ਨੈਸ਼ਨਲ

ਮਹਾਰਾਸ਼ਟਰ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਵਿਸ਼ੇਸ਼ ਬਜਟ ਪਾਸ ਕਰਣ ਲਈ ਧੰਨਵਾਦ: ਬਾਲ ਮਲਕੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 04, 2025 07:30 PM

ਨਵੀਂ ਦਿੱਲੀ -ਮਹਾਰਾਸ਼ਟਰ ਸਰਕਾਰ ਵਲੋਂ "ਧਰਮ ਦੀ ਚਾਦਰ" ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਇੱਕ ਵਿਸ਼ੇਸ਼ ਬਜਟ ਅਲਾਟਮੈਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ । ਬਾਲ ਮਲਕੀਤ ਸਿੰਘ ਰਾਜ ਪੱਧਰੀ ਕਮੇਟੀ ਕਾਰਜਕਾਰੀ ਪ੍ਰਧਾਨ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ ਸਰਕਾਰ ਦੇ ਇਸ ਸ਼ਲਾਘਾਯੋਗ ਫੈਸਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ । ਉਨ੍ਹਾਂ ਕਿਹਾ ਇਹ ਪਹਿਲਕਦਮੀ ਕੁਰਬਾਨੀ, ਵਿਸ਼ਵਾਸ ਅਤੇ ਮਨੁੱਖਤਾ ਦੇ ਅਮਰ ਸੰਦੇਸ਼ ਨੂੰ ਹਰ ਵਿਅਕਤੀ ਤੱਕ ਫੈਲਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਸਮਰਥਨ ਗੁਰੂ ਸਾਹਿਬ ਜੀ ਦੇ ਬਲੀਦਾਨ ਅਤੇ ਸਿੱਖਿਆਵਾਂ ਦੇ ਗੌਰਵਮਈ ਇਤਿਹਾਸ ਨੂੰ ਹਰ ਘਰ, ਹਰ ਨੌਜਵਾਨ ਅਤੇ ਮਹਾਰਾਸ਼ਟਰ ਦੇ ਹਰ ਨਾਗਰਿਕ ਤੱਕ ਪਹੁੰਚਾਏਗਾ। ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ ਅਤੇ ਸਾਰੇ ਧਰਮਾਂ ਲਈ ਸਤਿਕਾਰ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ। ਇਸ ਲਈ ਸਾਨੂੰ ਸਭ ਨੂੰ ਆਪਸ ਵਿਚ ਇਕਜੁੱਟ ਹੋ ਕੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਪ੍ਰੇਮ ਅਤੇ ਸਤਿਕਾਰ ਨਾਲ ਮਨਉਣਾ ਚਾਹੀਦਾ ਹੈ ।

Have something to say? Post your comment

 
 
 

ਨੈਸ਼ਨਲ

ਯੂਕੇਐਸਪੀਐਫ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਦਿੱਤੀਆਂ ਸ਼ੁਭਕਾਮਨਾਵਾਂ

ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ

ਸਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਤਰਨਤਾਰਨ ਤੋਂ ਭਾਈ ਮਨਦੀਪ ਸਿੰਘ ਖਾਲਸਾ ਨੂੰ ਜਿਤਾਉਣਾ ਦੀ ਅਪੀਲ-ਭਾਈ ਅਤਲਾ

ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਇਕਜੁੱਟ ਕਰਨ ਅਤੇ ਜਾਤੀਵਾਦ ਨੂੰ ਖਤਮ ਕਰਨ ਲਈ ਬਹੁਤ ਸਾਰੀਆਂ ਸਿੱਖਿਆਵਾਂ ਦਿੱਤੀਆਂ-ਬੀਬੀ ਰਣਜੀਤ ਕੌਰ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਪੁਰਬ ’ਤੇ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ 170 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਸਦਰ ਬਾਜ਼ਾਰ ਵਿੱਚ ਕੂੜੇ ਦੀ ਸਮੱਸਿਆ ਪ੍ਰਦੂਸ਼ਣ ਨੂੰ ਹੋਰ ਵਧਾ ਰਿਹਾ ਹੈ - ਪਰਮਜੀਤ ਸਿੰਘ ਪੰਮਾ

ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਸਿੱਖ ਫੈਡਰੇਸ਼ਨ ਯੂਕੇ

ਐਡਵੋਕੇਟ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ ਤੇ ਪਰਮਜੀਤ ਵੀਰ ਜੀ ਨੇ ਦਿੱਤੀ ਵਧਾਈ

ਨਵੀਂ ਵੰਦੇ ਭਾਰਤ ਟ੍ਰੇਨ ਦਿੱਲੀ ਤੋਂ ਫਿਰੋਜ਼ਪੁਰ, ਪੰਜਾਬ ਤੱਕ ਚੱਲੇਗੀ; ਸ਼ਡਿਊਲ ਜਾਰੀ

ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜੋੜੇ 300 ਸਾਲਾਂ ਬਾਅਦ ਪਟਨਾ ਸਾਹਿਬ ਵਾਪਸ ਆਏ, ਹਰਦੀਪ ਪੁਰੀ ਨੇ ਸਿੱਖ ਭਾਈਚਾਰੇ ਨੂੰ ਸੌਂਪੇ