ਪੰਜਾਬ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | October 30, 2025 09:25 PM

ਅੰਮ੍ਰਿਤਸਰ- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ ਨੌਂ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਭੰਗਵਾਂ, ਅੰਮ੍ਰਿਤਸਰ ਦਿਹਾਤੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ, ਦੋਵੇਂ ਵਾਸੀ ਭਿੰਡੀ ਔਲਖ, ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਨਾਮੀ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਮੰਗਾ ਦੇ ਕਰੀਬੀ ਸਾਥੀ ਸ਼ੇਰਪ੍ਰੀਤ ਸਿੰਘ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ।

ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਵਿਦੇਸ਼ ਅਧਾਰਤ ਨਾਮੀ ਗੈਂਗਸਟਰ ਜੋਬਨਜੀਤ ਸਿੰਘ ਉਰਫ ਬਿੱਲਾ ਮੰਗਾ, ਜੋ ਆਪਣੇ ਕਾਰਕੁਨਾਂ ਪਰਮਜੀਤ ਸਿੰਘ ਉਰਫ ਪੰਮਾ ਅਤੇ ਹਰਮੀਤ ਸਿੰਘ ਉਰਫ ਮੀਤੂ ਰਾਹੀਂ ਸੂਬੇ ਵਿੱਚ ਗੈਂਗ ਚਲਾ ਰਿਹਾ ਸੀ, ਬਾਰੇ ਖਾਸ ਜਾਣਕਾਰੀ ਮਿਲੀ ਸੀ। ਇਸ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਹੈ ਕਿ ਉਹਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਕਿ ਸਰਹੱਦ ਪਾਰੋਂ ਪਿੰਡ ਭਿੰਡੀ ਔਲਖ, ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਡਰੋਨ ਦੀ ਮਦਦ ਨਾਲ ਪਹੁੰਚਾਈ ਗਈ ਸੀ ਅਤੇ ਉਹਨਾਂ ਵੱਲੋਂ ਇਸਨੂੰ ਅੱਗੇ ਸ਼ੇਰਪ੍ਰੀਤ ਦੇ ਸਾਥੀ ਦਵਿੰਦਰ ਸਿੰਘ ਤੱਕ ਪਹੁੰਚਾਉਣ ਜਾਣਾ ਹੈ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦਿਹਾਤੀ ਦੇ ਚੋਗਾਵਾਂ ਵਿਖੇ ਗੁਰਦੁਆਰਾ ਬਾਬਾ ਮੋਹਰੀ ਜੀ ਨੇੜੇ ਉਕਤ ਮੁਲਜ਼ਮਾਂ ਨੂੰ ਘੇਰਾ ਪਾ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਸ਼ੇਰਪ੍ਰੀਤ ਸਿੰਘ ਉਰਫ ਗੁਲਾਬਾ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਗੈਰ-ਕਾਨੂੰਨੀ ਹਥਿਆਰ ਰੱਖਣ, ਚੋਰੀ, ਲੁੱਟ-ਖਸੁੱਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਸਬੰਧੀ ਸੱਤ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 65 ਮਿਤੀ 30-10-2025 ਦਰਜ ਕੀਤਾ ਗਿਆ ਹੈ।

Have something to say? Post your comment

 
 
 

ਪੰਜਾਬ

ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਵਿਕਾਸ ਕਾਰਜਾਂ ਦਾ ਸੁਭ-ਅਰੰਭ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਅਗਲੇ ਹੁਕਮਾਂ ਤਕ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜਿਆ

ਪੰਥਕ ਏਕਤਾ ਹੀ ਪੰਜਾਬ ਦੇ ਭਲੇ ਦੀ ਗਰੰਟੀ : ਭਾਈ ਮਨਦੀਪ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਲਈ ਰਵਾਨਾ

ਪੰਜਾਬ ਵਿੱਚ ਝੋਨੇ ਦੀ ਖਰੀਦ ਵਿੱਚ ਤੇਜ਼ੀ: ਆਮਦ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ, ਕਿਸਾਨਾਂ ਨੂੰ 21,000 ਕਰੋੜ ਰੁਪਏ ਦੀ ਅਦਾਇਗੀ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫਤਰ ‘ਤੇ ਲਾਇਆ ਤਾਲਾ