ਲੁਧਿਆਣਾ- ਸੰਸਾਰ ਭਰ ਵਿੱਚ ਆਪਣੀ ਵਿਲੱਖਣ ਪਹਿਚਾਣ ਕਾਇਮ ਕਰਨ ਵਾਲੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਪੰਜਾਬ ਦੇ ਹੜ੍ਹ ਪੀੜ੍ਹਤ ਕਿਸਾਨਾਂ ਲਈ ਇੱਕ ਰਹਿਬਰ ਦੇ ਰੂਪ ਵੱਜੋ ਉਭੱਰ ਕੇ ਸਾਹਮਣੇ ਆਈ ਹੈ!ਯੂਨੀਵਰਸਿਟੀ ਦੇ ਸਮੁੱਚੇ ਅਧਿਕਾਰੀਆਂ ਤੇ ਸਟਾਫ਼ ਮੈਬਰਾਂ ਨੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪੰਜਾਬ ਦੇ ਕਿਸਾਨਾਂ ਨਾਲ ਆਪਣੀ ਦਿਲੀ ਹਮਦਰਦੀ ਦਾ ਇਜ਼ਹਾਰ ਕਰਦਿਆਂ ਹੋਇਆ ਮਨੁੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਯੂਨਾਈਟਿਡ ਸਿੱਖਸ ਦੇ ਨਿੱਘੇ ਸਹਿਯੋਗ ਨਾਲ ਉਨ੍ਹਾਂ ਨੂੰ ਅਗਲੀ ਹਾੜੀ ਦੀ ਫਸਲ ਬੀਜਣ ਲਈ ਪੀ. ਏ. ਯੂ ਵੱਲੋ ਤਿਆਰ ਕੀਤਾ ਗਿਆ ਉੱਚ ਕੁਆਲਟੀ ਵਾਲੀਆਂ ਕਿਸਮਾਂ ਦਾ ਸੋਧਿਆ ਹੋਇਆ ਕਣਕ ਤੇ ਸਰੋਂ ਦਾ ਬੀਜ ਨਿਸ਼ਕਾਮ ਰੂਪ ਵਿੱਚ ਵੰਡਣ ਦਾ ਨਿਵੇਕਲਾ ਕਾਰਜ ਬੜੀ ਸੇਵਾ ਭਾਵਨਾ ਨਾਲ ਆਰੰਭਿਆ ਗਿਆ ਹੈ! ਇਸ ਸਬੰਧੀ ਵਿਸੇਸ਼ ਤੌਰ ਤੇ ਜਾਣਕਾਰੀ ਦੇਦਿਆ ਹੋਇਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ
ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨਾਂ ਦੇ ਤੁਰੰਤ ਪੁਨਰਵਾਸ ਲਈ ਇੱਕ ਅਹਿਮ ਕਦਮ ਚੁੱਕਦਿਆਂ ਹੋਇਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਕਣਕ ਅਤੇ ਸਰ੍ਹੋਂ ਦੇ ਬੀਜ ਮੁਹੱਈਆਕਰਵਾਉਣ ਦੀ ਮੁਹਿੰਮ ਆਰੰਭ ਕੀਤੀ ਗਈ ਹੈ! ਜਿਸ ਦੇ ਅੰਤਰਗਤ ਅੱਜ ਹੜ੍ਹ ਪ੍ਰਭਾਵਿਤ ਜਿਲ੍ਹਾਂ ਫਿਰੋਜ਼ਪੁਰ ਦੇ ਪਿੰਡ ਟੋਡੀ ਵਾਲਾ ਵਿਖੇ
ਬੀਜ ਵੰਡਣ ਸੇਵਾ ਮੁਹਿੰਮ ਦੀ ਆਰੰਭਤਾ ਮਨੁੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਯੂਨਾਈਟਿਡ ਸਿੱਖਸ ਦੇ ਸਹਿਯੋਗ ਨਾਲ ਕੀਤੀ ਹੈ! ਆਪਣੀ ਗੱਲਬਾਤ ਦੌਰਾਨ ਉਨ੍ਹਾਂ ਨੇ ਦੱਸਿਆ ਕਿ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਹਮੇਸ਼ਾ ਤੋਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ| ਹੜ੍ਹਾਂ ਤੋਂ ਪੈਦਾ ਹੋਈ ਸਮੱਸਿਆ ਲਈ ਰਾਹਤ ਕਾਰਜਾਂ ਦੇ ਰੂਪ ਵਿਚ ਇਸ ਵਾਰ ਵੀ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਬਾਕੀ ਅਮਲੇ ਨੇ ਆਪਣੀ ਤਨਖਾਹਾਂ ਵਿੱਚੋਂ ਯੋਗਦਾਨ ਪਾਉਂਦਿਆਂ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿਚ ਕਣਕ ਦੀਆਂ ਉਨਤ ਕਿਸਮਾਂ ਦਾ 725 ਕੁਇੰਟਲ ਅਤੇ ਗੋਭੀ ਸਰ੍ਹੋਂ ਦਾ 5 ਕੁਇੰਟਲ ਬੀਜ ਕਿਸਾਨਾਂ ਵਿਚ ਵੰਡਿਆ ਜਾ ਰਿਹਾ ਹੈ| ਇਸੇ ਰਾਹਤ ਕਾਰਜ ਨੂੰ ਜਾਰੀ ਰੱਖਦਿਆਂ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਟੋਡੀ ਵਾਲਾ ਵਿਖੇ ਤਕਨੀਕੀ ਜਾਣਕਾਰੀ ਦੇ ਨਾਲ ਨਾਲ
ਹੜ੍ ਪੀੜਤਨੂੰ ਕਣਕ ਦੀਆਂ ਚਾਰ ਉਨੱਤ ਕਿਸਮਾਂ ਅਤੇ ਗੋਭੀ ਸਰ੍ਹੋਂ ਦਾ ਬੀਜ ਵੰਡਿਆ
ਗਿਆ!ਇਸ ਮੌਕੇ ਡਾ. ਗੋਸਲ ਦੇ ਨਾਲ ਡਾ ਮੱਖਣ ਸਿੰਘ ਭੁੱਲਰ, ਨਿਰਦੇਸ਼ਕ (ਪਸਾਰ ਸਿੱਖਿਆ) ਡਾ ਤਰਸੇਮ ਸਿੰਘ ਢਿੱਲੋਂ, ਵਧੀਕ ਨਿਰਦੇਸ਼ਕ (ਪਸਾਰ ਸਿੱਖਿਆ) ਸਮੇਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵੀ ਆਪਣੇ ਖੋਜ ਭਰਪੂਰ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਹੜਾਂ ਦੇ ਪਾਣੀ ਨਾਲ ਜ਼ਮੀਨਾਂ ਦੀ ਸਤਹਿ ਤੇ ਵੀ ਪ੍ਰਭਾਵ ਪਿਆ ਹੈ ਅਤੇ ਇਸ ਦੇ ਪ੍ਰਭਾਵ ਨੂੰ ਜਾਂਚਣ ਲਈ ਉਹਨਾਂ ਕਿਸਾਨ ਵੀਰਾਂ ਨੂੰ ਮਿੱਟੀ ਅਤੇ ਪਾਣੀ ਦੀ ਜਾਂਚ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਰਾਬਤਾ ਕਰਨ ਤੇ ਜ਼ੋਰ ਦਿੱਤਾ। ਡਾ. ਢਿੱਲੋਂ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸੰਯੁਕਤ ਖੇਤੀ ਪ੍ਰਣਾਲੀ, ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਨੂੰ ਅਪਨਾਉਣ ਤੇ ਜ਼ੋਰ ਦਿੱਤਾ।ਇਸ ਮੌਕੇ ਸ. ਅੰਮ੍ਰਿਤਪਾਲ ਸਿੰਘ ਡਾਈਰੈਟਰ ਪੰਜਾਬ
ਯੂਨਾਈਟਿਡ ਸਿੱਖਸ ਨੇ ਪੀ. ਏ. ਯੂ ਲੁਧਿਆਣਾ ਦੇ ਵੱਲੋ ਬੀਜ ਵੰਡਣ ਦੀ ਆਰੰਭੀ ਸੇਵਾ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਸਰਹੱਦੀ ਇਲਾਕੇ ਦੇ ਕਿਸਾਨਾਂ ਨੂੰ
ਪ੍ਰੇਰਿਤ ਕਰਦਿਆਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸੰਯੁਕਤ ਖੇਤੀ ਪ੍ਰਣਾਲੀ, ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਨੂੰ ਅਪਨਾਉਣ ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਘੱਟ ਜ਼ਮੀਨਾਂ ਵਾਲੇ ਕਿਸਾਨ ਫਸਲੀ ਵਿਭਿੰਨਤਾ ਅਪਨਾ ਕਿ ਵਧੇਰੇ ਕਮਾਈ ਕਰ ਸਕਦੇ ਹਨ!ਇਸ ਦੌਰਾਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਤੇ ਸ.ਅੰਮ੍ਰਿਤਪਾਲ ਸਿੰਘ ਡਾਈਰੈਟਰ ਪੰਜਾਬ
ਯੂਨਾਈਟਿਡ ਸਿੱਖਸ, ਸ. ਭੁਪਿੰਦਰ ਸਿੰਘ ਮਕੱੜ, ਜਗਮੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿੰਡ ਟੇਂਡੀ ਵਾਲਾ ਦੇ ਕਿਸਾਨਾਂ ਨੂੰ ਤੇ ਬੀਜ ਵੰਡਣ ਦੀ ਮੁਹਿੰਮ ਦੀ ਆਰੰਭਤਾ ਕੀਤੀ!ਇਸ ਸਮੇ ਉਨ੍ਹਾਂ ਦੇ ਨਾਲ ਡਾ ਮੱਖਣ ਸਿੰਘ ਭੁੱਲਰ, ਨਿਰਦੇਸ਼ਕ (ਪਸਾਰ ਸਿੱਖਿਆ) ਡਾ ਤਰਸੇਮ ਸਿੰਘ ਢਿੱਲੋਂ, ਵਧੀਕ ਨਿਰਦੇਸ਼ਕ (ਪਸਾਰ ਸਿੱਖਿਆ) ਸਮੇਤ ਕ੍ਰਿਸ਼ੀ ਵਿਗਿਆਨ ਕੇਂਦਰ ਡਾ ਗੁਰਮੇਲ ਸਿੰਘ ਸੰਧੂ, ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਅਤੇ ਉਨ ਦੀ ਟੀਮ ਦੇ ਮੈਬਰ ਹਾਜਰ ਸਨ!