ਅੰਮ੍ਰਿਤਸਰ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਲਕੇ 4 ਨਵੰਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ 5 ਨਵੰਬਰ 2025 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਪਲਾਜ਼ਾ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ ਵਾਲਾ, ਆਟਾ ਮੰਡੀ, ਚਾਵਲ ਮੰਡੀ, ਚੌਂਕ ਢਾਬ ਬਸਤੀ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੌੜੀ, ਚੌਂਕ ਮੰਨਾ ਸਿੰਘ, ਚੌਂਕ ਪਰਾਗਦਾਸ, ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।