ਲੁਧਿਆਣਾ-ਮਨੁੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਯੂਨਾਈਟਿਡ ਸਿੱਖਜ਼ ਦੇ ਵੱਲੋ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ,  ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਣ ਦਾ ਸਾਝਾਂ ਉੱਦਮ ਉਪਰਾਲਾ ਕਰਦਿਆਂ ਹੋਇਆ ਅੱਜ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ,  ਗੁ਼ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ,  ਫੇਸ 1 ਦੁੱਗਰੀ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਬੈਨੀਪਾਲ ਦੇ ਨਿੱਘੇ ਸਹਿਯੋਗ ਨਾਲ ਅਆਯੋਜਿਤ ਕੀਤੇ ਗਏ ਇੱਕ ਰਸ ਸਮੂਹਿਕ ਕੀਰਤਨ ਦਰਬਾਰ " ਦੌਰਾਨ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹੋਇਆ ਸ. ਅੰਮ੍ਰਿਤਪਾਲ ਸਿੰਘ ਡਾਇਰੈਕਟਰ ਪੰਜਾਬ ਯੂਨਾਇਟਿਡ ਸਿੱਖਜ਼ ਨੇ ਕਿਹਾ ਕਿ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ ਬਾਣੀ ਤੇ ਫਲਸਫੇ ਨੂੰ ਸਮਾਜ ਦੇ ਲੋਕਾਂ ਤੱਕ ਵੱਧ ਤੋ ਵੱਧ ਪਹੁੰਚਾਉਣ ਦੀ ਲੋੜ ਹੈ, ਤਾਂ ਹੀ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਮਨਾਈ ਜਾ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਮਨਾਉਣੀ ਸਾਰਥਕ ਹੋ ਸਕੇਗੀ।ਇਸ ਦੌਰਾਨ ਇੱਕ ਰਸ ਸਮੂਹਿਕ ਕੀਰਤਨ ਦਰਬਾਰ " ਸਮਾਗਮ ਦੇ ਕੋਆਰਡੀਨੇਟਰ ਹਰਜੀਤ ਸਿੰਘ ਨੇ ਆਪਣੇ ਖੋਜ ਭਰਪੂਰ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਦੀ ਸਿੱਖ ਫੁੱਲਵਾੜੀ ਤੇ ਬੀਬੀਆਂ ਨੂੰ ਆਪਣੇ ਧਰਮ, ਵਿਰਸੇ ਤੇ ਇਤਿਹਾਸ ਨਾਲ ਜੋੜਨ ਖਾਸ ਕਰਕੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਵੱਲੋ ਬਖਸ਼ੀ ਗੁਰਬਾਣੀ ਕੀਰਤਨ ਦੀ ਵਿਰਾਸਤੀ ਕਲਾ ਨੂੰ ਸਿਖਾਉਣ ਤੇ ਗਾਇਨ ਕਰਵਾਉਣ ਦਾ ਕੀਤਾ ਗਿਆ ਉਪਰਾਲਾ ਸਮੁੱਚੀ ਕੌਮ ਲਈ ਪ੍ਰੇਣਨਾ ਦਾ ਸਰੋਤ ਬਣੇਗਾ।ਸਮਾਗਮ ਦੌਰਾਨ ਉਚੇਚੇ ਤੌਰ ਤੇ ਆਪਣੀ ਹਾਜ਼ਰੀ ਭਰਨ ਲਈ ਪੁੱਜੀ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਯੂਨਾਈਟਿਡ ਸਿੱਖਜ਼ ਸੰਸਥਾ ਵੱਲੋ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਇਸਤਰੀ ਸਤਿਸੰਗ ਸਭਾਵਾਂ ਦੇ ਨਿੱਘੇ ਸਹਿਯੋਗ ਨਾਲ ਨਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਇੱਕ ਰਸ ਸਮੂਹਿਕ ਕੀਰਤਨ ਦਰਬਾਰ " ਇੱਕ ਵੱਡਾ ਇਤਿਹਾਸਕ ਕਾਰਜ ਹੈ। ਜਿਸ ਲਈ ਮੈ ਯੂਨਾਈਟਿਡ ਸਿੱਖਜ਼ ਦੀ ਸਮੁੱਚੀ ਟੀਮ ਦੇ ਮੈਬਰਾਂ ਤੇ ਬੱਚਿਆਂ ਨੂੰ ਆਪਣੀ ਦਿਲੀ ਆਸੀਸ ਤੇ ਮੁਬਾਰਕਬਾਦ ਦਿੰਦੀ ਹਾਂ।ਇਸ ਦੌਰਾਨ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਹਰਪ੍ਰੀਤ ਸਿੰਘ ਰਾਜਧਾਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰਬਾਣੀ ਕੀਰਤਨ ਤਿੰਨ ਚੀਜ਼ਾਂ 
ਫਲਸਫਾ,  ਕਾਵਿ ਰਚਨਾ ਅਤੇ ਸੰਗੀਤ ਦਾ ਇੱਕ ਅਲੌਕਿਕ ਸੁਮੇਲ ਹੈ।ਜੋ ਕਿ ਮਨੁੱਖ ਨੂੰ ਇਕਾਗਰਤਾ,  ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦਾ ਹੈ।ਇਸੇ ਗੁਰਬਾਣੀ ਕੀਰਤਨ ਕਰਨ ਦੀ ਪੱਧਤੀ ਨੂੰ ਸਿੱਖ ਬੱਚਿਆਂ ਅੰਦਰ ਉਭਾਰਨ ਦੇ ਲਈ ਯੂਨਾਈਟਿਡ ਸਿੱਖਜ਼ ਵੱਲੋ ਲੁਧਿਆਣਾ ਸ਼ਹਿਰ ਦੇ ਵੱਖ ਵੱਖ ਗੁਰਦਵਾਰਿਆਂ ਅੰਦਰ ਚਲਾਈ ਗਈ ਕੀਰਤਨ ਕਰਨ ਦੀ ਮੁਹਿੰਮ ਦੇ ਤਹਿਤਅੱਜ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਕੀਰਤਨ ਸਮਾਗਮ ਇੱਕ ਰਸ ਸਮੂਹਿਕ ਕੀਰਤਨ ਦਰਬਾਰ ਅੰਦਰ ਖਾਲਸਾਈ ਬਾਣਿਆ ਵਿੱਚ ਤਿਆਰ 350 ਤੋ ਵੱਧ ਬੀਬੀਆਂ ਨੇ ਸਮੂਹਿਕ ਰੂਪ ਵਿੱਚ ਨੌਵੇ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋ ਉਚਰੇ ਨੌਵੇ ਮਹੱਲੇ ਦੇ ਸਲੋਕਾਂ ਦੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਹੈ।ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਕਰਨ ਵਾਲੇ ਸਮੂਹ ਬੀਬੀਆਂ ਦੀ ਹੌਸਲਾਅਫਜਾਈ ਕਰਦਿਆਂ ਹੋਇਆ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਬੀਬੀਆਂ ਨਿਰਧਾਰਤ ਰਾਗਾਂ ਵਿੱਚ ਕੀਰਤਨ ਕਰਨ ਦੀ ਸਿਖਲਾਈ ਪ੍ਰਾਪਤ ਕਰਕੇ ਕੌਮ ਦੇ ਲਈ ਚਾਨਣ ਦਾ ਮੁਨਾਰਾ ਬਣਨਗੀਆਂ।ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੌਮ ਦੇ ਬੱਚਿਆਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੋੜਨ ਦੇ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਕਿ ਗੁਰੂ ਨਾਨਕ ਸਾਹਿਬ ਵੱਲੋ ਲਗਾਈ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇ।ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ 350 ਤੋ ਵੱਧ ਬਬੀਬੀਆਂ ਨੇ ਸਮੂਹਿਕ ਰੂਪ ਵਿੱਚ ਨੌਵੇ ਮੁਹੱਲੇ ਦੀ ਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਮੂਹਿਕ ਰੂਪ ਵਿੱਚ ਆਪਣੀ ਕੀਰਤਨ ਕਲਾ ਰਾਹੀਂ ਨਵੇਂ ਇਤਿਹਾਸ ਦੀ ਸਿਰਜਣਾ ਵੀ ਕੀਤੀ।ਸਮਾਗਮ ਦੀ ਸਮਾਪਤੀ ਮੌਕੇ ਯੂਨਾਈਟਿਡ ਸਿੱਖਜ਼ ਸੰਸਥਾ ਦੇ ਪੰਜਾਬ ਡਾਇਰੈਕਟਰ ਸ.ਅੰਮ੍ਰਿਤਪਾਲ ਸਿੰਘ, ਸ.ਹਰਜੀਤ ਸਿੰਘ,  ਪ੍ਰਿਥੀਪਾਲ ਸਿੰਘ ਧਮੀਜਾ,  ਗੁਰਦਾਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰਾਂ ਸੁਖਵਿੰਦਰਪਾਲ ਸਿੰਘ ਸਰਨਾ (ਲਾਲੀ) ਸੁਰਿੰਦਰ ਸਿੰਘ ਬਿੰਦਰਾ,  ਅਮਰਜੀਤ ਸਿੰਘ ਟਿੱਕਾ,  ਨਵਪ੍ਰੀਤ ਸਿੰਘ ਬਿੰਦਰਾ,  ਬੀਬੀ ਚਰਨਪ੍ਰੀਤ ਕੌਰ ਬੱਬੂ,  ਕੁਲਵਿੰਦਰ ਸਿੰਘ ਬੈਨੀਪਾਲ ਪ੍ਰਧਾਨ ਗੁਰਦੁਆਰਾ ਅਰਬਨ ਅਸਟੇਟ ਫੇਸ 1 ਦੁੱਗਰੀ ਅਤੇ ਕਈ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋ ਸਾਂਝੇ ਰੂਪ ਵਿੱਚ ਕੀਰਤਨ ਕਰਨ ਵਾਲੀਆਂ ਸਮੂਹ ਬੀਬੀਆਂ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਸਮੇ ਉਨ੍ਹਾਂ ਦੇ ਨਾਲ ਯੂਨਾਈਟਿਡ ਸਿੱਖਜ਼ ਸੰਸਥਾ ਦੀ ਬੀਬੀ ਬੀਬੀ ਸਰਬਜੀਤ ਕੌਰ, ਬੀਬੀ ਸੁਮਨਜੀਤ ਕੌਰ, ਬੀਬੀ ਪ੍ਰਮਿੰਦਰ ਕੌਰ, ਬੀਬੀ ਅਮਰਜੀਤ ਕੌਰ,  ਬੀਬੀ ਦਵਿੰਦਰ ਕੌਰ,  ਬੀਬੀ ਅਮਨਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।