ਪੰਜਾਬ

ਪਿੰਡ ਝਾਮਕੇ ਦੇ ਲੋਕਾਂ ਨੇ ਹਰਮੀਤ ਸੰਧੂ ਨੂੰ ਦਿੱਤਾ ਭਰਵਾਂ ਸਮਰਥਨ

ਕੌਮੀ ਮਾਰਗ ਬਿਊਰੋ | November 01, 2025 08:44 PM

ਤਰਨਤਾਰਨ-ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਪਿੰਡ ਝਾਮਕੇ ਵਿਖੇ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਇੱਕ ਵਿਸ਼ਾਲ 'ਲੋਕ ਇਕੱਠ' ਨੇ 'ਆਪ' ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਸਥਾਨਕ ਆਗੂ ਬਰਿੰਦਰ ਸਿੰਘ ਦੇ ਸਹਿਯੋਗ ਨਾਲ ਹੋਏ ਇਸ ਇਕੱਠ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਮਾਜ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਵੋਟ ਪਾਉਣ ਦਾ ਭਰੋਸਾ ਦਿੱਤਾ।

ਆਪ' ਆਗੂਆਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲ ਰਿਹਾ ਇਹ ਅਥਾਹ ਪਿਆਰ ਅਤੇ ਸਮਰਥਨ ਆਮ ਆਦਮੀ ਪਾਰਟੀ ਦੀ ਜਿੱਤ ਲਈ ਇੱਕ ਇਤਿਹਾਸਕ ਮੀਲ-ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਤਰਨਤਾਰਨ ਦੀ ਸੰਗਤ ਵੱਲੋਂ ਸਾਡੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਹੋਰ ਯਕੀਨੀ ਬਣਾਉਣ ਲਈ ਦਿੱਤੇ ਜਾ ਰਹੇ ਵਿਸ਼ਵਾਸ ਦੇ ਬਹੁਤ ਧੰਨਵਾਦੀ ਹਾਂ। ਇਹ ਸਮਰਥਨ ਦਰਸਾਉਂਦਾ ਹੈ ਕਿ ਲੋਕ ਹਲਕੇ ਦੇ ਵਿਕਾਸ ਲਈ 'ਆਪ' ਸਰਕਾਰ ਨਾਲ ਚੱਲਣ ਦਾ ਮਨ ਬਣਾ ਚੁੱਕੇ ਹਨ।

Have something to say? Post your comment

 
 
 

ਪੰਜਾਬ

ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਨਾਹ ਕਬੂਲ ਕੇ ਮੁੱਕਰਿਆ, ਲੋਕ ਕਦੇ ਵੀ ਮੁਆਫ ਨਹੀਂ ਕਰਨਗੇ-ਮਾਨ

ਕਾਂਗਰਸੀ ਸਰਪੰਚ ਵੱਲੋਂ ਸਾਥੀਆਂ ਸਮੇਤ “ਅਕਾਲੀ ਦਲ ਵਾਰਿਸ ਪੰਜਾਬ ਦੇ” ਨੂੰ ਸਮਰਥਨ ਦਾ ਐਲਾਨ

ਐਡਵੋਕੇਟ ਧਾਮੀ ਇਕ ਨੇਕ, ਇਮਾਨਦਾਰ ਤੇ ਕੁਸ਼ਲ ਪ੍ਰਬੰਧਕ - ਬਾਵਾ

ਅਕਾਲੀ ਦਲ ਬਾਦਲ ਨੇ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਪਦ ਦਾ ਉਮੀਦਵਾਰ ਐਲਾਨਿਆ-ਧਾਮੀ ਨੇ ਲੀਡਰਸ਼ਿਪ ਦਾ ਕੀਤਾ ਧੰਨਵਾਦ

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਭਾਜਪਾ ਨੇ ਆਪਣਾ ਪੰਜਾਬ ਵਿਰੋਧੀ ਚਿਹਰਾ ਦਿਖਾਇਆ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ - ਮੁੱਖ ਮੰਤਰੀ ਭਗਵੰਤ ਮਾਨ

ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ- ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ- ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ