ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਕੌਮੀ ਮਾਰਗ ਬਿਊਰੋ | October 31, 2025 07:04 PM

ਚੰਡੀਗੜ੍ਹ- ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।

ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਡਾਇਰੈਕਟਰ ਸ੍ਰੀ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਸ. ਪ੍ਰੀਤਕੰਵਲ ਸਿੰਘ ਅਤੇ ਸ. ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ. ਗੁਰਮੀਤ ਸਿੰਘ ਖਹਿਰਾ, ਸ੍ਰੀਮਤੀ ਰੁਚੀ ਕਾਲੜਾ, ਸ. ਨਵਦੀਪ ਸਿੰਘ ਗਿੱਲ, ਸ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵਿਭਾਗ ਦੇ ਪੀ.ਆਰ.ਓਜ਼ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਵਿਭਾਗ ਲਈ ਦੋਵਾਂ ਅਧਿਕਾਰੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ।

ਵਿਭਾਗ ਵਿੱਚ 24 ਸਾਲਾਂ ਦੀ ਸ਼ਾਨਦਾਰ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਸ. ਹਰਜੀਤ ਸਿੰਘ ਗਰੇਵਾਲ ਅਤੇ ਵਿਭਾਗ ਵਿੱਚ 35 ਸਾਲ ਦੇ ਸੇਵਾਕਾਲ ਨਿਭਾਉਣ ਵਾਲੇ ਸ. ਹਰਦੀਪ ਸਿੰਘ ਦੀ ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਪ੍ਰਬੰਧਕੀ ਸੂਝ-ਬੂਝ ਲਈ ਭਰਵੀਂ ਸ਼ਲਾਘਾ ਕੀਤੀ ਗਈ।

ਸ. ਗਰੇਵਾਲ ਅਤੇ ਸ. ਹਰਦੀਪ ਸਿੰਘ ਦੇ ਡੀਆਈਪੀਆਰ ਵਿੱਚ ਲੰਬੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਵਿਭਾਗ ਦੇ ਸਕੱਤਰ ਸ੍ਵੀ ਰਾਮਵੀਰ ਨੇ ਉਨ੍ਹਾਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਜੀਵਨ ਅਤੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਦੋਵਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਕਾਰਜਕਾਲ ਲਈ ਵਿਭਾਗ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

 

Have something to say? Post your comment

 
 
 

ਪੰਜਾਬ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਕਿਸਾਨਾਂ 'ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ

ਤੰਤੀ ਸਾਜਾਂ ਦੇ ਨਾਲ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਵੱਖ-ਵੱਖ ਰਾਗਾਂ 'ਚ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

ਖਾਲਸਾਈ ਬਾਣੇ 'ਚ ਤਿਆਰ 350 ਬੀਬੀਆਂ ਨੇ ਨੌਵੇਂ ਮਹੱਲੇ ਦੀ ਬਾਣੀ ਦਾ ਆਨੰਦਮਈ ਕੀਰਤਨ ਕਰਕੇ ਸਿਰਜਿਆ ਨਵਾਂ ਇਤਿਹਾਸ

ਪੰਜਾਬ ਤੋ ਬਾਹਰ ਬੈਠੇ ਹਰ ਸਿੱਖ ਦਾ ਦਿਲ ਪੰਜਾਬ ਲਈ ਧੜਕਦਾ ਹੈ- ਬਾਵਾ ਗੁਰਿੰਦਰ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ