ਪੰਜਾਬ

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 04, 2025 09:26 PM

ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਯੂਨੀਵਰਸਿਟੀ ਅਤੇ ਹੋਰ ਆਉਂਦੇ ਸਮੂੰਹ ਵਿੱਦਿਅਕ ਅਦਾਰਿਆਂ ਵੱਲੋਂ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਪਵਿੱਤਰ ਦਿਹਾੜੇ ਦੇ ਸਬੰਧ ’ਚ ਖ਼ਾਲਸਾ ਯੂਨੀਵਰਸਿਟੀ ਦੇ 700 ਦੇ ਕਰੀਬ ਅਤੇ ਸਮੂੰਹ ਕਾਲਜਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਅਤੇ ਲਗਭਗ 30 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਹਾਜ਼ਰੀ ਭਰ ਕੇ ਇਲਾਹੀ ਨਜ਼ਾਰੇ ਦਾ ਆਨੰਦ ਮਾਣਿਆ।

ਇਸ ਦੌਰਾਨ ਖਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਆਪਣੇ ਜਾਰੀ ਸੰਦੇਸ਼ ਰਾਹੀਂ ਅਤੇ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮੂਹ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਫੁਰਮਾਇਆ ਸੀ ਕਿ ਸਹਿਜ-ਧਰਮ ਦਾ ਪ੍ਰਚਾਰ ਕਿਸੇ ਇਕ ਥਾਂ ’ਤੇ ਟਿਕ ਕੇ ਕਰਨ ਦੀ ਬਜਾਏ ਪੜ੍ਹਾਅ ਦਰ ਪੜ੍ਹਾਅ ਤੈਅ ਕਰਕੇ ਲੋਕਾਂ ਨੂੰ ਉਪਦੇਸ਼ ਦਿੰਦੇ ਹੋਇਆ ਕਰਨਾ ਉਚਿੱਤ ਹੋਵੇਗਾ। ਜਿਸ ਪਿੱਛੋਂ ਗੁਰੂ ਸਾਹਿਬ ਜੀ ਉਦਾਸੀਆਂ ’ਤੇ ਨਿਕਲ ਪਏ। ਆਪ ਜੀ ਨੇ ਪੂਰਬ, ਪੱਛਮ, ਉੱਤਰ ਅਤੇ ਦੱਖਣ ਚੌਹਾਂ ਦਿਸ਼ਾਵਾਂ ’ਚ ਪੈਂਦੇ ਪ੍ਰਸਿੱਧ ਧਰਮ-ਧਾਮਾਂ ’ਤੇ ਗਏ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਵਿਦਵਾਨਾਂ, ਧਾਰਮਿਕ ਮੁਖੀਆਂ, ਪੁਜਾਰੀਆਂ, ਪੀਰਾਂ, ਫ਼ਕੀਰਾਂ ਨਾਲ ਸੰਵਾਦ ਰਚਾਏ ਅਤੇ ਸਭ ਨੂੰ ਸਹੀ ਧਰਮ ਦਾ ਬੋਧ ਕਰਵਾ ਕੇ ਆਪਣਾ ਅਨੁਯਾਈ ਬਣਾਇਆ।

ਸ: ਛੀਨਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਲੋਕਾਂ ਨੂੰ ਵਹਿਮਾਂ ਭਰਮਾਂ, ਕਰਮ ਕਾਂਢਾ, ਜਾਤ ਪਾਤ ਅਤੇ ਊਚ ਨੀਚ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਕੱਢਦਿਆਂ ਸਮੂਹ ਜਗਤ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਉਪਦੇਸ਼ ਦਿੱਤਾ।ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਭਾਈਚਾਰਕ ਸਾਂਝ ਦੇ ਫ਼ਲਸਫ਼ੇ ਅਤੇ ਸਮਾਜ ਨੂੰ ਸੱਚ ਦੇ ਮਾਰਗ ’ਤੇ ਚੱਲਣ ਤੋਂ ਇਲਾਵਾ ਨਾਮ ਸਿਮਰਨ ਲਈ ਪ੍ਰੇਰਿਤ ਕੀਤਾ।

ਇਸ ਨਗਰ ਕੀਰਤਨ ’ਚ ਵਿਦਿਆਰਥੀਆਂ ‘ਕਲਿ ਤਾਰਣਿ ਗੁਰ ਨਾਨਕ ਆਇਆ, ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ, ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਗੁਰਬਾਣੀ ਸ਼ਬਦ ਦਾ ਉਚਾਰਣ ਕਰਦੇ ਪੁਤਲੀਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁੱਲ ਅਤੇ ਹਾਲ ਬਜਾਰ ਵੱਖ—ਵੱਖ ਪੜ੍ਹਾਵਾਂ ਤੋਂ ਹੁੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ।ਇਸ ਮੌਕੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ।

ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ’ਤੇ ਪੁੱਜਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਅਰਦਾਸੀਏ ਭਾਈ ਸਰਵਣ ਸਿੰਘ ਵੱਲੋਂ ਅਰਦਾਸ ਕੀਤੀ ਗਈ, ਬਾਅਦ ’ਚ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੀਤ ਸਕੱਤਰ ਸ: ਜਸਵਿੰਦਰ ਸਿੰਘ ਜੱਸੀ, ਮੁਖੀ ਇਕਬਾਲ ਸਿੰਘ, ਜਸਪਾਲ ਸਿੰਘ ਢੱਡੇ, ਸਤਨਾਮ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਜਤਿੰਦਰਪਾਲ ਸਿੰਘ ਵੱਲੋਂ ਸ: ਛੀਨਾ ਸਮੇਤ ਡਾ: ਮਹਿਲ ਸਿੰਘ, ’ਵਰਸਿਟੀ ਦੇ ਰਜਿਸਟਾਰ ਡਾ: ਖੁਸ਼ਵਿੰਦਰ ਕੁਮਾਰ, ਅਕਾਦਮਿਕ ਡੀਨ ਡਾ: ਸੁਰਿੰਦਰ ਕੌਰ, ਡੀਨ ਡਾ: ਆਰ. ਕੇ. ਧਵਨ, ਡੀਨ ਡਾ: ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਅਜ਼ਮੇਰ ਸਿੰਘ ਹੇਰ, ਸ: ਰਾਜਬੀਰ ਸਿੰਘ, ਸ: ਪਰਮਜੀਤ ਸਿੰਘ ਬੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ ਅਤੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਜ਼ ਆਦਿ ਦਾ ਸਵਾਗਤ ਕਰਦਿਆਂ ਸਿਰੋਪਾਓ ਭੇਟ ਕੀਤਾ ਗਿਆ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ: ਆਤਮ ਸਿੰਘ ਰੰਧਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੀਰਤਨ ’ਚ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ ਵਿਦਿਆਰਥੀਆਂ ਨੇ ਪੈਂਡਾ ਤੈਅ ਕਰਦਿਆਂ ਸੇਵਾ ’ਚ ਬਾਖੂਬੀ ਯੋਗਦਾਨ ਪਾਇਆ।ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਦੁਆਰਾ ਨਗਰ ਕੀਰਤਨ ਲਈ ਕੀਤੇ ਗਏ ਕਰੜੇ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਕੌਂਸਲ ਦੇ ਮੈਂਬਰ ਸ੍ਰੀਮਤੀ ਰਮਿੰਦਰ ਕੌਰ, ਸ: ਤਜਿੰਦਰਪਾਲ ਸੰਧੂ, ਸ: ਬਿਕਰਮਜੀਤ ਸਿੰਘ ਵੜੈਚ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ ਅਤੇ ਪ੍ਰਿੰ: ਮਨਦੀਪ ਕੌਰ, ਡਾਇਰੈਕਟਰ ਡਾ: ਮੰਜ਼ੂ ਬਾਲਾ, ਪ੍ਰਿੰ: ਡਾ: ਅਮਨਪ੍ਰੀਤ ਕੌਰ, ਪ੍ਰਿੰ: ਹਰੀਸ਼ ਕੁਮਾਰੀ, ਪ੍ਰਿੰ: ਗੁਰਦੇਵ ਸਿੰਘ, ਡਾਇਰੈਕਟਰ-ਕਮ-ਪ੍ਰਿੰ: ਡਾ: ਜਸਪਾਲ ਸਿੰਘ, ਪ੍ਰਿੰ: ਡਾ: ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰ: ਡਾ. ਲਕਸ਼ਮੀ ਮਲਹੋਤਰਾ, ਡਾ. ਹਰੀਸ਼ ਕੁਮਾਰ ਵਰਮਾ, ਪ੍ਰਿੰ: ਏ. ਐੱਸ. ਗਿੱਲ, ਪ੍ਰਿੰ: ਪੁਨੀਤ ਕੌਰ ਨਾਗਪਾਲ, ਪ੍ਰਿੰ: ਨਿਰਮਲਜੀਤ ਕੌਰ ਗਿੱਲ, ਪ੍ਰਿੰ: ਗੁਰਿੰਦਰਜੀਤ ਕੌਰ, ਪ੍ਰਿੰ: ਪਰਮਜੀਤ ਸਿੰਘ, ਅੰਡਰ ਸੈਕਟਰੀ ਸ: ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਸਮੂੰਹ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਸੀਬੀਆਈ ਨੇ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਡੀਆਈਜੀ ਭੁੱਲਰ ਨਾਲ ਜੁੜੇ ਰੀਅਲਟਰ ਦੇ ਘਰ ਦੀ ਤਲਾਸ਼ੀ ਲਈ

ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਇਆ

ਸਪੀਕਰ ਵੱਲੋਂ ਸਮੁੱਚੇ ਪੰਜਾਬੀਆਂ ਨੂੰ ਗੁਰਪੁਰਬ ਦੀ ਵਧਾਈ

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਪਾਕਿਸਤਾਨੀ ਸਿੱਖਾਂ ਨੇ ਜ਼ੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕੀਤਾ ਸਵਾਗਤ 

ਮਾਜਰੀ ਬਲੋਕ ਚ ਕਾਨੂੰਨ ਦਾ ਨਹੀਂ, ਮਾਈਨਿੰਗ ਮਾਫੀਆ ਦਾ ਰਾਜ — ਵਿਨੀਤ ਜੋਸ਼ੀ

ਕਾਂਗਰਸੀ ਆਗੂਆਂ ਨੇ ਸਮੇਂ ਸਮੇਂ ਤੇ ਦਲਿਤ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਪੰਜਾਬ ਸਰਕਾਰ ਨੇ