BREAKING NEWS

ਪੰਜਾਬ

ਕਾਂਗਰਸ ਪਾਰਟੀ ਵੱਲੋਂ ਰਾਜਸੀ ਲਾਹੇ ਲਈ ਗੁਰੂ ਸਾਹਿਬ ਦੀ ਤਸਵੀਰ ਵਰਤਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ- ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 06, 2025 06:57 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਆਪਣੇ ਸਿਆਸੀ ਪ੍ਰਚਾਰ ਲਈ ਲਗਾਏ ਬੈਨਰਾਂ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਲੈ ਕੇ ਆ ਰਹੇ ਭਾਈ ਜੀਵਨ ਸਿੰਘ ਦੀ ਤਸਵੀਰ ਵਰਤਣ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

ਦਫ਼ਤਰ ਤੋਂ ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਤਸਵੀਰ ਉੱਪਰ ਕਿਸੇ ਸਖ਼ਸ ਦੀ ਫੋਟੋ ਲਗਾਉਣਾ ਵੱਡੀ ਕੁਤਾਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁਖਦਾਈ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਰਾਜਨੀਤਕ ਮਨੋਰਥ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਦੇ ਉੱਪਰ ਆਪਣੇ ਸਿਆਸੀ ਨੇਤਾਵਾਂ ਦੀਆਂ ਫੋਟੋਆਂ ਲਗਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਸੀ ਪਾਰਟੀ ਵੱਲੋਂ ਲੋਕਾਂ ਨੂੰ ਪ੍ਰਭਾਵਿਤ ਕਰਨ ਲਈ ਸਿੱਖ ਗੁਰੂਆਂ ਦੀਆਂ ਤਸਵੀਰਾਂ ਵਰਤਣਾ ਤਾਂ ਗੁਨਾਹ ਹੈ, ਪਰ ਤਸਵੀਰਾਂ ਦੇ ਉੱਪਰ ਆਪਣੇ ਸਿਆਸੀ ਆਗੂਆਂ ਦੀਆਂ ਫੋਟੋ ਛਾਪਣੀਆਂ ਉਸ ਤੋਂ ਵੀ ਵੱਡੀ ਗ਼ਲਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਹਰਕਤ ਲਈ ਜਿਥੇ ਕਾਂਗਰਸ ਪਾਰਟੀ ਨੂੰ ਤੁਰੰਤ ਸਿੱਖ ਕੌਮ ਪਾਸੋਂ ਮੁਆਫ਼ੀ ਮੰਗਣ ਲਈ ਆਖਿਆ, ਉਥੇ ਹੀ ਪੁਲਿਸ ਪ੍ਰਸ਼ਾਸਨ ਪਾਸੋਂ ਜ਼ੁੰਮੇਵਾਰ ਵਿਅਕਤੀਆਂ ’ਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਪਰਚਾ ਦਰਜ ਕਰਨ ਦੀ ਮੰਗ ਵੀ ਕੀਤੀ।

Have something to say? Post your comment

 
 
 

ਪੰਜਾਬ

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਪੰਜਾਬ ਕਾਂਗਰਸ ਨੇ ਭਾਜਪਾ ਦੀ ਵੋਟ ਚੋਰੀ ਖਿਲਾਫ਼ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ

ਯੂਨਾਈਟਿਡ ਸਿੱਖਸ ਦੇ ਸਹਿਯੋਗ ਨਾਲ ਯੂਨੀਵਰਸਿਟੀ ਨੇ ਪਿੰਡ ਟੇਂਡੀਵਾਲਾ ਦੇ ਹੜ੍ਹ ਪੀੜਤ ਕਿਸਾਨਾਂ ਨੂ ਵੰਡਿਆ ਕਣਕ ਤੇ ਸਰੋਂ ਦਾ ਬੀਜ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ -ਸੌਂਦ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਦਾ ਵੱਖ—ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਨੇ ਅਣਪਛਾਤੇ ਪੁਲਿਸ ਮੁਲਾਜ਼ਮਾਂ ਵੱਲੋਂ ਕੰਚਨਪ੍ਰੀਤ ਕੌਰ ਦਾ ਪਿੱਛਾ ਕਰਨ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ, ਮੰਗੀ ਕਾਰਵਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ