ਪੰਜਾਬ

ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਇਆ

ਕੌਮੀ ਮਾਰਗ ਬਿਊਰੋ | November 04, 2025 09:35 PM

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ।

ਇੱਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖਿਆ।

ਓਧਰ ਪਠਾਨਕੋਟ ਦੇ ਲਮੀਨੀ ਸਟੇਡੀਅਮ ਵਿਖੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਮੂਲੀਆ ਕੀਤੀ। ਸਾਰੀਆਂ ਥਾਵਾਂ ਉੱਤੇ ਸੰਗਤ ਨੇ ਇਸ ਉਪਰਾਲੇ ਦੀ ਭਰਵੀਂ ਸ਼ਲਾਂਘਾ ਕੀਤੀ ਅਤੇ ਪੂਰੇ ਆਦਰ, ਸ਼ਰਧਾ ਤੇ ਸਤਿਕਾਰ ਨਾਲ ਸ਼ੋਅ ਵੇਖੇ।

ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਦਰਸਾਇਆ ਗਿਆ। ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜੋ ਕਿ 20 ਨਵੰਬਰ ਤੱਕ ਜਾਰੀ ਰਹਿਣਗੇ।

Have something to say? Post your comment

 
 
 

ਪੰਜਾਬ

ਸੀਬੀਆਈ ਨੇ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਡੀਆਈਜੀ ਭੁੱਲਰ ਨਾਲ ਜੁੜੇ ਰੀਅਲਟਰ ਦੇ ਘਰ ਦੀ ਤਲਾਸ਼ੀ ਲਈ

ਸਪੀਕਰ ਵੱਲੋਂ ਸਮੁੱਚੇ ਪੰਜਾਬੀਆਂ ਨੂੰ ਗੁਰਪੁਰਬ ਦੀ ਵਧਾਈ

ਖਾਲਸਾ ਸੰਸਥਾਵਾਂ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ‘ਨਗਰ ਕੀਰਤਨ

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਪਾਕਿਸਤਾਨੀ ਸਿੱਖਾਂ ਨੇ ਜ਼ੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕੀਤਾ ਸਵਾਗਤ 

ਮਾਜਰੀ ਬਲੋਕ ਚ ਕਾਨੂੰਨ ਦਾ ਨਹੀਂ, ਮਾਈਨਿੰਗ ਮਾਫੀਆ ਦਾ ਰਾਜ — ਵਿਨੀਤ ਜੋਸ਼ੀ

ਕਾਂਗਰਸੀ ਆਗੂਆਂ ਨੇ ਸਮੇਂ ਸਮੇਂ ਤੇ ਦਲਿਤ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਪੰਜਾਬ ਸਰਕਾਰ ਨੇ