BREAKING NEWS

ਪੰਜਾਬ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ -ਸੌਂਦ

ਕੌਮੀ ਮਾਰਗ ਬਿਊਰੋ | November 06, 2025 08:52 PM

ਚੰਡੀਗੜ੍ਹ-ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਆਂ ਵਿੱਚ ਵੱਖ-ਵੱਖ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ।

ਸੌਂਦ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਣਗੇ।

ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸ਼ਮੂਲੀਅਤ ਕਰਨਗੇ। ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਹਾਜ਼ਰੀ ਭਰੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾ ਰਿਹਾ ਹੈ, ਤਾਂ ਜੋ ਮੌਜੂਦਾ ਪੀੜੀ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਸੌਂਦ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਪਠਾਨਕੋਟ ਵਿਖੇ ਕਰਵਾਏ ਸ਼ੋਅ ਬੇਹੱਦ ਸਫਲ ਰਹੇ ਹਨ। ਸਾਰੀ ਸੰਗਤ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਨ੍ਹਾਂ 8 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਟ ਸ਼ੋਅਜ਼ ਵਿੱਚ ਵੀ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਅਗਲੇ ਪੜਾਅ ਵਿੱਚ 11, 14, 17 ਅਤੇ 20 ਨਵੰਬਰ ਨੂੰ ਸੂਬੇ ਦੇ ਬਾਕੀ ਬਚਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ।

Have something to say? Post your comment

 
 
 

ਪੰਜਾਬ

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਪੰਜਾਬ ਕਾਂਗਰਸ ਨੇ ਭਾਜਪਾ ਦੀ ਵੋਟ ਚੋਰੀ ਖਿਲਾਫ਼ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ

ਯੂਨਾਈਟਿਡ ਸਿੱਖਸ ਦੇ ਸਹਿਯੋਗ ਨਾਲ ਯੂਨੀਵਰਸਿਟੀ ਨੇ ਪਿੰਡ ਟੇਂਡੀਵਾਲਾ ਦੇ ਹੜ੍ਹ ਪੀੜਤ ਕਿਸਾਨਾਂ ਨੂ ਵੰਡਿਆ ਕਣਕ ਤੇ ਸਰੋਂ ਦਾ ਬੀਜ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਦਾ ਵੱਖ—ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਨੇ ਅਣਪਛਾਤੇ ਪੁਲਿਸ ਮੁਲਾਜ਼ਮਾਂ ਵੱਲੋਂ ਕੰਚਨਪ੍ਰੀਤ ਕੌਰ ਦਾ ਪਿੱਛਾ ਕਰਨ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ, ਮੰਗੀ ਕਾਰਵਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ