ਨੈਸ਼ਨਲ

ਐਡਵੋਕੇਟ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ ਤੇ ਪਰਮਜੀਤ ਵੀਰ ਜੀ ਨੇ ਦਿੱਤੀ ਵਧਾਈ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 03, 2025 09:00 PM

ਨਵੀਂ ਦਿੱਲੀ - ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਕਮੇਟੀ ਦੀ ਧਰਮਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਆਗੂ ਪਰਮਜੀਤ ਸਿੰਘ ਵੀਰ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀ ਵਾਰ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਕਾਲ ਪੁਰਖ, ਖਾਲਸਾ ਪੰਥ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਧੰਨਵਾਦੀ ਹਾਂ ਜਿਹਨਾਂ ਨੇ ਸ਼੍ਰੋਮਣੀ ਕਮੇਟੀ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ’ਤੇ ਵਿਸ਼ਵਾਸ ਕਰ ਕੇ ਸਿੱਖ ਵਿਰੋਧੀ ਸਾਜ਼ਿਸ਼ਕਾਰਾਂ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਾ ਹਾਂ ਅਤੇ ਗੁਰੂ ਖਾਲਸਾ ਪੰਥ ਦੀ ਹੋਰ ਸਮਰਪਣ, ਵਚਨਬੱਧਤਾ ਤੇ ਨਿਮਰਤਾ ਨਾਲ ਸੇਵਾ ਜਾਰੀ ਰੱਖਣ ਵਾਸਤੇ ਆਪਣੀਆਂ ਸ਼ੁਭ ਇੱਛਾਵਾਂ ਭੇਂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਵਿਰੋਧੀ ਤਾਕਤਾਂ ਕੌਮ ਨੂੰ ਤੋੜਨਾ ਚਾਹੁੰਦੀਆਂ ਹਨ ਇਸ ਲਈ ਸਾਰੇ ਮੈਂਬਰਾਂ ਨੂੰ ਇਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਹੈ ਕਿ ਜੋ ਵੀ ਮੈਂਬਰ ਗੁੰਮਰਾਹ ਹੋਏ ਹਨ ਉਹ ਪਾਰਟੀ ਵਿੱਚ ਆਉਣ ਅਤੇ ਪੰਥ ਦੇ ਲਈ ਇਕਜੁੱਟ ਹੋ ਕੇ ਸੇਵਾ ਕਰਨ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਮੁਕਾਬਲੇ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਮਿੱਠੂ ਸਿੰਘ ਕਾਹਨੇਕੇ ਨੂੰ ਹਰਾ ਕੇ ਵੱਡੀ ਜਿੱਤ ਹਾਸਿਲ ਕਰਦਿਆਂ ਲਗਾਤਾਰ ਪੰਜਵੀ ਵਾਰ ਐਸਜੀਪੀਸੀ ਦੇ ਪ੍ਰਧਾਨ ਬਣੇ ਹਨ ।

Have something to say? Post your comment

 
 
 

ਨੈਸ਼ਨਲ

ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਇਕਜੁੱਟ ਕਰਨ ਅਤੇ ਜਾਤੀਵਾਦ ਨੂੰ ਖਤਮ ਕਰਨ ਲਈ ਬਹੁਤ ਸਾਰੀਆਂ ਸਿੱਖਿਆਵਾਂ ਦਿੱਤੀਆਂ-ਬੀਬੀ ਰਣਜੀਤ ਕੌਰ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਪੁਰਬ ’ਤੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ 170 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਸਦਰ ਬਾਜ਼ਾਰ ਵਿੱਚ ਕੂੜੇ ਦੀ ਸਮੱਸਿਆ ਪ੍ਰਦੂਸ਼ਣ ਨੂੰ ਹੋਰ ਵਧਾ ਰਿਹਾ ਹੈ - ਪਰਮਜੀਤ ਸਿੰਘ ਪੰਮਾ

ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਸਿੱਖ ਫੈਡਰੇਸ਼ਨ ਯੂਕੇ

ਨਵੀਂ ਵੰਦੇ ਭਾਰਤ ਟ੍ਰੇਨ ਦਿੱਲੀ ਤੋਂ ਫਿਰੋਜ਼ਪੁਰ, ਪੰਜਾਬ ਤੱਕ ਚੱਲੇਗੀ; ਸ਼ਡਿਊਲ ਜਾਰੀ

ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜੋੜੇ 300 ਸਾਲਾਂ ਬਾਅਦ ਪਟਨਾ ਸਾਹਿਬ ਵਾਪਸ ਆਏ, ਹਰਦੀਪ ਪੁਰੀ ਨੇ ਸਿੱਖ ਭਾਈਚਾਰੇ ਨੂੰ ਸੌਂਪੇ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖ ਸਾਹਿਤ ਅਤੇ ਚਿੱਤਰਾਂ ਦੀ ਪ੍ਰਦਰਸ਼ਨੀ ਸ਼ੁਰੂ

ਗੁਰੂ ਚਰਨ ਸੁਹਾਵੇ ਯਾਤਰਾ ਦਾ ਤਖ਼ਤ ਪਟਨਾ ਸਾਹਿਬ ਵਿਖੇ ਸਫਲਤਾਪੂਰਵਕ ਸਮਾਪਨ

ਅਮਰੀਕੀ ਕਾਂਗਰਸਮੈਨ ਡੇਵਿਡ ਵਾਲਾਡਾਓ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਨੂੰ ਮਾਨਤਾ ਦਿਵਾਉਣ ਲਈ ਮੱਤਾ ਪੇਸ਼ ਕੀਤਾ

ਨਵੰਬਰ 84 ਦੌਰਾਨ ਮੇਰੇ ਚਾਰ ਚਚੇਰੇ ਭਰਾਵਾਂ ਦੀਆਂ ਲਾਸ਼ਾਂ ਘਰ ਲਿਆਂਦੀਆਂ ਗਈਆਂ ਸਨ -ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ