ਪੰਜਾਬ

ਕਾਂਗਰਸੀ ਆਗੂਆਂ ਨੇ ਸਮੇਂ ਸਮੇਂ ਤੇ ਦਲਿਤ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.

ਕੌਮੀ ਮਾਰਗ ਬਿਊਰੋ | November 04, 2025 07:20 PM

ਚੰਡੀਗੜ੍ਹ- ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਉੱਤੇ ਟਿੱਪਣੀਆਂ ਰਾਹੀਂ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਹ ਗੱਲ ਅੱਜ ਇੱਥੇ ਜਾਰੀ ਪ੍ਰੈਸ ਨੋਟ ਰਾਹੀਂ ਸ. ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਨੇ ਆਖੀ।

ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਜਿਸ ਨੂੰ ਵੀਡੀਓ ਵਿੱਚ ਪੱਠੇ ਪਾਉਣ ਵਾਲਾ ਦੱਸ ਰਿਹਾ ਹੈ ਉਸ ਦੀ ਵਿੱਦਿਅਕ ਯੋਗਤਾ ਬੀ.ਏ. ਆਨਰਜ , ਐਮ.ਏ. ਅਤੇ ਪੀ.ਐਚ.ਡੀ.ਸੀ. ਅਤੇ ਪੱਤਰਕਾਰੀ ਸਮੇਤ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਉਪਰੰਤ 1962 ਵਿੱਚ 25 ਸਾਲ ਦੀ ਉਮਰ ਵਿੱਚ ਮੈਂਬਰ ਪਾਰਲੀਮੈਂਟ ਬਣ ਗਏ ਸਨ।

ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਿਸ ਤਰ੍ਹਾਂ ਰਾਜਾ ਵੜਿੰਗ ਰੰਗ ਆਧਾਰਤ ਟਿੱਪਣੀ ਕਰ ਰਹੇ ਹਨ ਉਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਟਿੱਪਣੀ ਰਾਜਾ ਵੜਿੰਗ ਦੀ ਦੇਸ਼ ਦੀਆਂ ਅਨੂਸੂਚਿਤ ਜਾਤੀਆਂ ਪ੍ਰਤੀ ਸੋਚ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਦਲਿਤ ਵਿਰੋਧੀ ਰਹੀ ਹੈ ਅਤੇ ਇਸ ਪਾਰਟੀ ਨੇ ਡਾ. ਬੀ.ਆਰ. ਅੰਬੇਡਕਰ ਜੀ ਦਾ ਵੀ ਸਦਾ ਵਿਰੋਧ ਹੀ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਦਲਿਤ ਵਿਧਾਇਕ ਨੂੰ ਮੁਖਾਤਿਬ ਹੁੰਦਿਆ ਕਿਹਾ ਸੀ ਕਿ ਇਹ ਕਿਸ ਤਰ੍ਹਾਂ ਦਾ ਮੈਟੀਰਿਅਲ ਵਿਧਾਨ ਸਭਾ ਵਿੱਚ ਆ ਗਿਆ ਹੈ ।

ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਾਰਤ ਦਾ ਅਨੂਸੂਚਿਤ ਜਾਤੀ ਸਮਾਜ ਡਾ. ਬੀ.ਆਰ. ਅੰਬੇਡਕਰ ਦਾ ਸਦਾ ਰਿਣੀ ਰਹੇਗਾ ਜਿਨ੍ਹਾਂ ਨੇ ਸਾਨੂੰ ਸੰਵਿਧਾਨ ਰਾਹੀ ਬਰਾਬਰੀ ਦੇ ਅਧਿਕਾਰ ਦਿੱਤੇ ਨਹੀਂ ਤਾਂ ਰਾਜਾ ਵੜਿੰਗ ਵਰਗੇ ਕਾਂਗਰਸੀ ਆਗੂ ਦਲਿਤਾਂ ਨੂੰ ਉੱਪਰ ਉੱਠਣ ਦਾ ਮੌਕਾ ਨਹੀਂ ਦਿੰਦੇ।

 

Have something to say? Post your comment

 
 
 

ਪੰਜਾਬ

ਸੀਬੀਆਈ ਨੇ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਡੀਆਈਜੀ ਭੁੱਲਰ ਨਾਲ ਜੁੜੇ ਰੀਅਲਟਰ ਦੇ ਘਰ ਦੀ ਤਲਾਸ਼ੀ ਲਈ

ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਇਆ

ਸਪੀਕਰ ਵੱਲੋਂ ਸਮੁੱਚੇ ਪੰਜਾਬੀਆਂ ਨੂੰ ਗੁਰਪੁਰਬ ਦੀ ਵਧਾਈ

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਪਾਕਿਸਤਾਨੀ ਸਿੱਖਾਂ ਨੇ ਜ਼ੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕੀਤਾ ਸਵਾਗਤ 

ਮਾਜਰੀ ਬਲੋਕ ਚ ਕਾਨੂੰਨ ਦਾ ਨਹੀਂ, ਮਾਈਨਿੰਗ ਮਾਫੀਆ ਦਾ ਰਾਜ — ਵਿਨੀਤ ਜੋਸ਼ੀ

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਪੰਜਾਬ ਸਰਕਾਰ ਨੇ