ਪੰਜਾਬ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 02, 2025 06:41 PM

ਅੰਮ੍ਰਿਤਸਰ-ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਤੇ ਹੋਏ ਇਸ ਹਮਲੇ ਨੇ ਦੇਸ਼ ਅੰਦਰ ਹੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਘਿਨੌਣੇ ਕਾਰੇ ਨੂੰ ਇਤਿਹਾਸ ਸਦਾ ਯਾਦ ਰੱਖੇਗਾ, ਜਿਸ ਦਾ ਕਲੰਕ ਕਾਂਗਰਸ ਪਾਰਟੀ ਦੇ ਮੱਥੇ ’ਤੇ ਹਮੇਸ਼ਾ ਰਹੇਗਾ।
ਗਿਆਨੀ ਪਰਵਿੰਦਰਪਾਲ ਸਿੰਘ ਨੇ ਸਿੱਖ ਕੌਮ ਨੂੰ ਗੁਰੂ ਬਖਸ਼ੇ ਸਿਧਾਂਤ ‘ਦਰ ਆਏ ਨੂੰ ਦੇਗ ਅਤੇ ਚੜ੍ਹ ਕੇ ਆਏ ਨੂੰ ਤੇਗ’ ਵਿੱਚ ਪ੍ਰਪੱਕ ਹੋਣ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਿੱਖੀ ਪ੍ਰੰਪਰਾਵਾਂ ਵਿਚ ਪ੍ਰਪੱਕ ਹੋਈਏ ਤਾਂ ਦੁਸ਼ਮਣ ਸਾਡਾ ਨੁਕਸਾਨ ਨਹੀਂ ਕਰ ਸਕਦਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸ. ਗੁਰਪ੍ਰੀਤ ਸਿੰਘ ਝੱਬਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਮੈਨੇਜਰ ਸ. ਰਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਸ. ਜਸਬੀਰ ਸਿੰਘ ਆਦਿ ਹਾਜ਼ਰ ਸਨ

Have something to say? Post your comment

 
 
 

ਪੰਜਾਬ

ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਨਾਹ ਕਬੂਲ ਕੇ ਮੁੱਕਰਿਆ, ਲੋਕ ਕਦੇ ਵੀ ਮੁਆਫ ਨਹੀਂ ਕਰਨਗੇ-ਮਾਨ

ਕਾਂਗਰਸੀ ਸਰਪੰਚ ਵੱਲੋਂ ਸਾਥੀਆਂ ਸਮੇਤ “ਅਕਾਲੀ ਦਲ ਵਾਰਿਸ ਪੰਜਾਬ ਦੇ” ਨੂੰ ਸਮਰਥਨ ਦਾ ਐਲਾਨ

ਐਡਵੋਕੇਟ ਧਾਮੀ ਇਕ ਨੇਕ, ਇਮਾਨਦਾਰ ਤੇ ਕੁਸ਼ਲ ਪ੍ਰਬੰਧਕ - ਬਾਵਾ

ਅਕਾਲੀ ਦਲ ਬਾਦਲ ਨੇ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਪਦ ਦਾ ਉਮੀਦਵਾਰ ਐਲਾਨਿਆ-ਧਾਮੀ ਨੇ ਲੀਡਰਸ਼ਿਪ ਦਾ ਕੀਤਾ ਧੰਨਵਾਦ

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਭਾਜਪਾ ਨੇ ਆਪਣਾ ਪੰਜਾਬ ਵਿਰੋਧੀ ਚਿਹਰਾ ਦਿਖਾਇਆ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ - ਮੁੱਖ ਮੰਤਰੀ ਭਗਵੰਤ ਮਾਨ

ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ- ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ- ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ

ਨਿਹੰਗ ਸਿੰਘ ਦਲ ਪੁਰਾਤਨ ਰਵਾਇਤ ਮੁਤਾਬਕ ਮਨਾਉਣਗੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ