ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 02, 2025 06:37 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ ਢੱਡੇ ਤੇ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਧਰਮ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ