ਪੰਜਾਬ

1984 ਸਿੱਖ ਨਸਲਕੁਸ਼ੀ ਕਰਨ ਵਾਲੇ ਬਹੁਤੇ ਦੋਸ਼ੀ ਫੜੇ ਨਹੀਂ ਗਏ - ਕਾਂਗਰਸ ਦੇ ਵੱਡੇ ਆਗੂ ਅੱਜ ਵੀ ਅਜ਼ਾਦ ਹਨ-ਜਥੇਦਾਰ ਸ੍ਰੀ ਅਕਾਲ ਤਖ਼ਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 01, 2025 09:13 PM

ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਅੱਜ ਤੱਕ 1984 ਵਿੱਚ ਕੀਤੇ ਗਏ ਕਤਲੇਆਮ ਦਾ ਇਨਸਾਫ਼ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਕਰਨ ਵਾਲੇ ਬਹੁਤੇ ਦੋਸ਼ੀ ਫੜੇ ਨਹੀਂ ਗਏ ਅਤੇ ਖ਼ਾਸਕਰ ਕਾਂਗਰਸ ਦੇ ਵੱਡੇ ਆਗੂ ਅੱਜ ਵੀ ਅਜ਼ਾਦ ਹਨ ਜਦਕਿ ਪੀੜਤ ਸਿੱਖ ਪਰਿਵਾਰ ਉਨ੍ਹਾਂ ਨੂੰ ਸਜ਼ਾਵਾਂ ਦੀ ਰਾਹ ਦੇਖ ਰਹੇ ਹਨ ਜੋ ਕਿ ਜਮਹੂਰੀ ਕਹੇ ਜਾਣ ਵਾਲੇ ਭਾਰਤ ਦੇ ਮੱਥੇ ਉੱਤੇ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਅੰਦਰ ਘੱਟ ਗਿਣਤੀਆਂ ਖ਼ਾਸਕਰ ਸਿੱਖਾਂ ਨੂੰ ਇਨਸਾਫ਼ ਦੇਣ ਦੀ ਗੱਲ ਆਉਂਦੀ ਹੈ ਤਾਂ ਸਰਕਾਰੀ ਤੰਤਰ ਦੇ ਮਾਪਦੰਡ ਬਦਲ ਕੇ ਵਿਤਕਰੇ ਵਾਲੇ ਹੋ ਜਾਂਦੇ ਹਨ।
ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਿੱਖਾਂ ਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਜਦੋਂ ਸਿੱਖ ਨਸਲਕੁਸ਼ੀ ਦੀ ਗੱਲ ਆਉਂਦੀ ਹੈ ਤਾਂ ਬਹੁਤਾਤ ਧਿਰਾਂ ਇੱਕ ਪਾਸੇ ਸਾਡੇ ਵਿਰੁੱਧ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਜਾਂ ਕਾਂਗਰਸੀ ਆਗੂਆਂ ਉੱਤੇ ਦੋਸ਼ ਲੱਗੇ, ਸਰਕਾਰਾਂ ਤੇ ਏਜੰਸੀਆਂ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਸੰਜੀਦਗੀ ਤੇ ਇਮਾਨਦਾਰੀ ਨਾਲ ਜਾਂਚ ਕਰਨ ਦੀ ਸੀ ਜੋ ਕਿ ਨਹੀਂ ਹੋਈ ਲੇਕਿਨ ਸਿੱਖ ਚੇਤਨਾ ਅਜਿਹੇ ਸਾਰੇ ਲੋਕਾਂ ਨੂੰ ਅੰਦਰੋਂ ਦੋਸ਼ੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਿਹੜੇ ਵੀ ਲੋਕਾਂ ਤੇ ਕਾਂਗਰਸ ਦੇ ਆਗੂਆਂ ਦਾ ਸਿੱਖ ਨਸਲਕੁਸ਼ੀ ਵਿੱਚ ਨਾਮ ਆਇਆ ਹੈ ਸਿੱਖਾਂ ਤੇ ਸਿੱਖ ਅਦਾਕਾਰਾਂ ਨੂੰ ਉਨ੍ਹਾਂ ਨਾਲ ਮੇਲ ਮਿਲਾਪ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਨਹੀਂ ਤਾ ਇਹ ਸਿੱਖ ਕੌਮ ਦੇ ਅੱਲ੍ਹੇ ਜਖਮਾਂ ਉੱਤੇ ਲੂਣ ਛਿੜਕਣ ਵਾਲੀ ਗੱਲ ਹੈ। ਬੀਤੇ ਦਿਨੀਂ ਦਿਲਜੀਤ ਦੋਸਾਂਝ ਵੱਲੋਂ ਫਿਲਮ ਅਦਾਕਾਰ ਅਤੇ ਕਾਂਗਰਸੀ ਆਗੂ ਰਹੇ ਅਮਿਤਾਭ ਬੱਚਨ ਦੇ ਪੈਰੀਂ ਹੱਥ ਲਾਉਣ ਦੇ ਮਸਲੇ ਉੱਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਅਮਿਤਾਭ ਬੱਚਨ ਆਪਣੇ ਉੱਤੇ ਲੱਗੇ ਦੋਸ਼ਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਆਪਣੇ ਪੱਤਰ ਰਾਹੀਂ ਭੱਜਦਾ ਹੈ, ਲੇਕਿਨ ਉਸ ਵਿਰੁੱਧ ਚਸ਼ਮਦੀਦ ਗਵਾਹ ਸ. ਮਨਜੀਤ ਸਿੰਘ ਸੈਣੀ ਦੀ ਦਿੱਤੀ ਗਈ ਗਵਾਹੀ ਦੀ ਜਾਂਚ ਸਰਕਾਰ ਤੇ ਏਜੰਸੀਆਂ ਵੱਲੋਂ ਨਹੀਂ ਕੀਤੀ ਗਈ, ਇਸ ਲਈ ਸਿੱਖ ਚੇਤਨਾ ਅੰਦਰ ਅਜੇ ਤੱਕ ਉਹ ਸੁਰਖਰੂ ਨਹੀਂ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ 1984 ਸਿੱਖ ਨਸਲਕੁਸ਼ੀ ਦਾ ਵਰਤਾਰਾ ਨਾ ਭੁੱਲਣਯੋਗ, ਨਾ ਬਖ਼ਸ਼ਣਯੋਗ ਅਤੇ ਨਾ ਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਪਹਿਲਾਂ ਵੀ ਘੱਲੂਘਾਰਿਆਂ ਵਿੱਚੋਂ ਲੰਘੇ ਹਨ, ਇਸ ਦੇ ਬਾਵਜੂਦ ਸਿੱਖ ਚੜ੍ਹਦੀ ਕਲਾ ਵਿੱਚ ਹਨ। ਅੱਜ ਸਿੱਖ ਕੌਮ ਚੜ੍ਹਦੀ ਕਲਾ ਨਾਲ ਵਿਸ਼ਵ ਭਰ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦਾ ਪ੍ਰਚਾਰ ਪ੍ਰਸਾਰ ਕਰ ਰਹੀ ਹੈ ਅਤੇ ਆਪਣੀ ਇਮਾਨਦਾਰੀ ਤੇ ਲਿਆਕਤ ਨਾਲ ਚੰਗੇ ਰੁਤਬੇ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਕਾਤਲਾਂ ਅਤੇ ਸਿੱਖ ਪਛਾਣ ਨੂੰ ਜਜ਼ਬ ਕਰਨ ਵਾਲੀਆਂ ਸ਼ਕਤੀਆਂ ਨੂੰ ਇਸ ਗੱਲ ਦਾ ਭਰਮ ਹੈ ਕਿ ਉਹ ਸਿੱਖਾਂ ਨੂੰ ਮੁਕਾ ਦੇਣਗੇ ਪਰ ਸਿੱਖਾਂ ਨੂੰ ਗੁਰੂ ਦਾ ਥਾਪੜਾ ਹੈ।
ਜਥੇਦਾਰ ਗੜਗੱਜ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ 1984 ਸਿੱਖ ਨਸਲਕੁਸ਼ੀ ਦਾ ਸੇਕ ਝੱਲਣ ਵਾਲੇ ਸਮੂਹ ਪਰਿਵਾਰ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਚੰਗਾ ਜੀਵਨ ਬਤੀਤ ਕਰਨ।

Have something to say? Post your comment

 
 
 

ਪੰਜਾਬ

ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਨਾਹ ਕਬੂਲ ਕੇ ਮੁੱਕਰਿਆ, ਲੋਕ ਕਦੇ ਵੀ ਮੁਆਫ ਨਹੀਂ ਕਰਨਗੇ-ਮਾਨ

ਕਾਂਗਰਸੀ ਸਰਪੰਚ ਵੱਲੋਂ ਸਾਥੀਆਂ ਸਮੇਤ “ਅਕਾਲੀ ਦਲ ਵਾਰਿਸ ਪੰਜਾਬ ਦੇ” ਨੂੰ ਸਮਰਥਨ ਦਾ ਐਲਾਨ

ਐਡਵੋਕੇਟ ਧਾਮੀ ਇਕ ਨੇਕ, ਇਮਾਨਦਾਰ ਤੇ ਕੁਸ਼ਲ ਪ੍ਰਬੰਧਕ - ਬਾਵਾ

ਅਕਾਲੀ ਦਲ ਬਾਦਲ ਨੇ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਪਦ ਦਾ ਉਮੀਦਵਾਰ ਐਲਾਨਿਆ-ਧਾਮੀ ਨੇ ਲੀਡਰਸ਼ਿਪ ਦਾ ਕੀਤਾ ਧੰਨਵਾਦ

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਭਾਜਪਾ ਨੇ ਆਪਣਾ ਪੰਜਾਬ ਵਿਰੋਧੀ ਚਿਹਰਾ ਦਿਖਾਇਆ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ - ਮੁੱਖ ਮੰਤਰੀ ਭਗਵੰਤ ਮਾਨ

ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ- ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ- ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ