BREAKING NEWS

ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਅਣਪਛਾਤੇ ਪੁਲਿਸ ਮੁਲਾਜ਼ਮਾਂ ਵੱਲੋਂ ਕੰਚਨਪ੍ਰੀਤ ਕੌਰ ਦਾ ਪਿੱਛਾ ਕਰਨ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ, ਮੰਗੀ ਕਾਰਵਾਈ

ਕੌਮੀ ਮਾਰਗ ਬਿਊਰੋ | November 06, 2025 08:40 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਦਾ ਅਣਪਛਾਤੇ ਪੁਲਿਸ ਮੁਲਾਜ਼ਮਾਂ ਨੇ ਪਿੱਛਾ ਕੀਤਾ ਅਤੇ ਇਸ ਮਾਮਲੇ ਵਿਚ ਉਹਨਾਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।


ਆਪਣੀ ਲਿਖਤੀ ਸ਼ਿਕਾਇਤ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਚੇਅਰਮੈਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਬੀਤੇ ਦਿਨ ਤਰਨ ਤਾਰਨ ਵਿਚ ਇਕ ਗੰਭੀਰ ਤੇ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਜਿਸ ਵਿਚ ਪੁਲਿਸ ਅਥਾਰਟੀ ਦੀ ਦੁਰਵਰਤੋਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਸਪਸ਼ਟ ਨਜ਼ਰ ਆਈ।


ਪਾਰਟੀ ਨੇ ਕਿਹਾ ਕਿ ਦੋ ਅਣਪਛਾਤੇ ਲੋਕ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਦੀ ਪੁੱਤਰੀ ਦਾ ਪਿੱਛਾ ਕਰਦੇ ਨਜ਼ਰ ਆਏ। ਉਹਨਾਂ ਕਿਹਾ ਕਿ ਜਦੋਂ ਇਹਨਾਂ ਦੋਵਾਂ ਨੂੰ ਆਮ ਲੋਕਾਂ ਨੇ ਰੋਕਿਆ ਤਾਂ ਇਹਨਾਂ ਨੇ ਦਾਅਵਾ ਕੀਤਾ ਕਿ ਉਹ ਪੁਲਿਸ ਅਧਿਕਾਰੀ ਹਨ ਜਿਹਨਾਂ ਦੀ ਡਿਊਟੀ ਰਿਪੁਤਮਨ ਸਿੰਘ ਪੀ ਪੀ ਐਸ ਐਸ ਪੀ ਇਨਵੈਨਸਟੀਗੇਸ਼ਨ ਤਰਨ ਤਾਰਨ ਅਤੇ ਸ੍ਰੀ ਪ੍ਰਭਜੀਤ ਸਿੰਘ 48/ਅੰਮ੍ਰਿਤਸਰ ਇੰਚਾਰਜ ਸੀ ਆਈ ਏ ਤਰਨ ਤਾਰਨ ਨੇ ਲਗਾਈ ਹੈ।


ਉਹਨਾਂ ਕਿਹਾ ਕਿ ਇਹ ਲੋਕ ਕੋਈ ਵੀ ਲਿਖਤੀ ਹੁਕਮ ਵਿਖਾਉਣ ਵਿਚ ਨਾਕਾਮ ਰਹੇ । ਉਹਨਾਂ ਕਿਹਾ ਕਿ ਇਹ ਵੀ ਪਾਇਆ ਗਿਆ ਕਿ ਜਿਹੜਾ ਵਾਹਨ ਇਹ ਵਰਤ ਰਹੇ ਸਨ ਉਹ ਇਕ ਪ੍ਰਾਈਵੇਟ ਕਾਰ ਸੀ ਜਿਸਦੀ ਨੰਬਰ ਪਲੇਟ ਵੀ ਜਾਅਲੀ ਸੀ ਜਿਸ ਤੋਂ ਮਾਮਲੇ ਦੇ ਕਾਨੂੰਨੀ ਪਹਿਲੂ ਬਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਹਨਾਂ ਕਿਹਾ ਕਿ ਦੋਵੇਂ ਮੁਲਾਜ਼ਮ ਵਰਦੀ ਵਿਚ ਨਹੀਂ ਸਨ ਜੋ ਹੋਰ ਵੀ ਸ਼ੰਕੇ ਖੜ੍ਹੇ ਕਰਦੇ ਹਨ।
ਉਹਨਾਂ ਕਿਹਾ ਕਿ ਸਾਰੀ ਘਟਨਾ ਦੀ ਮੌਕੇ ’ਤੇ ਮੌਜੂਦ ਲੋਕਾਂ ਨੇ ਵੀਡੀਓ ਬਣਾਈ। ਉਹਨਾਂ ਕਿਹਾ ਕਿ ਸਪਸ਼ਟ ਤੌਰ ’ਤੇ ਇਹ ਮਾਮਲਾ ਅਕਾਲੀ ਦਲ ਦੇ ਉਮੀਦਵਾਰ ਅਤੇ ਉਹਨਾਂ ਦੀ ਪਰਿਵਾਰਕ ਮੈਂਬਰਾਂ ਨੂੰ ਡਰਾਉਣ ਅਤੇ ਧਮਕਾਉਣ ਦਾ ਹੈ ਜੋ ਸਰਕਾਰੀ ਮਸ਼ੀਨਰੀ ਦੇ ਇਸ਼ਾਰੇ ’ਤੇ ਕੀਤਾ ਜਾ ਰਿਹਾ ਹੈ।


ਉਹਨਾਂ ਕਿਹਾ ਕਿ ਅਜਿਹੇ ਵਿਚ ਚੋਣ ਪ੍ਰਕਿਰਿਆ ਦੇ ਸਾਫ ਸੁਥਰੀ ਹੋਣ ’ਤੇ ਸਵਾਲ ਖੜ੍ਹੇ ਹੋ ਗਏ ਹਨ। ਉਹਨਾਂ ਕਿਹਾ ਕਿ ਇਹ ਚੋਣ ਜ਼ਾਬਤੇ ਦੀ ਸਪਸ਼ਟ ਉਲੰਘਣਾ ਹੈ ਜਿਸ ਵਾਸਤੇ ਪੁਲਿਸ ਤੇ ਪ੍ਰਸ਼ਾਸਨਿਕ ਮਸ਼ੀਨਰੀ ਦਾ ਨਿਰਪੱਖ ਹੋਣਾ ਜ਼ਰੂਰੀ ਹੈ ਤੇ ਇਹ ਕਿਸੇ ਵੀ ਤਰੀਕੇ ਦੇ ਸਿਆਸੀ ਪ੍ਰਭਾਵ ਤੋਂ ਪ੍ਰਭਾਵਤ ਨਹੀਂ ਹੋਣੀ ਚਾਹੀਦੀ।


ਐਡਵੋਕੇਟ ਕਲੇਰ ਨੇ ਮੰਗ ਕੀਤੀ ਕਿ ਚੋਣ ਕਮਿਸ਼ਨ ਨੂੰ ਸਾਰੀ ਘਟਨਾ ਦੀ ਜਾਂਚ ਕਰਵਾਉਣ, ਸਬੰਧਤ ਪੁਲਿਸ ਅਫਸਰਾਂ ਦੀ ਭੂਮਿਕਾ ਦੀ ਜਾਂਚ ਕਰਵਾਉਣ, ਜਾਂਚ ਦੇ ਨਤੀਜੇ ਆਉਣ ਤੱਕ ਸਬੰਧਤ ਅਫਸਰਾਂ ਨੂੰ ਮੁਅੱਤਲ ਕਰਨ ਅਤੇ ਅਕਾਲੀ ਦਲ ਦੇ ਉਮੀਦਵਾਰ ਤੇ ਉਹਨਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਸਮੇਤ ਚੁੱਕੇ ਜਾਣ ਵਾਲੇ ਅਹਿਮ ਕਦਮਾਂ ’ਤੇ ਵਿਚਾਰ ਕਰਨਾ ਚਾਹੀਦਾ ਹੈ।

Have something to say? Post your comment

 
 
 

ਪੰਜਾਬ

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਪੰਜਾਬ ਕਾਂਗਰਸ ਨੇ ਭਾਜਪਾ ਦੀ ਵੋਟ ਚੋਰੀ ਖਿਲਾਫ਼ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ

ਯੂਨਾਈਟਿਡ ਸਿੱਖਸ ਦੇ ਸਹਿਯੋਗ ਨਾਲ ਯੂਨੀਵਰਸਿਟੀ ਨੇ ਪਿੰਡ ਟੇਂਡੀਵਾਲਾ ਦੇ ਹੜ੍ਹ ਪੀੜਤ ਕਿਸਾਨਾਂ ਨੂ ਵੰਡਿਆ ਕਣਕ ਤੇ ਸਰੋਂ ਦਾ ਬੀਜ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ -ਸੌਂਦ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਦਾ ਵੱਖ—ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

'ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ