ਪੰਜਾਬ

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ -350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੇਂ ਸਕੂਲਾਂ ਦੇ ਬੱਚਿਆਂ ਨੇ ਭਰੀ ਹਾਜ਼ਰੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 08, 2025 06:42 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗੁਰਮਤਿ ਸੰਗੀਤ, ਢਾਡੀ, ਕਵੀਸ਼ਰੀ, ਕਵਿਤਾ ਤੇ ਭਾਸ਼ਣ ਰਾਹੀਂ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਦੀ ਸਿਫਤ ਸਾਲਾਹ ਕੀਤੀ ਗਈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਅਗਵਾਈ ਹੇਠ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਪ੍ਰਦਰਸ਼ਨੀ ਵੀ ਲਗਾਈ ਗਈ ਜੋਂ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਵੀ ਚਿੱਤਰ ਪ੍ਰਦਰਸ਼ਨੀ ਤੇ ਧਾਰਮਿਕ ਪੁਸਤਕਾਂ ਦੇ ਸਟਾਲ ਲਗਾਏ ਗਏ ਸਨ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਵਿੰਦਰ ਕੌਰ ਕਾਲਰਾ ਨੇ ਵੀ ਬੱਚਿਆਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।
ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਜੀਤ ਸਿੰਘ ਜਲਾਲਉਸਮਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦਾ ਮਕਸਦ ਇਸ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਨੂੰ ਘਰ ਘਰ ਤੱਕ ਪਹੁੰਚਾਉਣਾ ਹੈ। ਇਸੇ ਲੜ੍ਹੀ ਤਹਿਤ ਨੌਵੇਂ ਪਾਤਸ਼ਾਹ ਜੀ ਨਾਲ ਸਬੰਧਤ ਪਾਵਨ ਅਸਥਾਨ ਤੇ ਦੋ ਦਿਨਾਂ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 9 ਨਵੰਬਰ ਨੂੰ ਸ਼ਤਾਬਦੀ ਨੂੰ ਸਮਰਪਿਤ ਬਾਬਾ ਬਕਾਲਾ ਸਾਹਿਬ ਵਿਖੇ ਮੁੱਖ ਸਮਾਗਮ ਹੋਵੇਗਾ, ਜਿਸ ਵਿੱਚ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਤੇ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰੀ ਭਰਨਗੀਆ, ਉਥੇ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਨੂੰ ਸਮਰਪਿਤ ਹੋ ਰਹੇ ਗੁਰਮਤਿ ਸਮਾਗਮ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਦਵਿੰਦਰ ਕੌਰ ਕਾਲਰਾ, ਸ. ਗੁਰਦਿਆਲ ਸਿੰਘ ਕਾਲਰਾ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਮੈਨੇਜਰ ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਬਲਜੀਤ ਸਿੰਘ, ਸੁਪਰਵਾਈਜ਼ਰ ਸ. ਪ੍ਰਗਟ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਜੱਜ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਜਸਪਾਲ ਸਿੰਘ, ਭਾਈ ਗੁਰਭੇਜ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 53ਵੇ ਸਾਲਾਨਾ ਕੇਂਦਰੀ ਸਮਾਗਮ ਦੀ ਸ਼ੁਰੂਆਤ- ਪੰਜਾਬ ,ਬਾਹਰਲੀਆਂ ਸਟੇਟਾਂ ਅਤੇ ਅਮਰੀਕਾ ਤੋਂ 250 ਡੈਲੀਗੇਟ ਪਹੁੰਚੇ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਭਾਜਪਾ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ

ਪ੍ਰਗਤੀਵਾਦੀ ਕਵਿਤਾ ਕੇਂਦਰ, ਮੋਹਾਲੀ ਦਾ ਅਗਾਂਜ਼

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2024’ ਪ੍ਰੋਗਰਾਮ ਕਰਵਾਇਆ ਗਿਆ

ਕਿਸਾਨਾਂ ਦੇ ਖਾਤਿਆਂ ਵਿੱਚ 32000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ ਕੀਤੀ

ਸ਼ਹੀਦੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਲਈ ਰਵਾਨਾ

ਪੰਥਕ ਸਮਾਗਮਾਂ ਵਿਚ ਸਭ ਨੂੰ ਖੁੱਲਾ ਸੱਦਾ, ਸਰਕਾਰ ਵੀ ਸ਼ਾਮਲ ਹੋਵੇ ਪਰ ਸਿਆਸਤ ਨਾ ਕਰੇ- ਸ਼੍ਰੋਮਣੀ ਕਮੇਟੀ