ਪੰਜਾਬ

350 ਸਾਲਾ ਸ਼ਹੀਦੀ ਸ਼ਤਾਬਦੀ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ- ਜਥੇਦਾਰ ਗੜਗੱਜ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 09, 2025 09:01 PM


ਸ੍ਰੀ ਅੰਮ੍ਰਿਤਸਰ-ਸਿੱਖ ਜਥੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾ ਕੇ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਪਾਕਿਸਤਾਨ ਵਿੱਚ ਲਹਿੰਦੇ ਪੰਜਾਬ ਅੰਦਰ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਅਟਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਵਾਪਸ ਪਰਤ ਆਏ ਹਨ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੀ ਸਰਕਾਰ ਦੇ ਕੈਬਨਿਟ ਮੰਤਰੀ ਸ. ਰਮੇਸ਼ ਸਿੰਘ ਅਰੋੜਾ ਵਿਸ਼ੇਸ਼ ਤੌਰ ਉੱਤੇ ਜਥੇਦਾਰ ਗੜਗੱਜ ਨੂੰ ਬਾਰਡਰ ਉੱਤੇ ਵਦਾਇਗੀ ਦੇਣ ਲਈ ਆਏ।
ਵਾਪਸੀ ਉਪਰੰਤ ਅਟਾਰੀ ਬਾਰਡਰ ਵਿਖੇ ਭਾਰਤੀ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੀ ਫੇਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਧੰਨਵਾਦ ਕੀਤਾ ਕਿ ਪਹਿਲਾਂ ਹਾਲਾਤ ਅਣਸੁਖਾਵੇਂ ਸਨ ਪਰ ਗੁਰੂ ਸਾਹਿਬ ਨੇ ਕਿਰਪਾ ਕੀਤੀ ਤੇ ਸਿੱਖ ਜਥੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਜਿਨ੍ਹਾਂ ਦਾ ਲਹਿੰਦੇ ਪੰਜਾਬ ਵਿੱਚ ਭਰਵਾਂ ਸੁਆਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਸੁਰੱਖਿਆ ਸਮੇਤ ਯਾਤਰੀਆਂ ਦੀ ਸਹੂਲਤ ਲਈ ਚੰਗੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਜਥੇਦਾਰ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ ਕਿ ਸਿੱਖ ਜਥੇ ਭੇਜ ਕੇ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੇ ਆਪਸੀ ਪ੍ਰੇਮ, ਪਿਆਰ ਵਧਾਉਣ ਦਾ ਪੈਗਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਿੱਥੇ ਦੋਵੇਂ ਦੇਸ਼ਾਂ ਵਿਚਕਾਰ ਅਮਨ ਸ਼ਾਂਤੀ ਦੀ ਅਰਦਾਸ ਕੀਤੀ ਉੱਥੇ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਹੀ ਖੁੱਲ੍ਹਣ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਕੀਤੀ। ਉਨ੍ਹਾਂ ਭਾਰਤ ਸਰਕਾਰ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿਚਕਾਰ ਹਾਲਾਤ ਸੁਖਾਵੇਂ ਹਨ ਤਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਜੋ 25 ਨਵੰਬਰ ਨੂੰ ਮਨਾਈ ਜਾ ਰਹੀ ਹੈ, ਉਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਹ ਸਾਰੇ ਸੰਸਾਰ ਦੇ ਸਿੱਖਾਂ ਦੀ ਜਜ਼ਬਾਤ ਹਨ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੁੱਲ੍ਹੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਦੀ ਢੇਡ ਲੱਖ ਏਕੜ ਦੇ ਕਰੀਬ ਜ਼ਮੀਨ ਹੈ ਅਤੇ ਜੇਕਰ ਸਿੱਖ ਉੱਧਰ ਜਾਣਗੇ ਤਾਂ ਉਹ ਗੁਰਧਾਮਾਂ ਅਤੇ ਉਨ੍ਹਾਂ ਨਾਲ ਜੁੜੀਆਂ ਜ਼ਮੀਨਾਂ ਦੀ ਸਾਂਭ ਸੰਭਾਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਲਹਿੰਦੇ ਪੰਜਾਬ ਦੀ ਸਰਕਾਰ ਨਾਲ ਮਿਲ ਕੇ ਚੰਗੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵੀ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਲਹਿੰਦੇ ਪੰਜਾਬ ਦੀ ਸਰਕਾਰ ਨੇ ਇੱਕ ਸਿੱਖ ਨੂੰ ਮੰਤਰੀ ਬਣਾਇਆ ਹੋਇਆ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਅਪ੍ਰੈਲ ਮਹੀਨੇ ਤੱਕ 17 ਹੋਰ ਗੁਰਦੁਆਰਾ ਸਾਹਿਬਾਨ ਜੋ 1947 ਦੀ ਵੰਡ ਦੇ ਸਮੇਂ ਤੋਂ ਬੰਦ ਪਏ ਹਨ ਉਨ੍ਹਾਂ ਨੂੰ ਸੇਵਾ ਸੰਭਾਲ ਤੋਂ ਬਾਅਦ ਦਰਸ਼ਨਾਂ ਲਈ ਖੋਲ੍ਹਣਗੇ।
ਉਨ੍ਹਾਂ ਭਾਰਤ ਸਰਕਾਰ ਨੂੰ ਇਹ ਅਪੀਲ ਵੀ ਕੀਤੀ ਕਿ ਪਾਕਿਸਤਾਨ ਵਾਲੇ ਪਾਸੇ ਦੇ ਸਿੱਖ ਵੀ ਭਾਰਤ ਅੰਦਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਖ਼ਾਲਸੇ ਦੇ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਾਂ ਚਾਹੁੰਦੇ ਹਨ, ਇਸ ਲਈ ਸਰਕਾਰ ਨੂੰ ਉਨ੍ਹਾਂ ਨੂੰ ਵੀ ਖੁੱਲ੍ਹੇ ਦਿਲ ਨਾਲ ਵੀਜ਼ੇ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ।

Have something to say? Post your comment

 
 
 

ਪੰਜਾਬ

ਪਾਕਿਸਤਾਨ ਤੋ ਪਰਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਅਤੇ ਪਾਕਿਸਤਾਨੀ ਸਿੱਖਾਂ ਨੂੰ ਭਾਰਤ ਦੇ ਵੀਜੇ ਜਾਰੀ ਕਰਨ ਦੀ ਕੀਤੀ ਮੰਗ

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਰਾਜਾ ਵੜਿੰਗ ਵੱਲੋਂ ਸਿੱਖ ਕਕਾਰਾਂ ਦਾ ਮਜ਼ਾਕ ਉਡਾਉਣਾ ਬੇਹੱਦ ਸ਼ਰਮਨਾਕ, ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ ਨੋਟਿਸ ਲੈਣ- ਨਿੱਜਰ/ ਕੰਗ

ਸ਼ਹੀਦੀ ਨਗਰ ਕੀਰਤਨ ਡੇਰਾ ਬਾਬਾ ਨਾਨਕ ਤੋਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਲਈ ਹੋਇਆ ਰਵਾਨਾ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਸਮਾਗਮ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 53ਵੇ ਸਾਲਾਨਾ ਕੇਂਦਰੀ ਸਮਾਗਮ ਦੀ ਸ਼ੁਰੂਆਤ- ਪੰਜਾਬ ,ਬਾਹਰਲੀਆਂ ਸਟੇਟਾਂ ਅਤੇ ਅਮਰੀਕਾ ਤੋਂ 250 ਡੈਲੀਗੇਟ ਪਹੁੰਚੇ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ