ਪੰਜਾਬ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਕੌਮੀ ਮਾਰਗ ਬਿਊਰੋ | November 07, 2025 08:58 PM

ਚੰਡੀਗੜ੍ਹ-ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ ਅੰਦਰੂਨੀ ਅਤੇ ਪਹੁੰਚ ਸੜਕਾਂ ਦੇ ਨਵੀਨੀਕਰਨ ਲਈ 20 ਕਰੋੜ ਰੁਪਏ ਦਾ ਇੱਕ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਹੈ।

ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੇ ਸੜਕੀ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ, ਬੱਸ ਸਟੈਂਡ ਤੋਂ ਭਗਤ ਰਵਿਦਾਸ ਚੌਂਕ ਤੱਕ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀਆਈਪੀ ਰੋਡ ਤੱਕ ਅਤੇ ਹੋਰ ਮਹੱਤਵਪੂਰਨ ਅੰਦਰੂਨੀ ਸੜਕਾਂ ਦਾ ਨਵੀਨੀਕਰਨ ਹੋ ਚੁੱਕਾ ਹੈ ਅਤੇ ਇਸ ਪਵਿੱਤਰ ਨਗਰੀ ਦੀਆਂ ਬਾਕੀ ਸੜਕਾਂ ਨੂੰ ਨਵਿਆਉਣ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਪਹੁੰਚ ਮਾਰਗਾਂ 'ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਲੱਖਾਂ ਸ਼ਰਧਾਲੂਆਂ ਵਾਸਤੇ ਸੁਚਾਰੂ ਪਹੁੰਚ ਨੂੰ ਯਕੀਨੀ ਬਣਾਉਣ ਲਈ ਯਾਦਗਾਰੀ ਸਮਾਰੋਹਾਂ ਦੇ ਸ਼ੁਰੂ ਹੋਣ ਤੋਂ ਪਹਿਲਾਂ ਬੁਨਿਆਦੀ ਢਾਂਚੇ ਦੇ ਸਾਰੇ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਜਾਣਗੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੜਕਾਂ ਦੇ ਨਵੀਨੀਕਰਨ ਕਾਰਜਾਂ ਵਿੱਚ ਰਾਤ ਦੇ ਸਫ਼ਰ ਅਤੇ ਧੁੰਦ ਦੌਰਾਨ ਵਿਜ਼ੀਬਿਲਟੀ ਨੂੰ ਵਧਾਉਣ ਲਈ ਐਡਵਾਂਸਡ ਬਲਿੰਕਰ ਰਿਫਲੈਕਟ ਲਾਈਟਾਂ ਅਤੇ ਪ੍ਰੀਮੀਅਮ ਪ੍ਰੀਮਿਕਸ ਕਾਰਪੇਟਿੰਗ ਦਾ ਕੰਮ ਸ਼ਾਮਲ ਹੈ ਤਾਂ ਜੋ ਸਮਾਗਮਾਂ ਵਿੱਚ ਆਉਣ ਵਾਲੀ ਸੰਗਤ ਲਈ ਵੱਧ ਤੋਂ ਵੱਧ ਸਹੂਲਤ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਨੇ ਲੋਕਾਂ ਨੂੰ ਨੌਵੇਂ ਪਾਤਿਸ਼ਾਹ ਦੀ ਕੁਰਬਾਨੀ ਨੂੰ ਸਿਜਦਾ ਕਰਨ ਦੇ ਇਸ ਇਤਿਹਾਸਕ ਅਵਸਰ ਨੂੰ ਪੰਜਾਬ ਸਰਕਾਰ ਨਾਲ ਮਿਲ ਕੇ ਮਨਾਉਣ ਦਾ ਸੱਦਾ ਦਿੰਦਿਆਂ ਸਾਰੇ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।

ਇਸ ਦੌਰਾਨ ਸਿੱਖਿਆ ਮੰਤਰੀ ਨੇ 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।

Have something to say? Post your comment

 
 
 

ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ

ਡੀਆਈਜੀ ਕੇਸ ਵਿੱਚ ਹੋਰ ਅਧਿਕਾਰੀਆਂ ਦੇ ਸ਼ਾਮਿਲ ਹੋਣ ਸਬੰਧੀ ਡਾਇਰੀ ਵਿੱਚ ਮਿਲੇ ਸਬੂਤ - ਸੁਨੀਲ ਜਾਖੜ

ਬੇਤੁਕੀਆਂ ਗੱਲਾਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਵਿਰੋਧੀ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਬਿਜੇਂਦਰ ਗੋਇਲ ਵੱਲੋਂ ਫੈਡਰੇਸ਼ਨ ਗੱਤਕਾ ਕੱਪ ਦਾ ਉਦਘਾਟਨ, ਰੂਸ ‘ਚ ਕੌਮਾਂਤਰੀ ਪਾਈਥੀਅਨ ਖੇਡਾਂ ਕਰਾਉਣ ਦਾ ਐਲਾਨ

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

ਡਿਪਟੀ ਕਮਿਸ਼ਨਰ ਤਰਨ ਤਾਰਨ ਤੋਂ ਵੀ 17 ਨਵੰਬਰ, 2025 ਨੂੰ ਰਿਪੋਰਟ ਤਲਬ

ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਨਕਦੀ, ਸ਼ਰਾਬ ਅਤੇ ਫ੍ਰੀ ਬੀਜ਼ ਵੰਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ

ਪੰਜਾਬ ਦੀਆਂ ਧੀਆਂ ਨੇ ਦੇਸ਼ ਦਾ ਨਾਮ ਚਮਕਾਇਆ, ਜਲਦ ਹੋਵੇਗਾ ਵਿਸ਼ੇਸ਼ ਸਨਮਾਨ: ਹਰਪਾਲ ਚੀਮਾ

ਅਕਾਲੀ ਦਲ 10 ਨਵੰਬਰ ਨੂੰ ਪੀ.ਯੂ. ਵਿੱਚ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਦਾ ਕਰੇਗਾ ਸਮਰਥਨ  :  ਹਰਸਿਮਰਤ ਬਾਦਲ