ਸੰਸਾਰ

ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸਿੱਖ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਨਤਮਸਤਕ ਹੋਣ ਜਰੂਰ ਆਉਣ ਕੀਤੀ ਅਪੀਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਕੌਮੀ ਮਾਰਗ ਬਿਊਰੋ | November 08, 2025 09:00 PM

ਸ੍ਰੀ ਕਰਤਾਰਪੁਰ ਸਾਹਿਬ- ਸ੍ਰੀ ਅਕਾਲ ਤਖ਼ਤ ਸਾਹਿਬ ਦੇ  ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਸਿੱਖ ਜਥੇ ਨਾਲ ਪਾਕਿਸਤਾਨ ਗਏ ਹੋਏ ਹਨ ਅੱਜ ਸੰਧਿਆ ਵੇਲੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਮੰਤਰੀ ਸ. ਰਮੇਸ਼ ਸਿੰਘ ਅਰੋੜਾ, ਸ੍ਰੀ ਕਰਤਾਰਪੁਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਸਮੇਤ ਸਥਾਨਕ ਸਿੱਖਾਂ ਤੇ ਗੁਰੂ ਘਰ ਦੇ ਸੇਵਾਦਾਰਾਂ ਵੱਲੋਂ ਜਥੇਦਾਰ ਗੜਗੱਜ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸੁਆਗਤ ਕੀਤਾ ਗਿਆ। ਗੁਰੂ ਘਰ ਵਿਖੇ ਨਤਮਸਤਕ ਹੋਣ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੁੱਲ੍ਹਣ ਅਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਅਮਨ ਸ਼ਾਂਤੀ ਵਾਲੇ ਸਬੰਧ ਹੋਣ ਲਈ ਅਰਦਾਸ ਬੇਨਤੀ ਕੀਤੀ।
ਇਸ ਮੌਕੇ ਜਥੇਦਾਰ ਗੜਗੱਜ ਨੇ ਬੀਤੇ ਸਮੇਂ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਸਮੂਹ ਅੰਦਰ ਆਏ ਪਾਣੀ ਅਤੇ ਉਸ ਨੂੰ ਬਾਹਰ ਕੱਢਣ ਸਬੰਧੀ ਜਾਣਕਾਰੀ ਸ. ਰਮੇਸ਼ ਸਿੰਘ ਅਰੋੜਾ ਪਾਸੋਂ ਲਈ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟਾਈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਔਕਾਫ਼ ਬੋਰਡ ਤੇ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਕੀਤੇ ਹੜ੍ਹ ਦਾ ਪਾਣੀ ਸਮੇਂ ਸਿਰ ਬਾਹਰ ਕੱਢ ਕੇ ਗੁਰਦੁਆਰਾ ਸਾਹਿਬ ਨੂੰ ਸੰਗਤਾਂ ਲਈ ਫਿਰ ਤੋਂ ਖੋਲ੍ਹਿਆ। ਉਨ੍ਹਾਂ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਨੂੰ ਵਿਸ਼ੇਸ਼ ਅਪੀਲ ਕੀਤੀ ਉਹ ਵੱਧ ਤੋਂ ਵੱਧ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ। ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿੱਚ ਹਾਲਾਤ ਸੁਖਾਵੇਂ ਹਨ ਤਾਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ।
ਇਸ ਮੌਕੇ ਗਿਆਨੀ ਗੋਬਿੰਦ ਸਿੰਘ ਵੱਲੋਂ ਜਥੇਦਾਰ ਗੜਗੱਜ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਸ. ਜਸਕਰਨ ਸਿੰਘ ਲੇਖਕ ਤੇ ਮੀਡੀਆ ਸਲਾਹਕਾਰ ਵੀ ਮੌਜੂਦ ਸਨ।

Have something to say? Post your comment

 
 
 

ਸੰਸਾਰ

ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ ਨੂੰ ਸਦਮਾ - ਪਤਨੀ ਜਸਪਾਲ ਕੌਰ ਅਨੰਤ ਸਦੀਵੀ ਵਿਛੋੜਾ ਦੇ ਗਏ

ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਐਮਐਲਏ ਸੁਨੀਤਾ ਧੀਰ ਨੇ ਇੰਡੋ ਕਨੇਡੀਅਨ ਸੋਸਾਇਟੀ ਵੈਨਕੂਵਰ ਦੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ

ਸੁਰਿੰਦਰ ਸੰਘਾ ਦੀ ਪੁਸਤਕ ‘ਇੰਡੋ–ਕੈਨੇਡੀਅਨ ਪਰਵਾਸੀਆਂ ਦਾ ਸੰਘਰਸ਼ਨਾਮਾ’ ਦਾ ਲੋਕ ਅਰਪਣ ਸਮਾਗਮ

ਰੈਡੀਕਲ ਦੇਸੀ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਯਾਦਗਾਰੀ ਕੈਲੰਡਰ ਜਾਰੀ

ਸਰੀ ਵਿੱਚ ਚੜ੍ਹਦੀ ਕਲਾ ਬ੍ਰਦਰਹੁੱਡ ਐਸੋਸੀਏਸ਼ਨ ਵੱਲੋਂ ਮਨੁੱਖਤਾ ਨੂੰ ਸਮਰਪਿਤ ਖੂਨਦਾਨ ਕੈਂਪ

ਗ਼ਜ਼ਲ ਮੰਚ ਸਰੀ ਦੀ ‘ਸ਼ਾਇਰਾਨਾ ਸ਼ਾਮ–2025’: ਕਾਵਿਮਈ ਸ਼ਬਦਾਂ ਨੇ ਰੂਹਾਂ ਨੂੰ ਛੂਹਿਆ, ਜਜ਼ਬਾਤ ਨੇ ਸਮੁੱਚਾ ਹਾਲ ਮਹਿਕਾ ਦਿੱਤਾ

ਅਰਪਨ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮੀਟਿੰਗ

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫ਼ੋਰਨੀਆ ਦੀ ਸਿਲਵਰ ਜੁਬਲੀ ਕਾਨਫ਼ਰੰਸ ਨੇ ਅਮਰੀਕਾ ਵਿੱਚ ਨਵਾਂ ਇਤਿਹਾਸ ਸਿਰਜਿਆ

ਗ਼ਜ਼ਲ ਮੰਚ ਸਰੀ ਵੱਲੋਂ ਆਪਣੀ ਸਾਲਾਨਾ ‘ਸ਼ਾਇਰਾਨਾ ਸ਼ਾਮ – 2025’ 12 ਅਕਤੂਬਰ ਨੂੰ