ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 31, 2025 08:38 PM

ਅੰਮ੍ਰਿਤਸਰ-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।
ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 1802 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1796 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਮੈਂਬਰ ਸ. ਗੁਰਮੀਤ ਸਿੰਘ ਬੂਹ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਯਾਤਰਾ ਸ. ਪਲਵਿੰਦਰ ਸਿੰਘ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ ਵੀ ਮੌਜੂਦ ਸਨ।

Have something to say? Post your comment

 
 
 

ਪੰਜਾਬ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਕਿਸਾਨਾਂ 'ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ

ਤੰਤੀ ਸਾਜਾਂ ਦੇ ਨਾਲ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਵੱਖ-ਵੱਖ ਰਾਗਾਂ 'ਚ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

ਖਾਲਸਾਈ ਬਾਣੇ 'ਚ ਤਿਆਰ 350 ਬੀਬੀਆਂ ਨੇ ਨੌਵੇਂ ਮਹੱਲੇ ਦੀ ਬਾਣੀ ਦਾ ਆਨੰਦਮਈ ਕੀਰਤਨ ਕਰਕੇ ਸਿਰਜਿਆ ਨਵਾਂ ਇਤਿਹਾਸ

ਪੰਜਾਬ ਤੋ ਬਾਹਰ ਬੈਠੇ ਹਰ ਸਿੱਖ ਦਾ ਦਿਲ ਪੰਜਾਬ ਲਈ ਧੜਕਦਾ ਹੈ- ਬਾਵਾ ਗੁਰਿੰਦਰ ਸਿੰਘ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ