ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 05, 2025 07:09 PM

ਅੰਮ੍ਰਿਤਸਰ -ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤਾਂ ਨੇ ਦਰਸ਼ਨ ਕੀਤੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਾਨਵਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਵੀ ਕੀਤੀ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਚਾਰਕ ਢਾਡੀ, ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ ਅਤੇ ਕਵੀ ਦਰਬਾਰ ਚ ਕਵੀਆਂ ਨੇ ਕਵਿਤਾਵਾਂ ਰਾਹੀਂ ਗੁਰੂ ਜਸ ਸਰਵਣ ਕਰਵਾਇਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਰਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ., ਜਸਬੀਰ ਸਿੰਘ, ਸ. ਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਲਗਾਇਆ ਗਿਆ 'ਦਸਤਾਰਾਂ ਦਾ ਲੰਗਰ'

ਪੰਜਾਬ ਦੇ ਲੋਕ ਹੁਣ ਬਦਲਾਅ ਨਹੀਂ, ਇਨਕਲਾਬ ਦੇ ਮੂਡ ਵਿੱਚ ਹਨ, ਅਤੇ ਮਨਦੀਪ ਸਿੰਘ ਖਾਲਸਾ ਭਾਰੀ ਫ਼ਰਕ ਨਾਲ ਜਿੱਤਣਗੇ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫੈਸਲਾ ਵਾਪਿਸ ਲੈਣਾ ਪੰਜਾਬ, ਪੰਜਾਬੀਅਤ ਤੇ ਵਿਦਿਆਰਥੀਆਂ ਦੀ ਵੱਡੀ ਜਿੱਤ: ਬਲਬੀਰ ਸਿੱਧੂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੱਢਿਆ ਜਾਵੇਗਾ ਮਹੱਲਾ 

ਸ਼ਹੀਦੀ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ ਤੋਂ ਤਰਨ ਤਾਰਨ ਲਈ ਹੋਇਆ ਰਵਾਨਾ

ਸੀਬੀਆਈ ਨੇ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਡੀਆਈਜੀ ਭੁੱਲਰ ਨਾਲ ਜੁੜੇ ਰੀਅਲਟਰ ਦੇ ਘਰ ਦੀ ਤਲਾਸ਼ੀ ਲਈ