BREAKING NEWS

ਪੰਜਾਬ

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਕੌਮੀ ਮਾਰਗ ਬਿਊਰੋ | November 06, 2025 07:28 PM

ਸੁਲਤਾਨਪੁਰਲੋਧੀ- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਮਹੱਲੇ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜਸਬੀਰ ਸਿੰਘ ਦਰਬਾ, ਬਾਬਾ ਭੁਪਿੰਦਰ ਸਿੰਘ ਖਕਾਨਕਲਾਂ ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ।

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਹੱਲੇ ਦੀ ਅਰੰਭਤਾ ਸਬੰਧੀ ਅਰਦਾਸ ਕੀਤੀ ਤੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਵੱਲੋਂ ਸਿਰਜਿਆ ਸਮਾਜ ਉਨ੍ਹਾਂ ਦੇ ਗੁਰਬਾਣੀ ਫਲਸਫੇ ਤੋਂ ਭਲੀਭਾਂਤ ਪ੍ਰਗਟ ਹੁੰਦਾ ਹੈ।ਅਜੋਕੇ ਸਮੇਂ ਵਿਸ਼ਾਲ ਪੱਧਰ ਤੇ ਮਾਨਵ ਜੀਵਨ ਦੀ ਅੰਮ੍ਰਿਤ ਰੂਪੀ ਕਟੋਰੀ ਵਿੱਚ ਜੋ ਨਿਜਵਾਦ, ਨਿਜਲ਼ਾਭ, ਵੱਖਵਾਦ, ਨਸਲਵਾਦ, ਹੰਕਾਰਵਾਦ ਦਾ ਜ਼ਹਿਰ ਘੁਲ ਰਿਹਾ ਹੈ, ਉਸ ਦਾ ਮੁੱਖ ਕਾਰਨ ਅਸੀਂ ਗੁਰੂ ਨਾਨਕ ਸਾਹਿਬ ਦੇ ਸਭਿਆਚਾਰਕ ਕੀਮਤਾਂ ਨਾਲੋਂ ਟੁੱਟ ਰਹੇ ਹਾਂ।ਸਾਨੂੰ ਗੁਰੂ ਮਹਾਰਾਜ ਦੀ ਬਾਣੀ ਨੂੰ ਸਮਝਣਾ ਚਾਹੀਦਾ ਹੈ ਤੇ ਉਸੇ ਅਨੁਸਾਰ ਆਪਣੀ ਜੀਵਨ ਜੁਕਤ ਨੂੰ ਢਾਲਦੇ ਹੋਏ ਕਿਰਤ ਕਰਨੀ, ਨਾਮ ਜਪਣਾ ਤੇ ਵੰਡ ਛਕਣ ਦੇ ਫਲਸਫੇ ਨੂੰ ਅਪਣਾਉਣਾ ਚਾਹੀਦਾ ਹੈ। ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਨੇ ਕਿਹਾ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਂਘ ਦਲਾਂ ਵਲੋਂ ਰਲ ਕੇ ਮਹੱਲਾ ਕੱਢਿਆ ਜਾ ਰਿਹਾ ਹੈ। ਬੁੱਢਾ ਦਲ ਗੁਰੂ ਮਹਾਰਾਜ ਦੀਆਂ ਅਪਾਰ ਬਖਸ਼ਿਸ਼ਾਂ ਰਹੀਆਂ ਹਨ ਤਰਨਾ ਦਲ ਬੁੱਢਾ ਦਲ ਤੋਂ ਸਹਿਯੋਗ ਤੇ ਅਗਵਾਈ ਲੈ ਕੇ ਕੌਮ ਦੀ ਚੜਦੀ ਕਲਾ ਲਈ ਯੋਗ ਦਾਨ ਪਾਉਂਦੇ ਰਹੇ ਹਨ। ਹਰ ਮੋਰਚੇ ਤੇ ਨਿਹੰਗ ਸਿੰਘ ਅੱਗੇ ਹੋ ਕੇ ਕੁਰਬਾਨੀਆਂ ਦੇਂਦੇ ਰਹੇ ਹਨ।ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ।ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਅਤੇ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਿਧੀ ਚੰਦ ਨੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲੇ ‘ਚ ਸਮੂਲੀਅਤ ਕੀਤੀ।

ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸਮੂਲੀਅਤ ਕੀਤੀ।ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਤੇ ਲੱਕ ਪਿਛੇ ਢਾਲਾਂ ਸਜਾਏ, ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿੱਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਯਾਦਗਾਰ ਬਾਬਾ ਨਵਾਬ ਕਪੂਰ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਤੋਂ ਮੱਹਲਾ ਕੱਦਗਰਾਂ, ਚੌਂਕ ਝਟਕੱਈਆਂ, ਮੰਦਿਰ ਭਵਾਨੀ, ਸਦਰ ਬਜ਼ਾਰ ਰਾਹੀਂ ਮਹੱਲਾ ਰਿਸ਼ੀ ਨਗਰ ਚੌਂਕ ਚੇਲਿਆ ਵਾਲਾ, ਗੁਰਦੁਅਰਾ ਸ੍ਰੀ ਕੋਠੜੀ ਸਾਹਿਬ, ਗੁ: ਗੁਰੂ ਕਾ ਬਾਗ, ਐਸ.ਡੀ ਕਾਲਜ, ਮਹੱਲਾ ਹਕੀਮਾਂ, ਨਿਊ ਮਾਡਲ ਟਾਊਨ, ਸ਼ਹੀਦ ਊਧਮ ਸਿੰਘ ਚੌਕ, ਗੇਟ ਸੰਤ ਘਾਟ ਦਾਣਾ ਮੰਡੀ ਰਾਹੀ ਹੁੰਦਾ ਹੋਇਆ ਗੁਰਦੁਆਰਾ ਸੰਤ ਘਾਟ ਦੇ ਨਜ਼ਦੀਕ ਖੁਲੇ ਗਰਾਊਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁੱਜਾ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਇਸ ਵਾਰ ਲੱਖਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ। ਬੈਂਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ। ਉਪਰੰਤ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਨਾਲ ਕਿਲੇ੍ਹ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਤੇ ਚਾਰ ਤੋਂ ਛੇ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਏ। ਬਾਬਾ ਬਲਬੀਰ ਸਿੰਘ ਵੱਲੋਂ ਸਾਰੇ ਦਲਾਂ ਨੇ ਚੜਦੀਕਲਾ ਨਾਲ ਮਹੱਲਾ ਕੱਢਿਆ ਗਿਆ।

ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਜੋਗਾ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਤਰਨਾ ਦਲ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਰਾਜਸਭਾ ਦੇ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਇੰਦਰਬੀਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਜਗਜੀਤ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਹਰਬੰਸ ਸਿੰਘ ਲਿਖਾਰੀ, ਬਾਬਾ ਖੜਕ ਸਿੰਘ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ, ਚਮਕੌਰ ਸਿੰਘ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਰਾਜਾਰਾਮ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਇੰਦਰ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੁਰਸ਼ੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਪ੍ਰੇਮ ਸਿੰਘ ਬਾਬਾ ਚਰਨ ਸਿੰਘ ਸੁਰਸਿੰਘ ਵਾਲੇ, ਸ੍ਰ. ਪਰਮਜੀਤ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸ਼ੇਰ ਸਿੰਘ, ਬਾਬਾ ਬਲਬੀਰ ਸਿੰਘ ਖਾਪੜਖੇੜੀ, ਬਾਬਾ ਬਾਊ ਸਿੰਘ, ਬਾਬਾ ਮਹਿਕ ਸਿੰਘ, ਬਾਬਾ ਹਰਪ੍ਰੀਤ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਜਗਦੀਸ਼ ਸਿੰਘ, ਬਾਬਾ ਚਰਨ ਸਿੰਘ, ਬਾਬਾ ਸਤਿੰਦਰ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਨਿਹਾਲ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਕਰਮ ਸਿੰਘ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਗਗਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਪੰਜਾਬ ਕਾਂਗਰਸ ਨੇ ਭਾਜਪਾ ਦੀ ਵੋਟ ਚੋਰੀ ਖਿਲਾਫ਼ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ

ਯੂਨਾਈਟਿਡ ਸਿੱਖਸ ਦੇ ਸਹਿਯੋਗ ਨਾਲ ਯੂਨੀਵਰਸਿਟੀ ਨੇ ਪਿੰਡ ਟੇਂਡੀਵਾਲਾ ਦੇ ਹੜ੍ਹ ਪੀੜਤ ਕਿਸਾਨਾਂ ਨੂ ਵੰਡਿਆ ਕਣਕ ਤੇ ਸਰੋਂ ਦਾ ਬੀਜ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ -ਸੌਂਦ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਦਾ ਵੱਖ—ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਨੇ ਅਣਪਛਾਤੇ ਪੁਲਿਸ ਮੁਲਾਜ਼ਮਾਂ ਵੱਲੋਂ ਕੰਚਨਪ੍ਰੀਤ ਕੌਰ ਦਾ ਪਿੱਛਾ ਕਰਨ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ, ਮੰਗੀ ਕਾਰਵਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ