਦ ਵਿੱਚ ਤੇਜ਼ੀ: ਆਮਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ, ਕਿਸਾਨਾਂ ਨੂੰ 21,000 ਕਰੋੜ ਰੁਪਏ ਦੀ ਅਦਾਇਗੀ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫਤਰ ‘ਤੇ ਲਾਇਆ ਤਾਲਾ