ਅੰਮ੍ਰਿਤਸਰ- ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਅਰੰਭ ਹੋਏ ਮਹਾਨ ਨਗਰ ਕੀਰਤਨ ਦਾ ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵੱਲੋਂ ਖਾਲਸਾਈ ਰਵਾਇਤ ਮੁਤਾਬਕ ਭਰਵਾ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਨੇ ਪੰਜ ਪਿਆਰਿਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜਰੀ ਵਿੱਚ ਸਿਰਪਾਓ ਭੇਟ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਗਏ।