ਪੰਜਾਬ

ਸ਼ਹੀਦੀ ਨਗਰ ਕੀਰਤਨ ਡੇਰਾ ਬਾਬਾ ਨਾਨਕ ਤੋਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਲਈ ਹੋਇਆ ਰਵਾਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 09, 2025 09:06 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਲਈ ਰਵਾਨਾ ਹੋਇਆ।

ਇਸ ਮੌਕੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸਮਰਪਣ ਭਾਵਨਾ ਦਾ ਪ੍ਰਤੀਕ ਹੈ। ਸ਼ਤਾਬਦੀ ਦਿਹਾੜੇ ਸਿੱਖ ਕੌਮ ਲਈ ਅਹਿਮ ਮਹੱਤਤਾ ਰੱਖਦੇ ਹਨ ਅਤੇ ਇਸ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨਾ ਹਰ ਸਿੱਖ ਦਾ ਫਰਜ ਹੈ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਨਿਭਾਈ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਇੰਚਾਰਜ ਸ. ਸੁਖਦੀਪ ਸਿੰਘ, ਚੀਫ਼ ਸ. ਜਗਦੀਸ਼ ਸਿੰਘ ਬੁੱਟਰ, ਮੈਨੇਜਰ ਸ. ਸਤਨਾਮ ਸਿੰਘ ਗੋਸਲ, ਸ. ਰਣਜੀਤ ਸਿੰਘ ਕਲਿਆਣਪੁਰ, ਸ. ਸਰਬਜੀਤ ਸਿੰਘ, ਸ. ਗੁਰਦੇਵ ਸਿੰਘ ਧਾਰੋਵਾਲੀ, ਸ. ਹਰਸਿਮਰਨ ਸਿੰਘ, ਸ. ਰਜਿੰਦਰ ਸਿੰਘ ਵੈਰੋਕੇ, ਸ. ਧਰਮਪਾਲ ਸਿੰਘ, ਸ. ਬਲਵਿੰਦਰ ਸਿੰਘ ਢਿੱਲਵਾਂ, ਸ. ਜੋਗਾ ਸਿੰਘ, ਪ੍ਰਚਾਰਕ ਭਾਈ ਹਰਪਾਲ ਸਿੰਘ, ਭਾਈ ਹਿੰਮਤਬੀਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪਾਕਿਸਤਾਨ ਤੋ ਪਰਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਅਤੇ ਪਾਕਿਸਤਾਨੀ ਸਿੱਖਾਂ ਨੂੰ ਭਾਰਤ ਦੇ ਵੀਜੇ ਜਾਰੀ ਕਰਨ ਦੀ ਕੀਤੀ ਮੰਗ

350 ਸਾਲਾ ਸ਼ਹੀਦੀ ਸ਼ਤਾਬਦੀ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ- ਜਥੇਦਾਰ ਗੜਗੱਜ

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਰਾਜਾ ਵੜਿੰਗ ਵੱਲੋਂ ਸਿੱਖ ਕਕਾਰਾਂ ਦਾ ਮਜ਼ਾਕ ਉਡਾਉਣਾ ਬੇਹੱਦ ਸ਼ਰਮਨਾਕ, ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ ਨੋਟਿਸ ਲੈਣ- ਨਿੱਜਰ/ ਕੰਗ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਸਮਾਗਮ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 53ਵੇ ਸਾਲਾਨਾ ਕੇਂਦਰੀ ਸਮਾਗਮ ਦੀ ਸ਼ੁਰੂਆਤ- ਪੰਜਾਬ ,ਬਾਹਰਲੀਆਂ ਸਟੇਟਾਂ ਅਤੇ ਅਮਰੀਕਾ ਤੋਂ 250 ਡੈਲੀਗੇਟ ਪਹੁੰਚੇ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ