ਪੰਜਾਬ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ

ਕੌਮੀ ਮਾਰਗ ਬਿਊਰੋ | November 05, 2025 09:07 PM

ਚੰਡੀਗੜ੍ਹ-ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਆਪਣੇ ਵਿਵਾਦਪੂਰਨ ਨੋਟੀਫਿਕੇਸ਼ਨ ਵਾਪਸ ਲੈਣ ਦੇ ਫੈਸਲੇ ਨੂੰ ਪੰਜਾਬੀ ਕਲਚਰਲ ਕੌਂਸਲ ਨੇ ਪੰਜਾਬ ਦੇ ਅਕਾਦਮਿਕ ਭਾਈਚਾਰੇ, ਵਿਦਿਆਰਥੀਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ ਹੈ ਜਿਸ ਸਦਕਾ ਦੋਵੇਂ ਲੋਕਤੰਤਰੀ ਸੰਸਥਾਵਾਂ ਦੀ ਬਹਾਲੀ ਹੋਈ ਹੈ।

ਕੌਂਸਲ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਵੱਲੋਂ ਯੂ-ਟਰਨ ਲੈ ਕੇ ਪਿੱਛੇ ਹਟਣਾ ਇਸ ਗੱਲ ਦਾ ਸਬੂਤ ਹੈ ਕਿ ਜਨਤਕ ਦਬਾਅ ਅਤੇ ਸਮੂਹਿਕ ਇਰਾਦਾ ਸਭ ਤੋਂ ਮਾੜੇ ਫੈਸਲਿਆਂ ਨੂੰ ਵੀ ਉਲਟਾ ਸਕਦਾ ਹੈ। ਇਸ ਕਦਮ ਨੂੰ ਲੋਕ ਆਵਾਜ਼ ਦੀ ਜਿੱਤ ਆਖਦਿਆਂ ਸਟੇਟ ਐਵਾਰਡੀ ਗਰੇਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਆਖਰਕਾਰ ਮੰਨ ਲਿਆ ਹੈ ਕਿ ਪੰਜਾਬ ਦੀ ਸੱਭਿਆਚਾਰਕ ਅਤੇ ਬੌਧਿਕ ਭਾਵਨਾ ਨੂੰ ਦਰਸਾਉਂਦੀ ਇਸ 142 ਸਾਲ ਪੁਰਾਣੀ ਸੰਸਥਾ ਦੇ ਜਮਹੂਰੀ ਢਾਂਚੇ ਨੂੰ ਢਾਹ ਨਹੀਂ ਲਾ ਸਕਦੀ।
ਕੌਂਸਲ ਦੇ ਪ੍ਰਧਾਨ ਗਰੇਵਾਲ ਨੇ ਕਿਹਾ ਕਿ ਭਾਰਤ ਦੀਆਂ ਸਭ ਤੋਂ ਪੁਰਾਣੀਆਂ ਅਤੇ ਸਭ ਤੋਂ ਸਤਿਕਾਰਤ ਯੂਨੀਵਰਸਿਟੀਆਂ ਵਿੱਚੋਂ ਇੱਕ ਇਸ ਸੰਸਥਾ ਸਬੰਧੀ ਲਏ ਗਏ ਇਸ ਸੁਧਾਰਾਤਮਕ ਕਦਮ ਦੀ ਸ਼ਲਾਘਾ ਕਰਦੇ ਹਾਂ ਪਰ ਕੇਂਦਰ ਸਰਕਾਰ ਨੂੰ ਹੁਣ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਅਤੇ ਇਸ ਵਿਦਿਅਕ ਅਦਾਰੇ ਵਿੱਚ ਪੰਜਾਬ ਦੀ ਸਹੀ ਪ੍ਰਤੀਨਿਧਤਾ ਨੂੰ ਖਤਮ ਕਰਨ ਦੀ ਭਵਿੱਖ ਵਿੱਚ ਵੀ ਕੋਸ਼ਿਸ਼ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਹਰ ਪੰਜਾਬੀ ਨੇ ਕੇਂਦਰ ਸਰਕਾਰ ਦੇ ਇੱਕ ਨਵੰਬਰ ਦੇ ਹੁਕਮ ਨੂੰ ਯੂਨੀਵਰਸਿਟੀ ਦੀ ਇਤਿਹਾਸਕ ਖੁਦਮੁਖਤਿਆਰੀ ਵਿੱਚ ਗੈਰ-ਸੰਵਿਧਾਨਕ ਘੁਸਪੈਠ ਮੰਨਦਿਆਂ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਸੀ ਅਤੇ ਉਸ ਨੋਟੀਫਿਕੇਸ਼ਨ ਵਿੱਚ ਚੁਣੇ ਹੋਏ ਪ੍ਰਤੀਨਿਧਤਾ ਦੀ ਥਾਂ ਮੈਂਬਰ ਨਾਮਜ਼ਦ ਕਰਨ ਦੀ ਵਿਵਸਥਾ ਖਿਲਾਫ਼ ਸਮੂਹ ਧਿਰਾਂ ਨੇ ਮੰਗ ਕੀਤੀ ਸੀ ਕਿ ਯੂਨੀਵਰਸਿਟੀ ਦੀ 59 ਸਾਲਾ ਪੁਰਾਣੀ ਸ਼ਾਸਨ ਪ੍ਰਣਾਲੀ ਦਾ ਪੁਨਰਗਠਨ ਕਰਨ ਦੀ ਥਾਂ ਪੁਰਾਣੀ ਵਿਵਸਥਾ ਨੂੰ ਹੀ ਕਾਇਮ ਰੱਖਿਆ ਜਾਵੇ।

Have something to say? Post your comment

 
 
 

ਪੰਜਾਬ

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਲਗਾਇਆ ਗਿਆ 'ਦਸਤਾਰਾਂ ਦਾ ਲੰਗਰ'

ਪੰਜਾਬ ਦੇ ਲੋਕ ਹੁਣ ਬਦਲਾਅ ਨਹੀਂ, ਇਨਕਲਾਬ ਦੇ ਮੂਡ ਵਿੱਚ ਹਨ, ਅਤੇ ਮਨਦੀਪ ਸਿੰਘ ਖਾਲਸਾ ਭਾਰੀ ਫ਼ਰਕ ਨਾਲ ਜਿੱਤਣਗੇ

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫੈਸਲਾ ਵਾਪਿਸ ਲੈਣਾ ਪੰਜਾਬ, ਪੰਜਾਬੀਅਤ ਤੇ ਵਿਦਿਆਰਥੀਆਂ ਦੀ ਵੱਡੀ ਜਿੱਤ: ਬਲਬੀਰ ਸਿੱਧੂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੱਢਿਆ ਜਾਵੇਗਾ ਮਹੱਲਾ 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ਼ਹੀਦੀ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ ਤੋਂ ਤਰਨ ਤਾਰਨ ਲਈ ਹੋਇਆ ਰਵਾਨਾ

ਸੀਬੀਆਈ ਨੇ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਡੀਆਈਜੀ ਭੁੱਲਰ ਨਾਲ ਜੁੜੇ ਰੀਅਲਟਰ ਦੇ ਘਰ ਦੀ ਤਲਾਸ਼ੀ ਲਈ