ਨਵੀਂ ਦਿੱਲੀ -ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤਖ਼ਤ ਪਟਨਾ ਕਮੇਟੀ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਮਨਕੀਰਤ ਔਲਖ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਲੈ ਕੇ ਹਾਲ ਹੀ ਵਿੱਚ ਦਿੱਲੀ ਤੋਂ ਪਟਨਾ ਸਾਹਿਬ ਲਈ ਕੱਢੀ ਗਈ ਚਰਨ ਸੁਹਾਵੇ ਗੁਰੂ ਚਰਨ ਯਾਤਰਾ ਲਈ ਸ਼ਬਦ ਗਾਇਨ ਕੀਤਾ ਸੀ । ਇਸ ਮੌਕੇ ਪ੍ਰਧਾਨ ਜਗਜੋਤ ਸਿੰਘ ਸੋਹੀ,  ਜਨਰਲ ਸਕੱਤਰ ਇੰਦਰਜੀਤ ਸਿੰਘ,  ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ,  ਮੀਤ ਪ੍ਰਧਾਨ ਗੁਰਵਿੰਦਰ ਸਿੰਘ,  ਮੀਡੀਆ ਇੰਚਾਰਜ ਸੁਦੀਪ ਸਿੰਘ,  ਨੀਲਕੰਠ ਬਖਸ਼ੀ,  ਇਮਪ੍ਰੀਤ ਸਿੰਘ ਬਖਸ਼ੀ ਸਮੇਤ ਕਈ ਪਤਵੰਤੇ ਹਾਜ਼ਰ ਸਨ।