ਪੰਜਾਬ

ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ’ਚ ਸ਼ਾਮਲ ਹੋਏ ਸ਼੍ਰੋਮਣੀ ਕਮੇਟੀ - ਭਰੇਗੀ ਹਾਜ਼ਰੀ ਅਤੇ ਸਹਿਯੋਗ ਵੀ ਕਰੇਗੀ 10 ਨਵੰਬਰ ਦੇ ਇਕੱਠ ਵਾਸਤੇ

ਕੌਮੀ ਮਾਰਗ ਬਿਊਰੋ | November 07, 2025 06:42 PM

ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਵੱਲੋਂ ਚੱਲ ਰਹੇ ‘ਪੰਜਾਬ ਯੂਨੀਵਰਸਿਟੀ ਬਚਾਓ’ ਮੋਰਚੇ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ 10 ਨਵੰਬਰ ਨੂੰ ਮੋਰਚੇ ਵੱਲੋਂ ਕੀਤੇ ਜਾ ਰਹੇ ਇਕੱਠ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਉਹ ਵਿਰਾਸਤ ਹੈ, ਜਿਸ ਨੇ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੀ ਇਹ ਖਾਸੀਅਤ ਰਹੀ ਹੈ ਕਿ ਇਸ ਦੇ ਸੈਨੇਟ ਅਤੇ ਸਿੰਡੀਕੇਟ ਵੱਖ-ਵੱਖ ਖੇਤਰਾਂ ਵਿੱਚੋਂ ਲੋਕਤੰਤਰਿਕ ਪ੍ਰਕਿਰਿਆ ਨਾਲ ਚੁਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੁਕਵੇਂ ਤਰੀਕੇ ਨਾਲ ਇਸ ਦੀਆਂ ਪ੍ਰੰਪਰਾਵਾਂ ਨੂੰ ਖ਼ਤਮ ਕਰਕੇ ਇਸ ਨੂੰ ਪੂਰੀ ਤਰ੍ਹਾਂ ਆਪਣੇ ਅਧੀਨ ਕਰਨਾ ਚਾਹੁੰਦੀ ਹੈ, ਜੋ ਪੰਜਾਬ ਬੇਇਨਸਾਫ਼ੀ ਹੈ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਪੰਜਾਬ ਦੇ ਹੱਕਾਂ ਹਿੱਤਾਂ ਦੀ ਤਰਜ਼ਮਾਨੀ ਕਰਦੀ ਰਹੇਗੀ ਅਤੇ ਸੰਘਰਸ਼ ਵਿਚ ਹਰ ਪੱਧਰ ’ਤੇ ਸਹਿਯੋਗ ਵੀ ਕਰੇਗੀ। ਉਨ੍ਹਾਂ ਕਿਹਾ ਕਿ 10 ਨਵੰਬਰ ਦੇ ਇਕੱਠ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ, ਉਥੇ ਹੀ ਲੋੜੀਂਦੇ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਦਾ ਮਾਮਲਾ ਹੈ, ਜਿਸ ਪ੍ਰਤੀ ਹਰ ਪੰਜਾਬੀ ਤੇ ਸੰਸਥਾ ਦੀ ਜ਼ੁੰਮੇਵਾਰੀ ਹੈ ਕਿ ਉਹ ਇਸ ਸੰਘਰਸ਼ ਵਿਚ ਸ਼ਾਮਲ ਹੋਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੀਤੇ ਦਿਨੀਂ ਆਪਣੇ ਜਨਰਲ ਇਜਲਾਸ ਵਿਚ ਵੀ ਸਰਕਾਰ ਦੀ ਇਸ ਬੇਇਨਸਾਫ਼ੀ ਖ਼ਿਲਾਫ਼ ਮਤਾ ਪਾਸ ਕਰਦਿਆਂ ਅਜਿਹੀਆਂ ਕਾਰਵਾਈਆਂ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜਥੇਬੰਦੀਆਂ ਇਸ ਹੋ ਰਹੀ ਬੇਇਨਸਾਫ਼ੀ ਦੇ ਖਿਲਾਫ਼ ਸੰਘਰਸ਼ ਕਰ ਰਹੀਆਂ ਹਨ, ਜਿਸ ਦੀ ਉਹ ਪੂਰਨ ਤੌਰ ’ਤੇ ਹਮਾਇਤ ਕਰਦੇ ਹਨ ਅਤੇ ਕਰਦੇ ਰਹਿਣਗੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਲੋਕਾਂ ਅਤੇ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਰਾਸਤ ਨੂੰ ਬਚਾਉਣ ਲਈ ਅੱਗੇ ਆਉਣ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦਾ ਹਿੱਸਾ ਬਣਨ।
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਸਕੱਤਰ ਇੰਜੀ: ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਲਖਬੀਰ ਸਿੰਘ, ਅਕਾਲੀ ਆਗੂ ਸ. ਸੰਦੀਪ ਸਿੰਘ ਸੀਕਰੀ ਅਤੇ ਗੁਰਦੁਆਰਾ ਬਾਗ ਸ਼ਹੀਦਾਂ ਚੰਡੀਗੜ੍ਹ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 53ਵੇ ਸਾਲਾਨਾ ਕੇਂਦਰੀ ਸਮਾਗਮ ਦੀ ਸ਼ੁਰੂਆਤ- ਪੰਜਾਬ ,ਬਾਹਰਲੀਆਂ ਸਟੇਟਾਂ ਅਤੇ ਅਮਰੀਕਾ ਤੋਂ 250 ਡੈਲੀਗੇਟ ਪਹੁੰਚੇ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਭਾਜਪਾ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ

ਪ੍ਰਗਤੀਵਾਦੀ ਕਵਿਤਾ ਕੇਂਦਰ, ਮੋਹਾਲੀ ਦਾ ਅਗਾਂਜ਼

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2024’ ਪ੍ਰੋਗਰਾਮ ਕਰਵਾਇਆ ਗਿਆ

ਕਿਸਾਨਾਂ ਦੇ ਖਾਤਿਆਂ ਵਿੱਚ 32000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ ਕੀਤੀ

ਸ਼ਹੀਦੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਲਈ ਰਵਾਨਾ

ਪੰਥਕ ਸਮਾਗਮਾਂ ਵਿਚ ਸਭ ਨੂੰ ਖੁੱਲਾ ਸੱਦਾ, ਸਰਕਾਰ ਵੀ ਸ਼ਾਮਲ ਹੋਵੇ ਪਰ ਸਿਆਸਤ ਨਾ ਕਰੇ- ਸ਼੍ਰੋਮਣੀ ਕਮੇਟੀ