ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

ਕੌਮੀ ਮਾਰਗ ਬਿਊਰੋ | November 03, 2025 07:19 PM


ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ। ਜੁਝਾਰ ਸਿੰਘ ਨੇ ਰੂਸੀ ਹੈਵੀਵੇਟ ਅਨਾਤੋਲੀ ਗਾਲੁਸ਼ਕਾ ਨੂੰ ਹਰਾ ਕੇ ਇਤਿਹਾਸ ਰਚਿਆ। ਉਹ ਸ੍ਰੀ ਚਮਕੌਰ ਸਾਹਿਬ, ਜਿ਼ਲ੍ਹਾ ਰੋਪੜ ਨਾਲ ਸਬੰਧਤ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਜੁਝਾਰ ਸਿੰਘ ਨੇ ਖੇਡਾਂ ਪ੍ਰਤੀ ਆਪਣੀ ਲਗਨ ਅਤੇ ਸਮਰਪਣ ਸਦਕਾ ਵਿਸ਼ਵ ਭਰ ਵਿੱਚ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਨੌਜਵਾਨ ਪੰਜਾਬ ਦੀਆਂ ਖੇਡਾਂ ਦੀ ਵਿਸ਼ਵ ਭਰ ਵਿੱਚ ਨਵੀਂ ਪਛਾਣ ਬਣਾ ਰਹੇ ਹਨ।

ਸ. ਸੰਧਵਾਂ ਨੇ ਜੁਝਾਰ ਸਿੰਘ ਨੂੰ ਇਸ ਖੇਤਰ ਵਿਚ ਨਾਮਣਾ ਖੱਟਣ ਅਤੇ ਆਪਣੀ ਖੇਡ ਵਿਚ ਸਿਖਰ `ਤੇ ਪਹੁੰਚਣ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਖਿਡਾਰੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਨਸਿ਼ਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਮਰੱਥ ਸਾਧਨ ਹੋ ਸਕਦੀਆਂ ਹਨ ਅਤੇ ਸਾਡੇ ਨੌਜਵਾਨਾਂ ਨੂੰ ਜੁਝਾਰ ਸਿੰਘ ਵਰਗੇ ਖਿਡਾਰੀਆਂ ਤੋਂ ਸੇਧ ਲੈਣ ਦੀ ਲੋੜ ਹੈ। ਸਾਡੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਨਸਿ਼ਆਂ ਦੇ ਖਾਤਮੇ ਲਈ ਖੇਡਾਂ ਵੱਲ ਧਿਆਨ ਦੇਣ ।

 

Have something to say? Post your comment

 
 
 

ਪੰਜਾਬ

ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਪੰਜਾਬ ਸਰਕਾਰ ਨੇ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਰਾਜ ਪੱਧਰੀ ਕਲਾ ਉਤਸਵ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅਕਾਲੀ ਦਲ ਪੁਨਰ ਸੁਰਜੀਤ ਨਾਲ ਜਗੋ ਤੇਰ੍ਹਵੀ = ਪ੍ਰਧਾਨ ਦੇ ਆਹੁਦੇ ਲਈ ਉਮੀਦਵਾਰਾ ਨੂੰ ਮਾਹਿਜ 18 ਵੋਟਾ ਹੀ ਹਾਸਲ ਹੋਈਆਂ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਬੰਦੀ ਸਿੰਘਾਂ ਪੰਥ ਪੰਜਾਬ ਪਾਣੀਆਂ ਸਿੱਖ ਕਤਲੇਆਮ ਸੰਬੰਧਿਤ ਮੁੱਦੇ ਜੋੜਦਾਰ ਤਰੀਕੇ ਨਾਲ ਉਠਾਏ ਗਏ

ਸ਼ਹੀਦੀ ਨਗਰ ਕੀਰਤਨ ਫਰੀਦਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ

ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਮਾਮਲੇ ਸਬੰਧੀ 6 ਨਵੰਬਰ ਨੂੰ ਤਲਬ

ਅਰਜ਼ੀ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਜਾਰੀ ਹੋਵੇਗਾ ਲਾਇਸੈਂਸ: ਹਰਦੀਪ ਸਿੰਘ ਮੁੰਡੀਆਂ