ਪੰਜਾਬ

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਕੌਮੀ ਮਾਰਗ ਬਿਊਰੋ | November 01, 2025 06:34 PM

ਬਠਿੰਡਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਦੇਸੀ ਪਿਸਤੌਲ ਅਤੇ ਅਤੇ ਇੱਕ .12 ਬੋਰ ਦੇਸੀ ਪਿਸਤੌਲ ਬਰਾਮਦ ਕੀਤਾ ਸੀ। ਉਸ ਦੀ ਮਾਂ ਪਰਮਜੀਤ ਕੌਰ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂ ਕਿ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਾਲੀਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਮੁਲਜ਼ਮ ਰਣਜੀਤ ਸਿੰਘ ਉਰਫ਼ ਸੱਪ ਨੂੰ ਬਠਿੰਡਾ ਦੇ ਪਿੰਡ ਭਗਵਾਨਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਰਣਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ ਕਤਲ, ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਘਰ ਵਿੱਚ ਦਾਖਲ ਹੋਣ, ਅਸਲਾ ਐਕਟ, ਜੇਲ੍ਹ ਐਕਟ ਅਤੇ ਐਨਡੀਪੀਐਸ ਐਕਟ ਦੀ ਉਲੰਘਣਾ ਦੇ ਕਈ ਮਾਮਲੇ ਦਰਜ ਹਨ।

ਇਸ ਸਬੰਧੀ ਬਠਿੰਡਾ ਦੇ ਥਾਣਾ ਸੰਗਤ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 139 ਮਿਤੀ 20.09.2025 ਪਹਿਲਾਂ ਹੀ ਦਰਜ ਹੈ।

 

Have something to say? Post your comment

 
 
 

ਪੰਜਾਬ

ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਨਾਹ ਕਬੂਲ ਕੇ ਮੁੱਕਰਿਆ, ਲੋਕ ਕਦੇ ਵੀ ਮੁਆਫ ਨਹੀਂ ਕਰਨਗੇ-ਮਾਨ

ਕਾਂਗਰਸੀ ਸਰਪੰਚ ਵੱਲੋਂ ਸਾਥੀਆਂ ਸਮੇਤ “ਅਕਾਲੀ ਦਲ ਵਾਰਿਸ ਪੰਜਾਬ ਦੇ” ਨੂੰ ਸਮਰਥਨ ਦਾ ਐਲਾਨ

ਐਡਵੋਕੇਟ ਧਾਮੀ ਇਕ ਨੇਕ, ਇਮਾਨਦਾਰ ਤੇ ਕੁਸ਼ਲ ਪ੍ਰਬੰਧਕ - ਬਾਵਾ

ਅਕਾਲੀ ਦਲ ਬਾਦਲ ਨੇ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਪਦ ਦਾ ਉਮੀਦਵਾਰ ਐਲਾਨਿਆ-ਧਾਮੀ ਨੇ ਲੀਡਰਸ਼ਿਪ ਦਾ ਕੀਤਾ ਧੰਨਵਾਦ

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਭਾਜਪਾ ਨੇ ਆਪਣਾ ਪੰਜਾਬ ਵਿਰੋਧੀ ਚਿਹਰਾ ਦਿਖਾਇਆ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ - ਮੁੱਖ ਮੰਤਰੀ ਭਗਵੰਤ ਮਾਨ

ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ- ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ- ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ