ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 07, 2025 06:46 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿਥੇ ਸੰਗਤਾਂ ਨੇ ਨਗਰ ਕੀਰਤਨ ਦਾ ਖ਼ਾਲਸਾਈ ਜਾਹੋ-ਜਲਾਲ ਨਾਲ ਭਰਵਾਂ ਸਵਾਗਤ ਕੀਤਾ।

ਇਹ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਤੋਂ ਗੁਰਮਤਿ ਸਮਾਗਮ ਮਗਰੋਂ ਰਵਾਨਾ ਹੋਇਆ। ਇਸ ਮੌਕੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਥਾ ਵਿਚਾਰ ਕਰਦਿਆਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਛੇਹਰਟਾ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਬਾਬਾ ਗੁਰਦੇਵ ਸਿੰਘ ਕੁੱਲ੍ਹੀਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਕਿਰਨਜੋਤ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਘੇੜਾ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਸੁਰਜੀਤ ਸਿੰਘ ਭਲਵਾਨ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਇੰਚਾਰਜ ਸ. ਸੁਖਦੀਪ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਸਰਬਜੀਤ ਸਿੰਘ, ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਖੈਰਾਬਾਦ, ਹੈੱਡ ਗ੍ਰੰਥੀ ਗਿਆਨੀ ਗੁਰਸੇਵਕ ਸਿੰਘ, ਕਥਾਵਾਚਕ ਭਾਈ ਸ਼ਿਵਤਾਰ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਸਤਵੰਤ ਸਿੰਘ, ਭਾਈ ਗੁਰਵਿੰਦਰ ਸਿੰਘ ਖੋਦੇਬੇਟ, ਭਾਈ ਇੰਦਰਜੀਤ ਸਿੰਘ, ਸ. ਸੁਰਜੀਤ ਸਿੰਘ ਖਾਪੜਖੇੜੀ, ਸ. ਸਵਿੰਦਰ ਸਿੰਘ ਕੋਟ ਖਾਲਸਾ, ਬੀਬੀ ਕੁਲਬੀਰ ਕੌਰ, ਸਾਬਕਾ ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 53ਵੇ ਸਾਲਾਨਾ ਕੇਂਦਰੀ ਸਮਾਗਮ ਦੀ ਸ਼ੁਰੂਆਤ- ਪੰਜਾਬ ,ਬਾਹਰਲੀਆਂ ਸਟੇਟਾਂ ਅਤੇ ਅਮਰੀਕਾ ਤੋਂ 250 ਡੈਲੀਗੇਟ ਪਹੁੰਚੇ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਭਾਜਪਾ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ

ਪ੍ਰਗਤੀਵਾਦੀ ਕਵਿਤਾ ਕੇਂਦਰ, ਮੋਹਾਲੀ ਦਾ ਅਗਾਂਜ਼

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2024’ ਪ੍ਰੋਗਰਾਮ ਕਰਵਾਇਆ ਗਿਆ

ਕਿਸਾਨਾਂ ਦੇ ਖਾਤਿਆਂ ਵਿੱਚ 32000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ ਕੀਤੀ

ਸ਼ਹੀਦੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਲਈ ਰਵਾਨਾ

ਪੰਥਕ ਸਮਾਗਮਾਂ ਵਿਚ ਸਭ ਨੂੰ ਖੁੱਲਾ ਸੱਦਾ, ਸਰਕਾਰ ਵੀ ਸ਼ਾਮਲ ਹੋਵੇ ਪਰ ਸਿਆਸਤ ਨਾ ਕਰੇ- ਸ਼੍ਰੋਮਣੀ ਕਮੇਟੀ