ਪੰਜਾਬ

‘ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | November 02, 2025 07:10 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 246ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 272 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 246 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34, 968 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 1.4 ਕਿਲੋ ਹੈਰੋਇਨ, 1.5 ਕਿਲੋ ਅਫੀਮ, 1771 ਨਸ਼ੀਲੀਆਂ ਗੋਲੀਆਂ ਅਤੇ 30, 230 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 272 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 281 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ‘ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 

ਪੰਜਾਬ

ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਨਾਹ ਕਬੂਲ ਕੇ ਮੁੱਕਰਿਆ, ਲੋਕ ਕਦੇ ਵੀ ਮੁਆਫ ਨਹੀਂ ਕਰਨਗੇ-ਮਾਨ

ਕਾਂਗਰਸੀ ਸਰਪੰਚ ਵੱਲੋਂ ਸਾਥੀਆਂ ਸਮੇਤ “ਅਕਾਲੀ ਦਲ ਵਾਰਿਸ ਪੰਜਾਬ ਦੇ” ਨੂੰ ਸਮਰਥਨ ਦਾ ਐਲਾਨ

ਐਡਵੋਕੇਟ ਧਾਮੀ ਇਕ ਨੇਕ, ਇਮਾਨਦਾਰ ਤੇ ਕੁਸ਼ਲ ਪ੍ਰਬੰਧਕ - ਬਾਵਾ

ਅਕਾਲੀ ਦਲ ਬਾਦਲ ਨੇ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਪਦ ਦਾ ਉਮੀਦਵਾਰ ਐਲਾਨਿਆ-ਧਾਮੀ ਨੇ ਲੀਡਰਸ਼ਿਪ ਦਾ ਕੀਤਾ ਧੰਨਵਾਦ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਭਾਜਪਾ ਨੇ ਆਪਣਾ ਪੰਜਾਬ ਵਿਰੋਧੀ ਚਿਹਰਾ ਦਿਖਾਇਆ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰ ਕੇ - ਮੁੱਖ ਮੰਤਰੀ ਭਗਵੰਤ ਮਾਨ

ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ- ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ- ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਨਿਹੰਗ ਸਿੰਘ ਦਲ ਪੁਰਾਤਨ ਰਵਾਇਤ ਮੁਤਾਬਕ ਮਨਾਉਣਗੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ