ਪੰਜਾਬ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਕੌਮੀ ਮਾਰਗ ਬਿਊਰੋ | November 08, 2025 09:13 PM

ਚੰਡੀਗੜ੍ਹ-ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਇਸ ਦੌਰਾਨ ਸ. ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਸਰਬ ਧਰਮ ਸੰਮੇਲਨ" ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਹ ਸੰਮੇਲਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ (ਹੱਕ-ਸੱਚ) ਦੀ ਰਾਖੀ ਲਈ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਪੂਰਨ ਸ਼ਰਧਾ ਅਤੇ ਸੱਚੇ ਦਿਲੋਂ ਸਿਜਦਾ ਕਰਨ ਲਈ ਇਸ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਤੇ ਅਧਿਆਤਮਿਕ ਸ਼ਖਸੀਅਤਾਂ ਦੀ ਸ਼ਮੂਲੀਅਤ ਅਤਿ ਜ਼ਰੂਰੀ ਹੈ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਅਤੇ ਸਦੀਵੀਂ ਵਿਰਾਸਤ ਨੂੰ ਸਿਜਦਾ ਕਰਦਿਆਂ ਨਿਮਰਤਾ ਨਾਲ ਪੰਜਾਬ ਸਰਕਾਰ ਦੇ ਸੱਦੇ ਨੂੰ ਸਵੀਕਾਰ ਕੀਤਾ।

Have something to say? Post your comment

 
 
 

ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 53ਵੇ ਸਾਲਾਨਾ ਕੇਂਦਰੀ ਸਮਾਗਮ ਦੀ ਸ਼ੁਰੂਆਤ- ਪੰਜਾਬ ,ਬਾਹਰਲੀਆਂ ਸਟੇਟਾਂ ਅਤੇ ਅਮਰੀਕਾ ਤੋਂ 250 ਡੈਲੀਗੇਟ ਪਹੁੰਚੇ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਭਾਜਪਾ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ

ਪ੍ਰਗਤੀਵਾਦੀ ਕਵਿਤਾ ਕੇਂਦਰ, ਮੋਹਾਲੀ ਦਾ ਅਗਾਂਜ਼

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ‘ਟੀਚਰ ਆਫ਼ ਦਾ ਯੀਅਰ ਆਫ਼ ਪੰਜਾਬ ਐਵਾਰਡ-2024’ ਪ੍ਰੋਗਰਾਮ ਕਰਵਾਇਆ ਗਿਆ

ਕਿਸਾਨਾਂ ਦੇ ਖਾਤਿਆਂ ਵਿੱਚ 32000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ ਕੀਤੀ

ਸ਼ਹੀਦੀ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਲਈ ਰਵਾਨਾ

ਪੰਥਕ ਸਮਾਗਮਾਂ ਵਿਚ ਸਭ ਨੂੰ ਖੁੱਲਾ ਸੱਦਾ, ਸਰਕਾਰ ਵੀ ਸ਼ਾਮਲ ਹੋਵੇ ਪਰ ਸਿਆਸਤ ਨਾ ਕਰੇ- ਸ਼੍ਰੋਮਣੀ ਕਮੇਟੀ

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸਵਾਗਤ