ਪੰਜਾਬ

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

ਕੌਮੀ ਮਾਰਗ ਬਿਊਰੋ | November 07, 2025 07:14 PM

ਹੁਸ਼ਿਆਰਪੁਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬੋਧੀ ਅਤੇ ਸੁਖਮਨ ਉਰਫ਼ ਜਸ਼ਨ ਦੋਵੇਂ ਵਾਸੀ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ, ਇੱਕ ਜ਼ਿਗਾਨਾ ਪਿਸਤੌਲ ਅਤੇ ਇੱਕ ਪੀਐਕਸ30 ਪਿਸਤੌਲ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਸਨ ਅਤੇ ਆਪਣੇ ਵਿਦੇਸ਼ੀ ਹੈਂਡਲਰ ਜਿਸਦੀ ਪਛਾਣ ਅੰਮ੍ਰਿਤ ਦਾਲਮ ਵਜੋਂ ਹੋਈ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਕਲਾਨੌਰ ਦੇ ਵਡਾਲਾ ਬਾਂਗਰ ਵਿਖੇ ਡਾ. ਹਰੀ ਸਿੰਘ ਨੂੰ ਨਿਸ਼ਾਨਾ ਬਣਾ ਕੇ ਮੈਡੀਕਲ ਦੀ ਦੁਕਾਨ 'ਤੇ ਕੀਤੀ ਗੋਲੀਬਾਰੀ ਸਬੰਧੀ ਮਾਮਲੇ ਵਿੱਚ ਲੋੜੀਂਦੇ ਸਨ। ਇਹ ਗੋਲੀਬਾਰੀ ਉਨ੍ਹਾਂ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਸੂਹ 'ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਜਲੰਧਰ ਰੇਂਜ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਹੁਸ਼ਿਆਰਪੁਰ ਪੁਲਿਸ ਦੇ ਤਾਲਮੇਲ ਨਾਲ ਦਸੂਹਾ ਦੇ ਪਿੰਡ ਬੋਦਲਾ ਵਿਖੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਨੇੜੇ ਟੀ-ਪੁਆਇੰਟ ਕੋਲੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਹੁਸ਼ਿਆਰਪੁਰ ਸੰਦੀਪ ਮਲਿਕ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਅਗਵਾ ਅਤੇ ਬੱਚਿਆਂ ਦੀ ਤਸਕਰੀ ਸਬੰਧੀ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 229 ਮਿਤੀ 06.11.2025 ਨੂੰ ਹੁਸ਼ਿਆਰਪੁਰ ਦੇ ਥਾਣਾ ਦਸੂਹਾ ਵਿਖੇ ਅਸਲਾ ਐਕਟ ਦੀ ਧਾਰਾ 25(6) ਤਹਿਤ ਦਰਜ ਕੀਤੀ ਗਈ ਹੈ।

 

Have something to say? Post your comment

 
 
 

ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਡੀਆਈਜੀ ਕੇਸ ਵਿੱਚ ਹੋਰ ਅਧਿਕਾਰੀਆਂ ਦੇ ਸ਼ਾਮਿਲ ਹੋਣ ਸਬੰਧੀ ਡਾਇਰੀ ਵਿੱਚ ਮਿਲੇ ਸਬੂਤ - ਸੁਨੀਲ ਜਾਖੜ

ਬੇਤੁਕੀਆਂ ਗੱਲਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਵਿਰੋਧੀ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਬਿਜੇਂਦਰ ਗੋਇਲ ਵੱਲੋਂ ਫੈਡਰੇਸ਼ਨ ਗੱਤਕਾ ਕੱਪ ਦਾ ਉਦਘਾਟਨ, ਰੂਸ ‘ਚ ਕੌਮਾਂਤਰੀ ਪਾਈਥੀਅਨ ਖੇਡਾਂ ਕਰਾਉਣ ਦਾ ਐਲਾਨ

ਡਿਪਟੀ ਕਮਿਸ਼ਨਰ ਤਰਨ ਤਾਰਨ ਤੋਂ ਵੀ 17 ਨਵੰਬਰ, 2025 ਨੂੰ ਰਿਪੋਰਟ ਤਲਬ

ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਨਕਦੀ, ਸ਼ਰਾਬ ਅਤੇ ਫ੍ਰੀ ਬੀਜ਼ ਵੰਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ

ਪੰਜਾਬ ਦੀਆਂ ਧੀਆਂ ਨੇ ਦੇਸ਼ ਦਾ ਨਾਮ ਚਮਕਾਇਆ, ਜਲਦ ਹੋਵੇਗਾ ਵਿਸ਼ੇਸ਼ ਸਨਮਾਨ: ਹਰਪਾਲ ਚੀਮਾ

ਅਕਾਲੀ ਦਲ 10 ਨਵੰਬਰ ਨੂੰ ਪੀ.ਯੂ. ਵਿੱਚ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਦਾ ਕਰੇਗਾ ਸਮਰਥਨ  :  ਹਰਸਿਮਰਤ ਬਾਦਲ