ਹਰਿਆਣਾ

ਹਰਿਆਣਾ ਸਰਕਾਰ ਵੱਲੋਂ ਤਖ਼ਤ ਪਟਨਾ ਕਮੇਟੀ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵਾਂ ਸ਼ਹੀਦੀ ਦਿਵਸ ਪ੍ਰੋਗਰਾਮ ਵਿਚ ਸ਼ਮੂਲੀਅਤ ਲਈ ਸੱਦਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 04, 2025 07:11 PM

ਨਵੀਂ ਦਿੱਲੀ, - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਰਕਾਰ ਵੱਲੋਂ ਗੁਰੂ ਤੇਗ ਬਹਾਦੁਰ ਜੀ ਮਹਾਰਾਜ ਦਾ 350ਵਾਂ ਸ਼ਹੀਦੀ ਦਿਵਸ ਸਰਕਾਰੀ ਪੱਧਰ ’ਤੇ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ, ਜਿਸ ਲਈ ਤਖ਼ਤ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਨਿਮੰਤਰਣ ਪੱਤਰ ਭੇਜਿਆ ਗਿਆ ਹੈ। ਹਰਿਆਣਾ ਸਰਕਾਰ ਵਿੱਚ ਮੰਤਰੀ ਕਿਸ਼ਨ ਬੇਦੀ ਅੱਜ ਤਖ਼ਤ ਪਟਨਾ ਸਾਹਿਬ ਪਹੁੰਚੇ ਅਤੇ ਉਨ੍ਹਾਂ ਨੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ, ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਸਚਿਵ ਇੰਦਰਜੀਤ ਸਿੰਘ ਸਮੇਤ ਪੂਰੀ ਕਮੇਟੀ ਨੂੰ ਹਰਿਆਣਾ ਸਰਕਾਰ ਵੱਲੋਂ 25 ਨਵੰਬਰ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਸਮਾਗਮ ਵਿਚ ਭਾਗ ਲੈਣ ਲਈ ਨਿਮੰਤਰਣ ਪੱਤਰ ਸੌਂਪਿਆ। ਸ੍ਰੀ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਲਈ ਇਹ ਗੌਰਵ ਦੀ ਗੱਲ ਹੈ ਕਿ ਗੁਰੂ ਤੇਗ ਬਹਾਦੁਰ ਜੀ, ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਕੇਂਦਰ ਸਰਕਾਰ ਦੇ ਨਾਲ-ਨਾਲ ਰਾਜ ਸਰਕਾਰਾਂ ਵੱਲੋਂ ਵੀ ਸਰਕਾਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਨਾਲ ਨਿਸ਼ਚਤ ਤੌਰ ’ਤੇ ਉਹ ਲੋਕ ਜੋ ਅਜੇ ਵੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਤੋਂ ਅਗਿਆਨ ਹਨ, ਉਹਨਾਂ ਨੂੰ ਇਹ ਜਾਣਕਾਰੀ ਮਿਲੇਗੀ ਕਿ ਗੁਰੂ ਤੇਗ ਬਹਾਦੁਰ ਜੀ ਨੇ ਆਪਣੀ ਸ਼ਹਾਦਤ ਕਿਉਂ ਅਤੇ ਕਿਸ ਲਈ ਦਿੱਤੀ। ਉਨ੍ਹਾਂ ਕਿਹਾ ਕਿ ਦਰਅਸਲ ਗੁਰੂ ਜੀ ਦੀ ਸ਼ਹਾਦਤ ਦੀ ਕੋਈ ਹੋਰ ਮਿਸਾਲ ਇਤਿਹਾਸ ਵਿੱਚ ਨਾ ਤਾਂ ਪਹਿਲਾਂ ਹੋਈ ਹੈ ਤੇ ਨਾ ਹੀ ਕਦੇ ਹੋ ਸਕਦੀ ਹੈ। ਇਸ ਲਈ ਸਾਰੇ ਦਾ ਫ਼ਰਜ਼ ਹੈ ਕਿ ਗੁਰੂ ਜੀ ਦੀ ਸ਼ਹਾਦਤ ਦੇ 350ਵੇਂ ਦਿਵਸ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇ। ਉਨ੍ਹਾਂ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਨੇ ਬਿਹਾਰ ਸਰਕਾਰ ਨਾਲ ਮਿਲਕੇ ਇੱਕ ਸ਼ਹੀਦੀ ਜਾਗਰਤੀ ਯਾਤਰਾ ਕੱਢੀ ਸੀ ਜਿਸ ਦਾ ਸਮਾਪਨ ਹਾਲ ਹੀ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਇਆ। ਇਸੇ ਤਰ੍ਹਾਂ ਸਰਵ ਧਰਮ ਸੰਮੇਲਨ ਵੀ ਕਰਵਾਇਆ ਗਿਆ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਰੂ ਜੀ ਦੀ ਸ਼ਹਾਦਤ ਨੂੰ ਕੇਂਦਰ ਵਿੱਚ ਰੱਖਦਿਆਂ ਹੋਰ ਕਈ ਸਮਾਗਮ ਕਰਵਾਏ ਜਾਣਗੇ।

Have something to say? Post your comment

 
 
 
 

ਹਰਿਆਣਾ

ਪੰਚਕੂਲਾ ਵਿੱਚ ਗੋਲੀ ਲੱਗਣ ਤੋਂ ਬਾਅਦ ਨਾਈਟ ਕਲੱਬ ਮਾਲਕ ਗੰਭੀਰ ਹਾਲਤ ਵਿੱਚ- ਰੋਹਿਤ ਗੋਦਾਰਾ ਨਾਲ ਜੋੜਿਆ ਜਾ ਰਿਹਾ ,ਜਾਂਚ ਜਾਰੀ

ਮੀਰੀ ਪੀਰੀ ਕਾਲਜ ਦਾ ਕੇਸ ਹਾਈਕੋਰਟ ਵਿਚੋਂ ਜਿੱਤਣ ਲਈ ਜਥੇਦਾਰ ਦਾਦੂਵਾਲ ਨੂੰ ਵਧਾਈ- ਭੋਮਾ

ਹਰਿਆਣਾ ਦੇ ਡੀਜੀਪੀ ਦੀ ਚੇਤਾਵਨੀ ਗਨ ਕਲਚਰ ਅਤੇ ਅਪੱਤੀਜਨਕ ਕੰਟੈਂਟ ਉੱਪਰ ਹੋਵੇਗੀ ਕਾਰਵਾਈ

ਦਾਦੂਵਾਲ ਦੀ ਥਾਂ ਪੁਲਿਸ ਨੇ ਮੀਰੀ ਪੀਰੀ ਇੰਸਟੀਚਿਊਟ ਦੇ ਟਰਸਟੀਆਂ ਅਤੇ ਸੰਗਤ ਤੇ ਹੀ ਪਰਚਾ ਦਰਜ ਕਰ ਲਿਆ - ਐਡਵੋਕੇਟ ਧਾਮੀ

ਹਰਿਆਣਾ: ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ ਨੂੰ ਲੈ ਕੇ ਕਾਂਗਰਸ ਨੇ ਪੰਜਵੇਂ ਵਿਧਾਇਕ ਨੂੰ ਜਾਰੀ ਕੀਤਾ ਨੋਟਿਸ 

ਧਮਤਾਨ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦਿਹਾੜੇ ਮੌਕੇ ਸਿੱਖ ਜੰਗਜੂ ਕਲਾ ਦੇ ਮੁਕਾਬਲੇ ਕਰਵਾਏ

ਓਸ਼ੋ ਫਰੈਗਰੈਂਸ ਦੇ ਕੁੰਡਲੀ ਜਾਗਰਨ ਧਿਆਨ ਸਾਧਨਾ ਸ਼ਿਵਰ ਵਿੱਚ ਸਮਾਪਤ ਹੋਈ ਫੁੱਲਾਂ ਦੀ ਹੋਲੀ

2027 ਵਿੱਚ ਭਾਜਪਾ ਦੀ ਸਰਕਾਰ ਬਣਦੇ ਹੀ ਪੰਜਾਬ ਵਿੱਚੋਂ ਗੈਂਗਸਟਰਵਾਦ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ: ਮੁੱਖ ਮੰਤਰੀ ਨਾਇਬ ਸੈਣੀ

ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਕੋਈ ਅੰਤਰ ਨਹੀਂ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਭਾਰਤ ਚੋਣ ਕਮਿਸ਼ਨ 21 ਤੋਂ 23 ਜਨਵਰੀ ਤੱਕ ਆਈਆਈਸੀਡੀਈਐਮ-2026 ਦੀ ਮੇਜਬਾਨੀ ਕਰੇਗਾ